Home /News /punjab /

ਪੰਜਾਬ ਪੁਲਿਸ ਦਾ ਨਸ਼ਿਆਂ ਖਿਲਾਫ ਵੱਡਾ ਐਕਸ਼ਨ, ਕਈ ਜ਼ਿਲ੍ਹਿਆਂ 'ਚ ਰੇਡ, ਸ਼ੱਕੀ ਹਿਰਾਸਤ 'ਚ ਲਏ

ਪੰਜਾਬ ਪੁਲਿਸ ਦਾ ਨਸ਼ਿਆਂ ਖਿਲਾਫ ਵੱਡਾ ਐਕਸ਼ਨ, ਕਈ ਜ਼ਿਲ੍ਹਿਆਂ 'ਚ ਰੇਡ, ਸ਼ੱਕੀ ਹਿਰਾਸਤ 'ਚ ਲਏ

ਪੰਜਾਬ ਪੁਲਿਸ ਦਾ ਨਸ਼ਿਆਂ ਖਿਲਾਫ ਵੱਡਾ ਐਕਸ਼ਨ, ਕਈ ਜ਼ਿਲ੍ਹਿਆਂ 'ਚ ਰੇਡ, ਸ਼ੱਕੀ ਹਿਰਾਸਤ 'ਚ ਲਏ

ਪੰਜਾਬ ਪੁਲਿਸ ਦਾ ਨਸ਼ਿਆਂ ਖਿਲਾਫ ਵੱਡਾ ਐਕਸ਼ਨ, ਕਈ ਜ਼ਿਲ੍ਹਿਆਂ 'ਚ ਰੇਡ, ਸ਼ੱਕੀ ਹਿਰਾਸਤ 'ਚ ਲਏ

ਪੰਜਾਬ ਪੁਲਿਸ ਨੇ ਅੱਜ ਸੂਬੇ ਵਿੱਚ ਨਸ਼ਿਆਂ ਖਿਲਾਫ ਵੱਡੀ  ਮੁਹਿੰਮ ਚਲਾਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਹੈ। ਪੰਜਾਬ ਪੁਲਿਸ ਘਰਾਂ ਦੇ ਅੰਦਰ ਵੜ ਕੇ ਚੈਕਿੰਗ ਕੀਤੀ ਜਾ ਰਹੀ ਹੈ।

 • Share this:

  ਚੰਡੀਗੜ੍ਹ- ਪੰਜਾਬ ਵਿੱਚ ਨਸ਼ਾ ਬਹੁਤ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ। ਹਰ ਰੋਜ਼ ਨਸ਼ਿਆਂ ਨਾਲ ਨੌਜਵਾਨਾਂ ਦੀ ਮੌਤਾਂ ਹੋ ਰਹੀ ਹੈ। ਪੰਜਾਬ ਪੁਲਿਸ ਨੇ ਅੱਜ ਸੂਬੇ ਵਿੱਚ ਨਸ਼ਿਆਂ ਖਿਲਾਫ ਵੱਡੀ  ਮੁਹਿੰਮ ਚਲਾਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਹੈ। ਪੰਜਾਬ ਪੁਲਿਸ ਘਰਾਂ ਦੇ ਅੰਦਰ ਵੜ ਕੇ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਵਾਹਨਾਂ ਨੂੰ ਰੋਕ ਕੇ ਤਲਾਸ਼ੀ ਲਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਪੰਜਾਬ ਪੁਲਿਸ ਨੇ ਸ਼ਕੀ ਵਿਅਕਤੀਆਂ ਤੋਂ ਪੁਛਗਿੱਛ ਹੋ ਰਹੀ ਅਤੇ ਹੁਣ ਤੱਕ ਕਈ ਵਿਅਕਤੀਆਂ ਨੂੰ ਹਿਰਾਸਤ ਵਿਚ  ਲਿਆ ਹੈ।  ਇਸੇ ਤਹਿਤ ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਵਿੱਚ ਏਡੀਜੀ ਐਸਐਸਪੀ ਸਮੇਤ ਉੱਚ ਅਧਿਕਾਰੀਆਂ ਨੇ ਸਰਚ ਆਪ੍ਰੇਸ਼ਨ ਚਲਾਇਆ।  ਇਸ ਦੌਰਨ ਪੁਲਿਸ ਟੀਮਾਂ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਹਿੱਸਿਆਂ ਵਿੱਚ ਤਲਾਸ਼ੀ ਲਈ ਗਈ। ਪੁਲਿਸ ਨੇ ਕਰੀਬ 10 ਸ਼ੱਕੀ ਨੌਜਵਾਨਾਂ ਨੂੰ ਰਾਊਂਡਅਪ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ।

  ਇਸੇ ਤਰ੍ਹਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਵੀ  ਏ.ਡੀ.ਜੀ.ਪੀ. ਕ੍ਰਾਈਮ ਅਰਪਿਤ ਸ਼ੁਕਲਾ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਵੱਖ-ਵੱਖ ਇਲਾਕਿਆਂ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਤਹਿਤ ਪੁਲਿਸ ਫੋਰਸ ਵਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਡੂੰਘਾਈ ਨਾਲ ਤਲਾਸ਼ੀ ਕੀਤੀ ਗਈ।

  ਅੰਮ੍ਰਿਤਸਰ ਸ਼ਹਿਰ ਵਿੱਚ ਏ.ਡੀ.ਜੀ.ਪੀ. ਡਾ. ਨਰੇਸ਼ ਕੁਮਾਰ ਅਰੋੜਾ ਦੀ ਅਗਵਾਈ ਹੇਠ  ਇਲਾਕੇ ਮਕਬੂਲਪੁਰਾ 'ਚ ਪੁਲਿਸ ਨੇ ਅੱਜ ਸਵੇਰ ਤੋਂ ਹੀ ਇੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਵੱਡੀ ਤਾਦਾਦ 'ਚ ਪੁਲਿਸ ਸੁਰੱਖਿਆ ਬਲ ਦਸਤੇ ਕਮਾਂਡੋ ਅਤੇ ਫੋਰਸ ਨਾਲ ਤਲਾਸ਼ੀ ਮੁਹਿੰਮ ਮਕਬੂਲਪੁਰਾ ਅਤੇ ਨੇੜੇ-ਤੇੜੇ ਦੇ ਖੇਤਰਾਂ 'ਚ ਚਲਾਈ ਜਾ ਰਹੀ ਹੈ।

  ਬਰਨਾਲਾ ਦੇ ਤਪਾ ਵਿਚ  ਡੀ.ਐੱਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਵਲੋਂ ਪੁਲਿਸ ਪਾਰਟੀ ਨੇ ਸਵੇਰ ਤੋਂ ਸ਼ਹਿਰ ਦੀ ਬਾਜ਼ੀਗਰ ਬਸਤੀ ਵਿਖੇ ਨਸ਼ਿਆਂ ਸੰਬੰਧੀ ਸਰਚ ਅਭਿਆਨ ਚਲਾਇਆ ਗਿਆ ਅਤੇ ਆਉਣ ਜਾਣ ਵਾਲੇ ਦੋ ਪਹੀਆ ਵਾਹਨ ਚਾਲਕਾਂ ਦੀ ਵੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ। 

  Published by:Ashish Sharma
  First published:

  Tags: Amritsar, Bathinda, Drug, Drug Mafia, Fatehgarh Sahib, Punjab Police, Raid