• Home
 • »
 • News
 • »
 • punjab
 • »
 • PUNJAB POLICE BUSTS TERROR MODULE BACKED BY PAK GERMANY BASED GROUP

ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ 4 ਅੱਤਵਾਦੀ ਖ਼ਤਰਨਾਕ ਹਥਿਆਰਾਂ ਸਣੇ ਗ੍ਰਿਫ਼ਤਾਰ

ਫਾਈਲ ਫੋਟੋ

 • Share this:
  ਪੰਜਾਬ ਪੁਲਿਸ ਨੇ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ ਜਿਨ੍ਹਾਂ ਵਿਚ ਪੰਜ AK- 47, ਪਿਸਤੌਲ, ਗ੍ਰੇਨੇਡ ਤੇ ਸੈਟੇਲਾਈਟ ਫੋਨ ਸ਼ਾਮਲ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਹਥਿਆਰ ਪਾਕਿਸਤਾਨ ਵਿਚੋਂ ਭੇਜੇ ਗਏ ਹਨ।

  ਇਨ੍ਹਾਂ ਕੋਲੋਂ ਪੰਜ AK 47, 16 ਮੈਗਜ਼ੀਨ, 472 ਰੌਂਦ, 4 ਪਿਸਤੌਲ, 8 ਮੈਗਜ਼ੀਨ ਵਿੱਚ 72 ਗੋਲ਼ੀਆਂ, 9 ਹੈਂਡ ਗ੍ਰੇਨੇਡ, 5 ਸੈਟੇਲਾਈਟ ਫੋਨ, 2 ਮੋਬਾਈਲ ਤੇ 2 ਵਾਇਰਲੈੱਸ ਸੈੱਟ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੇ ਪਾਕਿਸਤਾਨ ਤੇ ਜਰਮਨੀ ਦੇ ਅੱਤਵਾਦੀਆਂ ਨਾਲ ਸਬੰਧ ਦੱਸੇ ਜਾ ਰਹੇ ਹਨ। ਇਹ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ ਹਨ। ਕੌਮਾਂਤਰੀ ਅੱਤਵਾਦੀਆਂ ਨਾਲ ਤਾਰ ਜੁੜੇ ਹੋਣ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਜਾਂਚ NIA ਨੂੰ ਸੌਂਪਣ ਦੇ ਨਿਰਦੇਸ਼ ਦੇ ਦਿੱਤੇ ਹਨ।

  ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਪਾਕਿਸਤਾਨ ਤੋਂ ਡਰੋਨ ਜ਼ਰੀਏ ਹਥਿਆਰਾਂ ਦੀ ਸਪਲਾਈ ਹੁੰਦੀ ਹੈ। ਇਨ੍ਹਾਂ ਨੇ ਪੰਜਾਬ ਤੇ ਨਾਲ ਲੱਗਦੇ ਸੂਬਿਆਂ 'ਚ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ 'ਚ ਬਲਵੰਤ ਸਿੰਘ ਬਾਬਾ, ਆਕਾਸ਼ਦੀਪ ਸਿੰਘ, ਹਰਭਜਨ ਤੇ ਬਲਬੀਰ ਸਿੰਘ ਸ਼ਾਮਲ ਹਨ। ਇਨ੍ਹਾਂ ਵਿੱਚੋਂ ਆਕਾਸ਼ਦੀਪ ਤੇ ਬਲਵੰਤ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਹੈ। ਅੰਮ੍ਰਿਤਸਰ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਇਹ ਵੱਡੀ ਸਫਲਤਾ ਹਾਸਲ ਕੀਤੀ ਹੈ।
  First published: