ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵੱਲੋਂ ਬੀਤੇ ਦਿਨ ਕੀਤੀਆਂ ਤਰਸ ਦੇ ਆਧਾਰ ਤੇ ਨਿਯੁਕਤੀਆਂ ਤੇ ਪੁਨਰ ਵਿਚਾਰ ਕਰਕੇ ਰੱਦ ਕਰਨ ਦੀ ਮੰਗ

News18 Punjabi | News18 Punjab
Updated: June 19, 2021, 8:01 PM IST
share image
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵੱਲੋਂ ਬੀਤੇ ਦਿਨ ਕੀਤੀਆਂ ਤਰਸ ਦੇ ਆਧਾਰ ਤੇ ਨਿਯੁਕਤੀਆਂ ਤੇ ਪੁਨਰ ਵਿਚਾਰ ਕਰਕੇ ਰੱਦ ਕਰਨ ਦੀ ਮੰਗ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵੱਲੋਂ ਬੀਤੇ ਦਿਨ ਕੀਤੀਆਂ ਤਰਸ ਦੇ ਆਧਾਰ ਤੇ ਨਿਯੁਕਤੀਆਂ ਤੇ ਪੁਨਰ ਵਿਚਾਰ ਕਰਕੇ ਰੱਦ ਕਰਨ ਦੀ ਮੰਗ (ਫਾਇਲ ਫੋਟੋ)

ਆਖਿਆ, ਸਰਕਾਰ ਦੇ ਇਸ ਫੈਸਲੇ ਦੇ ਬਹੁਤ ਲੰਮੇ ਸਮੇਂ ਤਕ ਪ੍ਰਭਾਵ ਪੈਣਗੇ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲਿਆਂ ਪ੍ਰਤੀ ਦੇਸ਼ ਅਤੇ ਸਮਾਜ ਹਮੇਸ਼ਾ ਰਿਣੀ ਰਹਿੰਦਾ ਹੈ ਪਰ ਬੀਤੇ ਦਿਨ ਜਿਸ ਤਰ੍ਹਾਂ ਤਰਸ ਆਧਾਰ ਤੇ ਨਿਯੁਕਤੀਆਂ ਕੀਤੀਆਂ ਗਈਆਂ ਉਨ੍ਹਾਂ ਵਿਚੋਂ ਕੁਝ ਨੂੰ ਇਸ ਸ਼੍ਰੇਣੀ ਵਿੱਚ ਰੱਖਣਾ ਉਚਿਤ ਨਹੀਂ ਹੋਵੇਗਾ। ਇਸ ਲਈ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਫੈਸਲੇ ਤੇ ਪੁਨਰ ਵਿਚਾਰ ਕਰਕੇ ਇੰਨਾ ਨਿਯੁਕਤੀਆਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਬੀਤੇ ਕੱਲ੍ਹ ਲਏ ਗਏ ਬਹੁਤ ਹੀ ਲੋਕ ਕਲਿਆਣਕਾਰੀ ਫ਼ੈਸਲੇ ਜਿਵੇਂ ਕਿ ਛੇਵਾਂ ਪੇ ਕਮਿਸ਼ਨ ਲਾਗੂ ਕਰਨਾ ਅਤੇ ਹਜ਼ਾਰਾਂ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨਾ ਆਦਿ ਨੂੰ ਵੀ ਆਪਣੇ ਪਰਛਾਵੇਂ ਹੇਠ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦੇ ਬਹੁਤ ਲੰਮੇ ਸਮੇਂ ਤਕ ਪ੍ਰਭਾਵ ਪੈਣਗੇ।

ਉਨ੍ਹਾਂ ਕਿਹਾ ਕਿ ਬੇਸ਼ੱਕ ਦੇਸ਼ ਲਈ ਕੁਰਬਾਨੀ ਕਰਨ ਵਾਲਿਆਂ ਪ੍ਰਤੀ ਮੁਲਕ ਹਮੇਸ਼ਾ ਹੀ ਸ਼ੁਕਰਗੁਜ਼ਾਰ ਰਹਿੰਦਾ ਹੈ ਪਰ ਬੀਤੇ ਕੱਲ੍ਹ ਦੇ ਫੈਸਲੇ ਅਤੇ ਕੁਝ ਲਾਭਪਾਤਰੀਆਂ ਦੇ ਪਿਛੋਕੜ ਨੂੰ ਦੇਖਦਿਆਂ ਇਸ ਫੈਸਲੇ ਨੂੰ ਤਰਕਸੰਗਤ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗ਼ਲਤ ਸਲਾਹ ਦਿੱਤੀ ਗਈ ਹੈ। ਕਿਉਂਕਿ ਇਸ ਫ਼ੈਸਲੇ ਤੋਂ ਬਾਅਦ ਸਰਕਾਰ ਤੇ ਭਾਈ ਭਤੀਜਾਵਾਦ ਅਤੇ ਕੁਝ ਲੋਕਾਂ ਦੀ ਸਿਆਸੀ ਪੁਸ਼ਤ ਪਨਾਹੀ ਦੇ ਦੋਸ਼ ਲੱਗਣਗੇ ਜੋ ਕੇ ਸਹੀ ਨਹੀਂ ਹੋਵੇਗਾ। ਉਨ੍ਹਾਂ ਆਖਿਆ ਕਿ ਚੁਣੇ ਹੋਏ ਨੁਮਾਇੰਦੇ ਲੋਕਾਂ ਦੇ ਹਿੱਤ ਦੀ ਗੱਲ ਕਰਦੇ ਹੀ ਸੋਭਦੇ ਹਨ ਨਾ ਕਿ ਆਪਣੇ ਪਰਿਵਾਰਕ ਮੈਂਬਰਾਂ ਲਈ ਇਸ ਤਰ੍ਹਾਂ ਦੇ ਲਾਭ ਲੋਚਦੇ ਹੋਏ।
ਸੂਬਾ ਕਾਂਗਰਸ ਪ੍ਰਧਾਨ ਨੇ ਇਸ ਸੰਦਰਭ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸਰਕਾਰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਦੇ ਹੋਏ ਵਡੇਰੇ ਜਨਹਿੱਤ ਵਿਚ ਇੰਨਾ ਨਿਯੁਕਤੀਆਂ ਨੂੰ ਰੱਦ ਕਰਨ।
Published by: Ashish Sharma
First published: June 19, 2021, 8:01 PM IST
ਹੋਰ ਪੜ੍ਹੋ
ਅਗਲੀ ਖ਼ਬਰ