ਪੰਜਾਬ ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਰੁਪਏ ਬਕਾਇਆ ਮਿਲਿਆ

News18 Punjabi | News18 Punjab
Updated: September 30, 2020, 8:05 PM IST
share image
ਪੰਜਾਬ ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਰੁਪਏ ਬਕਾਇਆ ਮਿਲਿਆ
ਪੰਜਾਬ ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਰੁਪਏ ਬਕਾਇਆ ਮਿਲਿਆ

ਇਹ ਫੰਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਖ਼ਲ ਨਾਲ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਨਿੱਜੀ ਤੌਰ ‘ਤੇ 14ਵੇਂ ਵਿੱਤ ਕਮਿਸ਼ਨ ਦੇ ਬਕਾਏ ਜਾਰੀ ਕਰਨ ਸਬੰਧੀ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ।

  • Share this:
  • Facebook share img
  • Twitter share img
  • Linkedin share img
ਪੰਜਾਬ ਸਰਕਾਰ ਵਲੋਂ 1539 ਕਰੋੜ ਰੁਪਏ ਦੀ ਰਾਸ਼ੀ ਨਾਲ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ ਜੋ 14ਵੇਂ ਵਿੱਤ ਕਮਿਸ਼ਨ ਦੇ ਬਕਾਇਆ ਫੰਡਾਂ ਤੋਂ ਜਾਰੀ ਕੀਤੀ ਗਈ ਹੈ। ਇਹ ਫੰਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਖ਼ਲ ਨਾਲ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਨਿੱਜੀ ਤੌਰ ‘ਤੇ 14ਵੇਂ ਵਿੱਤ ਕਮਿਸ਼ਨ ਦੇ ਬਕਾਏ ਜਾਰੀ ਕਰਨ ਸਬੰਧੀ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ।

ਇਹ ਜਾਣਕਾਰੀ ਦਿੰਦਿਆਂ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਸੂਬੇ ਲਈ ਵੱਡੀ ਪ੍ਰਾਪਤੀ ਹੈ ਕਿਉਂ ਜੋ ਵਿਭਾਗ ਦੇ ਅਧਿਕਾਰੀਆਂ ਵਲੋਂ 14ਵੇਂ ਵਿੱਤ ਕਮਿਸ਼ਨ ਦੇ ਬਕਾਏ ਸਬੰਧੀ ਮਾਮਲਾ ਉਠਾਇਆ ਗਿਆ ਹੈ। ਉਹਨਾਂ ਤੁਰੰਤ ਹੀ ਇਹ ਮਾਮਲਾ ਮੁੱਖ ਮੰਤਰੀ ਕੋਲ ਉਠਾਇਆ ਜਿਹਨਾਂ ਨੇ ਕੇਂਦਰ ਕੋਲ ਇਸ ਮਾਮਲੇ ਦੀ ਪੈਰਵੀ ਕੀਤੀ ਅਤੇ ਇਹ ਬਕਾਇਆ ਜਾਰੀ ਕਰਵਾਇਆ।

ਸ. ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ 15ਵੇਂ ਵਿੱਤ ਕਮਿਸ਼ਨ ਦੇ ਅਧੀਨ ਮਿਲੀ ਗ੍ਰਾਂਟ ਵਿਚੋਂ ਪਹਿਲੀ ਕਿਸ਼ਤ 694 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਨੂੰ ਫੰਡ ਦਿੱਤੇ ਗਏ ਹਨ। ਸ. ਬਾਜਵਾ ਨੇ ਕਿਹਾ ਕਿ ਇਹ ਗ੍ਰਾਂਟ 'ਸਮਾਰਟ ਪਿੰਡ ਮੁਹਿੰਮ' ਤਹਿਤ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ ਵਰਤੀ ਜਾਵੇਗੀ।
ਪੇਂਡੂ ਵਿਕਾਸ, ਪੰਜਾਬ ਦੇ ਵਿੱਤ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਨੇ ਕਿਹਾ ਕਿ ਇਨ੍ਹਾਂ ਫੰਡਾਂ ਵਿਚੋਂ 50 ਫ਼ੀਸਦੀ ਫੰਡ ਪੀਣ ਵਾਲੇ ਪਾਣੀ, ਪਾਣੀ ਦੀ ਸੰਭਾਲ, ਮੀਂਹ ਦੇ ਪਾਣੀ ਨਾਲ ਸੰਚਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਲਈ ਵਰਤੇ ਜਾਣਗੇ ਅਤੇ ਬਾਕੀ 50 ਫ਼ੀਸਦੀ ਪੰਚਾਇਤਾਂ ਵੱਲੋਂ ਹੋਰ ਵਿਕਾਸ ਕਾਰਜਾਂ ਲਈ ਵਰਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਸਾਰੇ ਸਬੰਧਤ ਅਧਿਆਕਾਰੀਆਂ ਨੂੰ ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਸਮੇਂ ਪਾਰਦਰਸ਼ਤਾ ਬਣਾਈ ਰੱਖਣ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਨ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ।
Published by: Ashish Sharma
First published: September 30, 2020, 7:56 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading