ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖਿਲਾਫ ਲੁਕਆਊਟ ਨੋਟਿਸ ਜਾਰੀ

News18 Punjabi | News18 Punjab
Updated: February 21, 2020, 3:35 PM IST
share image
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖਿਲਾਫ ਲੁਕਆਊਟ ਨੋਟਿਸ ਜਾਰੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਖਿਲਾਫ ਲੁਕਆਊਟ ਨੋਟਿਸ ਜਾਰੀ

ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਗਾਇਕ ਮਨਕੀਰਤ ਔਲਖ ਖਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ ਹੈ, ਜਿਸ ਤਹਿਤ ਦੋਵਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਅਦਾਲਤ ਤੋਂ ਮਨਜੂਰੀ ਲੈਣੀ ਪਵੇਗੀ। ਅਦਾਲਤ ਵੱਲੋਂ ਮਨਜੂਰੀ ਮਿਲਣ ਤੋਂ ਬਾਅਦ ਹੀ ਦੋਵੇਂ ਦੇਸ਼ ਛੱਡ ਕੇ ਜਾ ਸਕਣਗੇ

  • Share this:
  • Facebook share img
  • Twitter share img
  • Linkedin share img
ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਗਾਇਕ ਮਨਕੀਰਤ ਔਲਖ ਖਿਲਾਫ ਲੁਕਆਊਟ ਨੋਟਿਸ ਜਾਰੀ ਕੀਤਾ ਹੈ, ਜਿਸ ਤਹਿਤ ਦੋਵਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਅਦਾਲਤ ਤੋਂ ਮਨਜੂਰੀ ਲੈਣੀ ਪਵੇਗੀ। ਅਦਾਲਤ ਵੱਲੋਂ ਮਨਜੂਰੀ ਮਿਲਣ ਤੋਂ ਬਾਅਦ ਹੀ ਦੋਵੇਂ ਦੇਸ਼ ਛੱਡ ਕੇ ਜਾ ਸਕਣਗੇ। ਦੱਸਣਯੋਗ ਹੈ ਕਿ ਮਾਨਸਾ ਸਦਰ ਪੁਲਿਸ ਸਟੇਸ਼ਨ ਵਿਚ ਸਿਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਇਤਰਾਜ਼ਯੋਗ ਗੀਤ ਗਾਉਣ ਦੇ ਚਲਦਿਆਂ ਕੀਤਾ ਗਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਦੋਵੇਂ ਗਾਇਕ ਦੇਸ਼ ਛੱਡ ਕੇ ਬਾਹਰ ਜਾ ਸਕਦੇ ਹਨ।

ਹੁਣ ਦੋਹਾਂ ਗਾਇਕਾਂ ਨੂੰ ਵਿਦੇਸ਼ਾਂ ਵਿਚ ਜਾਣ ਲਈ ਅਦਾਲਤ ਤੋਂ ਮਨਜੂਰੀ ਲੈਣੀ ਪਵੇਗੀ। ਦੱਸਣਯੋਗ ਹੈ ਕਿ ਇਸ ਦਾ ਸਿੱਧਾ ਅਸਰ ਦੋਵਾਂ ਦੇ ਵਿਦੇਸ਼ਾਂ ਵਿਚ ਹੋਣ ਵਾਲੇ ਪ੍ਰੋਗਰਾਮਾਂ ਉਤੇ ਹੋਵੇਗਾ। ਕਾਬਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਖਿਲਾਫ ਲੁਧਿਆਣਾ ਦੇ RTI ਐਕਟੀਵੀਸਟ ਕੁਲਦੀਪ ਸਿੰਘ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਖੇੜਾ ਨੇ ਦੋਸ਼ ਲਾਇਆ ਸੀ ਕਿ ਇਹ ਗਾਇਕ ਗੀਤਾਂ ਵਿੱਚ ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ।

 
First published: February 21, 2020
ਹੋਰ ਪੜ੍ਹੋ
ਅਗਲੀ ਖ਼ਬਰ