ਚੰਡੀਗੜ੍ਹ/ਅੰਮ੍ਰਿਤਸਰ, - ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।
ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
In a major breakthrough against trans-border narcotic smuggling networks, CI Amritsar arrested Rashpal @ Pala engaged in drug trafficking and recovered 5 Kg Heroin & Rs. 12.15 Lakh Drug money from his possession. Drones were used to transport drugs. (1/2) pic.twitter.com/5okNPlXu4J
— DGP Punjab Police (@DGPPunjabPolice) January 29, 2023
ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰ. 3 ਅਧੀਨ ਕੇਸ ਦਰਜ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Drug Mafia, Heroin, Pakistan, Punjab Police