ਪੰਜਾਬ ਸਰਕਾਰ ਦੇ ਵੱਲੋਂ ਨਸ਼ੇ ਦੇ ਖਿਲਾਫ ਮੁਹਿਮ ਵਿੱਡੀ ਹੋਈ ਹੈ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਨਸ਼ਿਆਂ ਦੇ ਖਿਲਾਫ ਛੇੜੀ ਲੜਾਈ ਦੇ ਦੌਰਾਨ ਪਾਕਿਸਤਾਨ ਦੇ ਪਾਸਿਓਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹਾਈਟੈੱਕ ਡਰੋਨ ਸਮੇਤ ਇਸ ਨੈੱਟਵਰਕ ਦੇ ਸਰਗਰਮ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ । ਇਸ ਦੇ ਨਾਲ ਹੀ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਭ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨੂੰ ਦਿੱਤੀ ਹੈ।
We have identified an elaborate drug smuggling & distribution network. @PunjabPoliceInd is committed to make our state drug-free as per the vision of CM @BhagwantMann #ActionAgainstDrugs (2/2) pic.twitter.com/ipH8aDiCt3
— DGP Punjab Police (@DGPPunjabPolice) December 25, 2022
ਪੁਲਿਸ ਦੇ ਵੱਲੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਦਲਬੀਰ ਅਤੇ ਜਗਦੀਸ਼ ਦੇ ਵਜੋਂ ਹੋਈ ਹੈ । ਇਹ ਦੋਵੇਂ ਨਸ਼ਾ ਤਸਕਰ ਅੰਮ੍ਰਿਤਸਰ ਦੇ ਘਰਿੰਡਾ ਦੇ ਰਹਿਣ ਵਾਲੇ ਹਨ, ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਦਾ ਕਾਰੋਬਾਰ ਕਰ ਰਹੇ ਸਨ ਅਤੇ ਉਨ੍ਹਾਂ ਦੇ ਖਿਲਾਫ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।ਇਸ ਦੇ ਨਾਲ ਹੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ ਕਿ ਐਸਐਸਪੀ ਸਵਪਨ ਸ਼ਰਮਾ ਦੀ ਅਗਵਾਈ ਦੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇਹ ਕਾਰਵਾਈ ਕਰਦੇ ਹੋਏ ਨਸ਼ਾ ਤਸਕਰੀ ਦੇ ਇਸ ਗਿਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ ।ਡੀਜੀਪੀ ਦੇ ਮੁਤਾਬਕ ਜੋ ਕਿ ਡਰੋਨਾਂ ਦੀ ਮਦਦ ਨਾਲ ਸਰਹੱਦ ਪਾਰੋਂ ਨਸ਼ਾ ਮੰਗਵਾ ਕੇ ਇਸ ਦੀ ਹਰਿਆਣਾ,ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਤਸਕਰੀ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਤਸਕਰਾਂ ਤੋਂ ਇੱਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ । ਇਹ ਡਰੋਨ ਅਮਰੀਕਾ ਦਾ ਆਧੁਨਿਕ ਡਰੋਨ ਡੀਜੇਆਈ ਸੀਰੀਜ਼ ਦਾ ਡਰੋਨ ਹੈ। ਇਸ ਡਰੋਨਦ ਦੀ ਕੀਮਤ 20 ਲੱਖ ਰੁਪਏ ਦੱਸੀ ਜਾ ਰਹੀ ਹੈ । ਇਸ ਡਰੋਨ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਲੰਬੇ ਸਮੇਂ ਤੱਕ ਚੱਲਣ ਵਾਲਾ ਬੈਟਰੀ ਬੈਕਅੱਪ ਅਤੇ ਇਨਫਰਾਰੈੱਡ ਆਧਾਰਿਤ ਨਾਈਟ ਵਿਜ਼ਨ ਕੈਮਰਾ ਜਿਹੀਆਂ ਵਿਸ਼ੇਸ਼ਤਾਵਾਂ ਨਾਲ ਲੈਸ ਹੈ। ਡੀਜੀਪੀ ਨੇ ਦੱਸਿਆ ਕਿ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇਹ ਅਜਿਹਾ ਪੰਜਵਾਂ ਡਰੋਨ ਬਰਾਮਦ ਕੀਤਾ ਗਿਆ ਹੈ।
Download the PR note from link:https://t.co/UkoKPlafEv
— Punjab Police India (@PunjabPoliceInd) December 25, 2022
ਪੁਲਿਸ ਨੂੰ ਮਿਲੀ ਕਾਮਯਾਬੀ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵੇਂ ਤਸਕਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਬਦਲਵੇਂ ਢੰਗ ਤਰੀਕੇ ਅਪਣਾ ਰਹੇ ਸਨ ਤਾਂ ਜੋ ਉਹ ਗ੍ਰਿਫ਼ਤਾਰ ਹੋਣ ਤੋਂ ਬਚ ਸਕਣ ।ਐਸਐਸਪੀ ਨੇ ਕਿਹਾ ਕਿ ਇਨ੍ਹਾਂ ਵੱਡੀਆਂ ਮੱਛੀਆਂ ਦਾ ਗੁਆਂਢੀ ਸੂਬਿਆਂ ਦੇ ਵਿੱਚ ਚੰਗੀ ਤਰ੍ਹਾਂ ਸਥਾਪਤ ਵੰਡ ਨੈਟਵਰਕ ਸੀ, ਜਿਸ ਦੀ ਪੁਲਿਸ ਨੇ ਪਹਿਚਾਣ ਕਰ ਲਈ ਹੈ।ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਦੇ ਵੱਲੋਂ ਹਰਿਆਣਾ ਅਤੇ ਦਿੱਲੀ ਦੇ ਵਿੱਚ 12 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਜਿਸ ਨਾਲ ਹੋਰ ਨਸ਼ਾ ਬਰਾਮਦ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Dgp, Drug, Gaurav yadav, Punjab