Home /News /punjab /

ਨਸ਼ਾ-ਹਥਿਆਰ ਤਸਕਰੀ ਮਾਮਲੇ 'ਚ ਪੰਜਾਬ ਪੁਲਿਸ ਬਨਾਮ BSF, ਕੇਂਦਰੀ ਫੋਰਸ 'ਤੇ ਨਾ-ਮਿਲਵਰਤਣ ਦੇ ਗੰਭੀਰ ਦੋਸ਼

ਨਸ਼ਾ-ਹਥਿਆਰ ਤਸਕਰੀ ਮਾਮਲੇ 'ਚ ਪੰਜਾਬ ਪੁਲਿਸ ਬਨਾਮ BSF, ਕੇਂਦਰੀ ਫੋਰਸ 'ਤੇ ਨਾ-ਮਿਲਵਰਤਣ ਦੇ ਗੰਭੀਰ ਦੋਸ਼

(ਸੰਕੇਤਿਕ ਫੋੋਟੋ)

(ਸੰਕੇਤਿਕ ਫੋੋਟੋ)

 • Share this:
  ਚੰਡੀਗੜ੍ਹ- ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਆਹਮੋ-ਸਾਹਮਣੇ ਹਨ। ਪੰਜਾਬ ਦੀ ਫਰੀਦਕੋਟ ਪੁਲਿਸ ਨੇ ਬੀਐਸਐਫ ਅਧਿਕਾਰੀਆਂ 'ਤੇ ਜਾਂਚ ਵਿੱਚ ਸਹਿਯੋਗ ਨਾ ਦੇਣ ਦਾ ਦੋਸ਼ ਲਗਾਇਆ ਹੈ ਅਤੇ ਦਾਅਵਾ ਕੀਤਾ ਹੈ ਕਿ ਇਸ ਕਾਰਨ ਦੋਵੇਂ ਮੁਲਜ਼ਮ ਫਰਾਰ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦਾ ਇਹ ਮਾਮਲਾ ਪਾਕਿਸਤਾਨ ਨਾਲ ਸਬੰਧਤ ਹੈ। ਬੀਐਸਐਫ ਅਧਿਕਾਰੀਆਂ ਨੂੰ ਇਸ ਵਿੱਚ ਸਹਿਯੋਗ ਲਈ ਵਾਰ-ਵਾਰ ਬੇਨਤੀ ਕੀਤੀ ਗਈ, ਪਰ ਉਨ੍ਹਾਂ ਨੇ ਕੋਈ ਮਦਦ ਨਹੀਂ ਕੀਤੀ। ਦੂਜੇ ਪਾਸੇ ਬੀਐਸਐਫ ਨੇ ਪੁਲੀਸ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਦਾਅਵਾ ਕੀਤਾ ਹੈ ਕਿ ਜਾਂਚ ਦੌਰਾਨ ਅਸੀਂ ਪੁਲੀਸ ਨੂੰ ਹਰ ਸੰਭਵ ਸਹਿਯੋਗ ਦਿੰਦੇ ਹਾਂ।

  ਫਰੀਦਕੋਟ ਪੁਲਿਸ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਨ੍ਹਾਂ ਦੇ ਨਾਂ ਜਸਵਿੰਦਰ ਸਿੰਘ ਉਰਫ ਜੱਸਾ ਵਾਸੀ ਪਿੰਡ ਹਬੀਬ ਵਾਲਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਡਾਲ ਪਿੰਡ ਤਰਨਤਾਰਨ ਹਨ। ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21ਸੀ/61 ਅਤੇ 85 ਤੋਂ ਇਲਾਵਾ ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਹੈ। ਅਗਲੇ ਹੀ ਦਿਨ ਫਰੀਦਕੋਟ ਪੁਲਿਸ ਨੇ ਬੀਐਸਐਫ ਉੱਤੇ ਜਾਂਚ ਵਿੱਚ ਸਹਿਯੋਗ ਨਾ ਦੇਣ ਦੇ ਵੱਡੇ ਇਲਜ਼ਾਮ ਲਾਏ ਹਨ। ਪੁਲਿਸ ਨੇ ਦਾਅਵਾ ਕੀਤਾ ਕਿ ਬੀਐਸਐਫ ਦੀ ਮਦਦ ਨਾ ਮਿਲਣ ਕਾਰਨ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ।

