ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਰੇਸ਼ਮ ਸਿੰਘ ਗਿੱਲ ਸੂਬਾ ਪ੍ਰਧਾਨ ਦੀ ਅਗਵਾਈ ‘ਚ ਲੁਧਿਆਣਾ ਬੱਸ ਸਟੈਡ ਵਿੱਖੇ ਹੋਈ ਜਿਸ ਵਿੱਚ ਪੂਰੇ ਸੂਬੇ ਤੋਂ ਪੰਜਾਬ ਰੋਡਵੇਜ਼ ਪਨਬਸ ਤੇ ਪੀਆਰਟੀਸੀ ਦੇ ਡਿੱਪੂਆਂ ਦੇ ਆਹੁਦੇਦਾਰ ਸ਼ਾਮਲ ਹੋਏ।
ਇਸ ਮੌਕੇ ਪੰਜਾਬ ਦੇ ਸਮੂਹ ਪੰਜਾਬ ਰੋਡਵੇਜ਼ ਪਨਬਸ ਤੇ ਪੀਆਰਟੀਸੀ ਦੇ ਆਹੁਦੇਦਾਰਾਂ ਦੀ ਸਹਿਮਤੀ ਅਨੁਸਾਰ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀ ਮੀ ਪ੍ਰਧਾਨ ਹਰਕੇਸ਼ ਵਿੱਕੀਅਤੇ ਬਲਜੀਤ ਸਿੰਘ ਜੁਆਇੰਟ ਸਕੱਤਰ ਜਗਤਾਰ ਸਿੰਘ ਜਲੋਰ ਸਿੰਘ ਅਤੇ ਗੁਰਪ੍ਰੀਤ ਪੰਨੂੰ ਵੱਲੋਂ ਪਨਬਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਤੱਕ ਮੁਲਾਜ਼ਮਾਂ ਦੀ ਆਵਾਜ਼ ਪਹੁੰਚਾਉਣ ਲਈ ਸੂਬਾ ਕਮੇਟੀ ਵੱਲੋਂ ਉਲੀਕੇ ਸੰਘਰਸ਼ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪਨਬਸ ਤੇ ਪੀਆਰਟੀਸੀ ਮੁਲਾਜ਼ਮ ਆਪਣੀਆਂ ਮੰਗਾਂ ਲਈ ਕਾਫੀ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ।
ਨਵੀਂ ਬਣੀ ਸਰਕਾਰਾਂ ਦੇ ਟਰਾਂਸਪੋਰਟ ਮੰਤਰੀ ਨਾਲ ਦੋ ਮੀਟਿੰਗਾਂ ਕਰ ਚੁੱਕੇ ਹਨ ਪਰ ਮੰਤਰੀ ਵੱਲੋ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋਂਪਰੋਖੇ ਕੀਤਾ ਜਾ ਰਿਹਾ। ਇਸ ਲਈ ਜਥੇਬੰਦੀ ਨੂੰ ਮਜਬੂਰ ਹੋ ਕੇ ਸਰਕਾਰ ਨੂੰ ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਅਹਿਮੀਅਤ ਤੇ ਟਰਾਂਸਪੋਰਟ ਅਦਾਰੇ ‘ਚ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਸਬੰਧੀ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਸਬੰਧੀ ਮਿਤੀ 10 ਮਈ ਨੂੰ ਸਮੂਹ ਪੰਜਾਬ ਦੇ ਡਿਪੂਆਂ ‘ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ।
17 ਮਈ ਨੂੰ ਸਟੇਟ ਲੇਬਲ ਤੇ ਪ੍ਰੈਸ ਕਾਨਫਰੰਸ ਕਰਾਂਗੇ ਅਤੇ ਮਿਤੀ 24 ਮਈ ਨੂੰ ਸਾਰੇ ਪੰਜਾਬ ਦੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਬੱਸ ਸਟੈਡ ਦੋ ਘੰਟੇ ਲਈ ਬੰਦ ਕਰ ਕੇ ਮਿਤੀ 28, 29 ਮਈ ਨੂੰ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 6 ਜੂਨ ਨੂੰ ਗੇਟ ਰੈਲੀਆਂ ਕਰ ਕੇ ਮਿਤੀ 8, 9,10 ਜੂਨ ਨੂੰ ਹੜਤਾਲ ਕਰਕੇ ਪਨਬਸ ਤੇ ਪੀਆਰਟੀਸੀ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਜਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਮੀਤ ਪ੍ਰਧਾਨ ਸਤਵਿੰਦਰ ਸਿੰਘ , ਪ੍ਰਦੀਪ ਕੁਮਾਰ, ਜਤਿੰਦਰ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ, ਸਹਿਜਪਾਲ ਸਿੰਘ, ਗੁਰਜੀਤ ਸਿੰਘ, ਹਰਜਿੰਦਰ ਸਿੰਘ ਹੈਰੀ ਆਦਿ ਆਗੂ ਹਾਜ਼ਰ ਹੋਏ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: PRTC, Strike