ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਉਰਫ ‘ਪ੍ਰਧਾਨ ਮੰਤਰੀ’ ਦਾ ਪਿੱਛਾ ਕਰ ਰਹੀ ਹੈ । ਅੰਮ੍ਰਿਤਪਾਲ ਸਿੰਘ ਅਜੇ ਤੱਕ ਪੰਜਾਬ ਪੁਲਿਸ ਦੇ ਹੱਥ ਨਹੀਂ ਆਇਆ। ਪੁਲਿਸ ਦੇ ਵੱਲੋਂ ਲਗਾਤਾਰ ਉਸ ਦਾ ਪਿੱਛਾ ਕੀਤਾ ਜਾ ਰਿਹਾ ਹੈ । ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ । ਅੰਮ੍ਰਿਤਪਾਲ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ । ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ । ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਾਤਾਰ ਕਰ ਸਕਦੀ ਹੈ ।
#Amritpal #Run https://t.co/9bwfGAbbUW
— Sushil Bhandari 🇮🇳 (@ISushilBhandari) March 18, 2023
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਜ਼ਿ ਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ । ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜਲੇ ਪਿੰਡ ਤੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ । ਉਹ ਆਪਣੀ ਗੱਡੀ ਛੱਡ ਕੇ ਕਿਸੇ ਹੋਰ ਗੱਡੀ ਦੇ ਵਿੱਚ ਸਵਾਰ ਹੋ ਕੇ ਫਰਾਰ ਹੋ ਗਿਆ । ਜਿਸ ਦਾ ਪੁਲਿਸ ਦੇ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ ।
ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ । ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ ।ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ ।ਰਾਮਪੁਰਾ ਫੂਲ ਦੇ ਮਮਦੋਤ ਵਿਖੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਹੋਣ ਵਾਲਾ ਸੀ । ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵਿਖੇ ਪਹੁੰਚੇ ਸਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Punjab Police