  ਦਿ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਸੀਆਈਏ ਫਰੀਦਕੋਟ ਨੇ ਆਪਣੀ ਜਨਰਲ ਡਾਇਰੀ ਵਿੱਚ ਲਿਖਿਆ ਹੈ ਕਿ ਬੀਐਸਐਫ ਅਧਿਕਾਰੀਆਂ ਨੂੰ ਕੇਸ ਵਿੱਚ ਸਹਿਯੋਗ ਲਈ ਵਾਰ-ਵਾਰ ਬੇਨਤੀ ਕੀਤੀ ਗਈ ਸੀ, ਪਰ ਉਨ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਗਈ। ਫਰੀਦਕੋਟ ਪੁਲੀਸ ਨੇ ਦੱਸਿਆ ਕਿ ਇਸ ਵਿੱਚ ਖੇਮਕਰਨ ਪੁਲੀਸ ਵੀ ਸ਼ਾਮਲ ਹੈ। ਨਾਲ ਹੀ ਕੇਂਦਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਨੋਟੀਫਿਕੇਸ਼ਨ ਦੇ ਆਧਾਰ ’ਤੇ ਬੀਐਸਐਫ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਗਿਆ। ਥਾਣਾ ਖੇਮਕਰਨ ਦੇ ਐਸਐਚਓ ਕਮਲਜੀਤ ਰਾਏ ਨੇ ਦੋਸ਼ ਲਾਇਆ ਕਿ ਬੀਐਸਐਫ ਵਾਲੇ ਪਾਸੇ ਅਕਸਰ ਹੀ ਸਹਿਯੋਗ ਦੀ ਘਾਟ ਰਹਿੰਦੀ ਹੈ। ਅਸੀਂ ਇਸ ਮਾਮਲੇ ਨੂੰ ਲੈ ਕੇ ਬੀਐਸਐਫ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕਰਕੇ ਚਰਚਾ ਕੀਤੀ, ਪਰ ਕੋਈ ਫਾਇਦਾ ਨਹੀਂ ਹੋਇਆ। ਐਸਐਸਪੀ ਅਵਨੀਤ ਸਿੱਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲਾ ਬੀਐਸਐਫ ਅਧਿਕਾਰੀਆਂ ਕੋਲ ਉਠਾਇਆ ਗਿਆ ਹੈ।

  ਦੂਜੇ ਪਾਸੇ ਬੀਐਸਐਫ ਦੇ ਕਮਾਂਡੈਂਟ ਦੁਰਜੇ ਲਾਲ ਨੇ ਪੁਲੀਸ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਖੇਮਕਰਨ ਵਿੱਚ ਤਾਇਨਾਤ ਬੀਐਸਐਫ ਕਮਾਂਡੈਂਟ ਦੁਰਜੇ ਲਾਲ ਨੇ ਦਾਅਵਾ ਕੀਤਾ ਕਿ ਅਸੀਂ ਜਾਂਚ ਦੌਰਾਨ ਪੁਲੀਸ ਨੂੰ ਹਰ ਸੰਭਵ ਸਹਿਯੋਗ ਦਿੰਦੇ ਹਾਂ। ਬੀਐਸਐਫ ਵੱਲੋਂ ਪੰਜਾਬ ਪੁਲੀਸ, ਐਨਸੀਬੀ ਸਮੇਤ ਸਾਰੀਆਂ ਏਜੰਸੀਆਂ ਨਾਲ ਮਿਲ ਕੇ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ।

  ਕਾਬਲੇਗੌਰ ਹੈ ਕਿ ਅਕਤੂਬਰ 2021 ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਦੇ ਕੇਂਦਰ ਦੇ ਫੈਸਲੇ ਤੋਂ ਬਾਅਦ, ਪੰਜਾਬ ਅਸੈਂਬਲੀ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਅਤੇ ਕੇਂਦਰ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਨੇ ਪਿਛਲੇ ਸਾਲ ਬੀਐਸਐਫ ਐਕਟ ਵਿੱਚ ਸੋਧ ਕਰਕੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ਵਿੱਚ 15 ਕਿਲੋਮੀਟਰ ਦੀ ਬਜਾਏ ਤਲਾਸ਼ੀ, ਜ਼ਬਤ ਅਤੇ ਗ੍ਰਿਫਤਾਰੀ ਨੂੰ ਅਧਿਕਾਰਤ ਕੀਤਾ ਸੀ।
  Published by:Ashish Sharma
  First published:

  Tags: Border, BSF, Drugs, Punjab Police

  ਅਗਲੀ ਖਬਰ