ਪੰਜਾਬ ਪੁਲੀਸ ਨੇ ਸ਼ੁਰੂ ਕੀਤੀ ‘ਸਾਈਬਰ ਸੁਰੱਖਿਆ’ ਮੁਹਿੰਮ 

News18 Punjabi | News18 Punjab
Updated: November 20, 2020, 5:58 PM IST
share image
 ਪੰਜਾਬ ਪੁਲੀਸ ਨੇ ਸ਼ੁਰੂ ਕੀਤੀ ‘ਸਾਈਬਰ ਸੁਰੱਖਿਆ’ ਮੁਹਿੰਮ 
 ਪੰਜਾਬ ਪੁਲੀਸ ਨੇ ਸ਼ੁਰੂ ਕੀਤੀ ‘ਸਾਈਬਰ ਸੁਰੱਖਿਆ’ ਮੁਹਿੰਮ 

  • Share this:
  • Facebook share img
  • Twitter share img
  • Linkedin share img
ਡਿਜੀਟਲ ਯੁੱਗ ਵਿੱਚ ਸਾਈਬਰ ਖ਼ਤਰੇ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸੁਰੱਖਿਆ ਰੱਖਣ ਲਈ ਸੂਬੇ ਵਿੱਚ ਤਿੰਨ ਮਹੀਨੇ ਚੱਲਣ ਵਾਲੀ “ਸਾਈਬਰ ਸੁਰੱਖਿਆ’’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸੁਸਾਇਟੀ ਸੰਸਥਾ ਸਾਈਬਰ ਸੁਰੱਖਿਆ ਅਤੇ ਨੀਤੀ ਮਾਹਿਰਾਂ ਦੇ ਇਕ ਸਮੂਹ ਸਾਈਬਰਪੀਸ ਫਾਊਂਡੇਸ਼ਨ (ਸੀਪੀਐਫ) ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਚਲਾਈ ਗਈ ਹੈ।

ਡੀਜੀਪੀ ਪੰਜਾਬ ਦਿਨਕਰ ਗੁਪਤਾ ਦੀ ਮੌਜੂਦਗੀ ਵਿੱਚ ਇਸ ਮੁਹਿੰਮ ਦਾ ਆਗ਼ਾਜ਼ ਕਰਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਐਨ.ਸੀ.ਆਰ.ਬੀ. ਦੇ ਤਾਜਾ ਅੰਕੜਿਆਂ ਅਨੁਸਾਰ ਸਾਲ 2019 ਵਿੱਚ 28,000 ਤੋਂ ਵੱਧ ਸਾਈਬਰ ਅਪਰਾਧ ਦਰਜ ਹੋਏ, ਸਿਰਫ਼ ਡਿਜੀਟਲ ਜਾਣਕਾਰੀ ਦੀ ਘਾਟ ਕਾਰਨ ਆਪਣੇ ਬੈਂਕ ਖਾਤਿਆਂ ’ਚੋਂ ਮਿਹਨਤ ਨਾਲ ਕਮਾਏ ਪੈਸੇ ਗੁਆਉਣ ਦੇ ਜੋਖ਼ਮ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਦੀ ਬਹੁਤ ਜ਼ਰੂਰਤ ਹੈ।

ਇਹ ਮੁਹਿੰਮ ਔਰਤਾਂ ਅਤੇ ਬੱਚਿਆਂ ਨੂੰ ਆਨਲਾਈਨ ਪਲੇਟਫਾਰਮ ਦੀ ਵਰਤੋਂ ਕਰਦਿਆਂ ਨਿੱਜਤਾ ਨੂੰ ਯਕੀਨੀ ਬਣਾਉਣ ਦੇ ਤਰੀਕਿਆਂ ਅਤੇ ਸਾਧਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਨਾਲ ਆਨਲਾਈਨ ਜਾਲਸਾਜ਼ੀਆਂ ਤੋਂ ਸੁਰੱਖਿਅਤ ਰਹਿਣ ਦੇ ਢੰਗਾਂ ਅਤੇ ਲੋੜ ਪੈਣ ਉਤੇ ਸਹਾਇਤਾ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੱਕ ਪਹੁੰਚ ਕਰਨ ਬਾਰੇ ਵੀ ਜਾਣਕਾਰੀ ਪ੍ਰਦਾਨ ਕਰੇਗੀ।
ਇਸ ਦੌਰਾਨ ਮੁੱਖ ਸਕੱਤਰ ਵੱਲੋਂ ਸੀ.ਬੀ.ਐਸ.ਈ. ਦਾ ਰਸਾਲਾ “ਸਾਈਬਰ ਸੇਫਟੀ” ਜਾਰੀ ਕੀਤਾ ਗਿਆ, ਜਿਸ ਦਾ ਪੰਜਾਬੀ ਭਾਸ਼ਾ ਵਿੱਚ ਅਨੁਵਾਦ ਪੰਜਾਬ ਪੁਲੀਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਕੀਤਾ ਗਿਆ ਹੈ।
Published by: Ashish Sharma
First published: November 20, 2020, 5:58 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading