Home /News /punjab /

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, AK-56 ਤੇ 90 ਕਾਰਤੂਸਾਂ ਸਮੇਤ 2 ਅਤਿਵਾਦੀ ਕਾਬੂ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, AK-56 ਤੇ 90 ਕਾਰਤੂਸਾਂ ਸਮੇਤ 2 ਅਤਿਵਾਦੀ ਕਾਬੂ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, AK-56 ਤੇ 90 ਕਾਰਤੂਸਾਂ ਸਮੇਤ 2 ਅਤਿਵਾਦੀ ਕਾਬੂ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, AK-56 ਤੇ 90 ਕਾਰਤੂਸਾਂ ਸਮੇਤ 2 ਅਤਿਵਾਦੀ ਕਾਬੂ

ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਕੌਮਾਂਤਰੀ ਦਹਿਸ਼ਤਗਰਦੀ ਮਾਡਿਊਲ ਵਿੱਚ ਸ਼ਾਮਲ ਦੋ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਮੌਕੇ ’ਤੇ ਪਾਕਿਸਤਾਨ ਤੋਂ ਭੇਜੀਆਂ ਏਕੇ-56 ਰਾਈਫ਼ਲਾਂ ਅਤੇ 90 ਕਾਰਤੂਸ ਬਰਾਮਦ ਕੀਤੇ ਹਨ। ਇਹ ਰਾਈਫਲ ਅਤੇ ਕਾਰਤੂਸ ਵਿਦੇਸ਼ਾਂ 'ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਦੀ ਮਦਦ ਨਾਲ ਡਰੋਨ ਰਾਹੀਂ ਇਨ੍ਹਾਂ ਅੱਤਵਾਦੀਆਂ ਨੂੰ ਮੁਹੱਈਆ ਕਰਵਾਏ ਗਏ ਸਨ।

ਹੋਰ ਪੜ੍ਹੋ ...
  • Share this:

    ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਕੌਮਾਂਤਰੀ ਦਹਿਸ਼ਤਗਰਦੀ ਮਾਡਿਊਲ ਵਿੱਚ ਸ਼ਾਮਲ ਦੋ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਮੌਕੇ ’ਤੇ ਪਾਕਿਸਤਾਨ ਤੋਂ ਭੇਜੀਆਂ ਏਕੇ-56 ਰਾਈਫ਼ਲਾਂ ਅਤੇ 90 ਕਾਰਤੂਸ ਬਰਾਮਦ ਕੀਤੇ ਹਨ। ਇਹ ਰਾਈਫਲ ਅਤੇ ਕਾਰਤੂਸ ਵਿਦੇਸ਼ਾਂ 'ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਦੀ ਮਦਦ ਨਾਲ ਡਰੋਨ ਰਾਹੀਂ ਇਨ੍ਹਾਂ ਅੱਤਵਾਦੀਆਂ ਨੂੰ ਮੁਹੱਈਆ ਕਰਵਾਏ ਗਏ ਸਨ। ਮੁਲਜ਼ਮਾਂ ਦੀ ਪਛਾਣ ਬਲਜੀਤ ਸਿੰਘ (ਵਾਸੀ ਬਸਤੀ ਸ਼ਾਮੇ ਵਾਲੀ, ਜੋਗੇਵਾਲਾ ਮੱਖੂ, ਫਿਰੋਜ਼ਪੁਰ) ਅਤੇ ਗੁਰਬਖਸ਼ ਸਿੰਘ (ਵਾਸੀ ਗੁੱਜਰਾਂ ਮੱਖੂ, ਫਿਰੋਜ਼ਪੁਰ) ਵਜੋਂ ਹੋਈ ਹੈ। ਪੁੱਛਗਿੱਛ ਤੋਂ ਬਾਅਦ ਦੋਵਾਂ ਅੱਤਵਾਦੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

    ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਅੱਤਵਾਦੀ ਪਾਕਿਸਤਾਨ 'ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਸੰਧੂ, ਕੈਨੇਡਾ 'ਚ ਬੈਠੇ ਲਖਬੀਰ ਸਿੰਘ ਲੰਡਾ ਅਤੇ ਇਟਲੀ 'ਚ ਬੈਠੇ ਹਰਪ੍ਰੀਤ ਸਿੰਘ ਹੈਪੀ ਦੇ ਸੰਪਰਕ 'ਚ ਸਨ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ਾਂ 'ਚ ਬੈਠੇ ਇਨ੍ਹਾਂ ਅੱਤਵਾਦੀਆਂ ਨੇ ਇਹ ਹਥਿਆਰ ISI ਦੀ ਮਦਦ ਨਾਲ ਭਾਰਤ ਭੇਜੇ ਸਨ। ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਗ੍ਰਿਫਤਾਰ ਅੱਤਵਾਦੀ ਬਲਜੀਤ ਪਾਕਿਸਤਾਨ 'ਚ ਬੈਠੇ ਅੱਤਵਾਦੀ ਰਿੰਦਾ ਦੇ ਸੰਪਰਕ 'ਚ ਸੀ ਅਤੇ ਦੋ ਸਾਲਾਂ ਤੋਂ ਲਗਾਤਾਰ ਉਸ ਨਾਲ ਫੋਨ 'ਤੇ ਗੱਲ ਕਰ ਰਿਹਾ ਸੀ। ਰਿੰਦਾ ਫਿਰੋਜ਼ਪੁਰ ਬਾਰਡਰ 'ਤੇ ਡਰੋਨ ਰਾਹੀਂ ਹਥਿਆਰ ਭੇਜਦਾ ਸੀ ਅਤੇ ਇਹ ਵੀ ਹਦਾਇਤ ਕਰਦਾ ਸੀ ਕਿ ਇਨ੍ਹਾਂ ਨੂੰ ਕਿੱਥੇ ਲੁਕਾਉਣਾ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਇਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

    ਪੰਜਾਬ ਦੇ ਡੀਜੀਪੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਟਵੀਟ ਵਿੱਚ ਲਿਖਿਆ ਗਿਆ ਹੈ, “ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਲਖਬੀਰ ਲੰਡਾ ਅਤੇ ਪਾਕਿ ਅਧਾਰਤ ਹਰਵਿੰਦਰ ਰਿੰਦਾ ਦੁਆਰਾ ਨਿਯੰਤਰਿਤ ਇੱਕ ISI ਸਮਰਥਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੋ ਮਾਡਿਊਲ ਮੈਂਬਰਾਂ ਨੂੰ ਇੱਕ ਏਕੇ-56 ਰਾਈਫਲ, 2 ਮੈਗਜ਼ੀਨ ਅਤੇ 90 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

    Published by:Ashish Sharma
    First published:

    Tags: Amritsar, Gangsters, Jalandhar, Punjab Police