Home /News /punjab /

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ (file photo)

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ (file photo)

- .12 ਬੋਰ ਪੰਪ ਐਕਸ਼ਨ ਗੰਨ ਅਤੇ ਗੋਲੀ-ਸਿੱਕਾ ਬਰਾਮਦ

  • Share this:
    ਚੰਡੀਗੜ੍ਹ: ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮ੍ਰਿਤਪਾਲ ਅਤੇ ਤਰਨਤਾਰਨ ਦੇ ਪਿੰਡ ਸਰਲੀ ਖੁਰਦ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਦੋਸ਼ੀ ਅੰਮ੍ਰਿਤਪਾਲ ਸਿੰਘ 'ਤੇ ਪਹਿਲਾਂ ਵੀ ਇਰਾਦਾ ਕਤਲ ਦਾ ਮੁਕੱਦਮਾ ਚੱਲ ਰਿਹਾ ਹੈ। ਪੁਲਿਸ ਨੇ ਉਹਨਾਂ ਪਾਸੋਂ ਇੱਕ .12 ਬੋਰ ਦੀ ਪੰਪ ਐਕਸ਼ਨ ਗੰਨ, ਪੰਜ ਜਿੰਦਾ ਕਾਰਤੂਸ ਅਤੇ ਇੱਕ ਹੁੰਡਾਈ ਐਕਸੈਂਟ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰ. ਸੀ.ਐੱਚ.03 ਵੀ.4397 ਹੈ, ਬਰਾਮਦ ਕੀਤੀ ਹੈ।

    ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।

    ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਉਪਰੰਤ, ਅੰਮ੍ਰਿਤਸਰ ਤੋਂ ਏ.ਜੀ.ਟੀ.ਐਫ. ਦੀ ਟੀਮ ਜੈਪਾਲ ਗਰੁੱਪ ਦੇ ਇੱਕ ਸਰਗਰਮ ਮੈਂਬਰ ਹਰਮਨ ਖੱਖ ਨੂੰ ਗ੍ਰਿਫਤਾਰ ਕਰਨ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋਂ ਅੰਮ੍ਰਿਤਪਾਲ ਅਤੇ ਤੇਜਿੰਦਰ ਨੂੰ ਕਾਬੂ ਕਰ ਲਿਆ, ਜਦਕਿ ਹਰਮਨ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

    ਉਨ੍ਹਾਂ ਦੱਸਿਆ ਕਿ ਦੋਵਾਂ ਖ਼ਿਲਾਫ਼ 26-04-2022 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

    ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਏ.ਜੀ.ਟੀ.ਐਫ. ਦੀਆਂ ਟੀਮਾਂ ਜਲਦ ਹੀ ਹਰਮਨ ਨੂੰ ਕਾਬੂ ਕਰ ਲੈਣਗੀਆਂ, ਜੋ ਕਿ ਸਿਟੀ ਖਰੜ ਥਾਣੇ ਵਿੱਚ ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਤਹਿਤ ਦਰਜ ਕੇਸ ਵਿੱਚ ਪਹਿਲਾਂ ਹੀ ਭਗੌੜਾ ਹੈ। ਹਰਮਨ ਭਗੌੜੇ ਗੈਂਗਸਟਰ ਗੁਰਜੰਟ ਉਰਫ ਜੰਟਾ ਦਾ ਵੀ ਕਰੀਬੀ ਸਾਥੀ ਹੈ, ਜੋ ਮੌਜੂਦਾ ਸਮੇਂ ਵਿੱਚ ਆਸਟ੍ਰੇਲੀਆ ਵਿੱਚ ਰਹਿੰਦਾ ਹੈ।

    ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਐਸ.ਟੀ.ਐਫ. ਪੱਛਮੀ ਬੰਗਾਲ ਪੁਲਿਸ ਵੱਲੋਂ ਮਾਰ ਦਿੱਤਾ ਗਿਆ ਸੀ, ਜਦੋਂ ਉਨ੍ਹਾਂ ਨੇ ਪਿਛਲੇ ਸਾਲ ਜੂਨ ਵਿੱਚ ਕੋਲਕਾਤਾ ‘ਚ ਉਨ੍ਹਾਂ ਦੇ ਫਲੈਟ ਵਿੱਚ ਛਾਪਾ ਮਾਰਨ ਵੇਲੇ ਪੱਛਮੀ ਬੰਗਾਲ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ ਸੀ।
    Published by:Ashish Sharma
    First published:

    Tags: Gangster, Police arrested accused, Punjab Police

    ਅਗਲੀ ਖਬਰ