ਅੰਮ੍ਰਿਤਪਾਲ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ । ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ । ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਾਤਾਰ ਕਰ ਸਕਦੀ ਹੈ । ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ । ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ ।ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ ।ਰਾਮਪੁਰਾ ਫੂਲ ਦੇ ਮਮਦੋਤ ਵਿਖੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਹੋਣ ਵਾਲਾ ਸੀ । ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਸ਼ਾਹਕੋਟ ਵਿਖੇ ਪਹੁੰਚੇ ਸਨ ।ਸ਼ਾਹਕੋਟ ਇਲਾਕੇ ਵਿੱਚ ਅੰਮ੍ਰਿਤਪਾਲ ਸਿੰਘ ਦਾ ਪੰਜਾਬ ਪੁਲਿਸ ਪਿੱਛਾ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal Singh Khalsa, Punjab government, Punjab Police