Home /News /punjab /

ਪੰਜਾਬ ਸਕਾਲਰਸ਼ਿਪ ਸਕੀਮ: ਵਜ਼ੀਫੇ ਦੀ ਅਦਾਇਗੀ ਨਾ ਹੋਣ ਕਾਰਨ ਦੋ ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੇ ਕਾਲਜ ਛੱਡਿਆ

ਪੰਜਾਬ ਸਕਾਲਰਸ਼ਿਪ ਸਕੀਮ: ਵਜ਼ੀਫੇ ਦੀ ਅਦਾਇਗੀ ਨਾ ਹੋਣ ਕਾਰਨ ਦੋ ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੇ ਕਾਲਜ ਛੱਡਿਆ

ਪੰਜਾਬ ਸਕਾਲਰਸ਼ਿਪ ਸਕੀਮ: ਵਜ਼ੀਫੇ ਦੀ ਅਦਾਇਗੀ ਨਾ ਹੋਣ ਕਾਰਨ ਦੋ ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੇ ਕਾਲਜ ਛੱਡਿਆ (file photo)

ਪੰਜਾਬ ਸਕਾਲਰਸ਼ਿਪ ਸਕੀਮ: ਵਜ਼ੀਫੇ ਦੀ ਅਦਾਇਗੀ ਨਾ ਹੋਣ ਕਾਰਨ ਦੋ ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੇ ਕਾਲਜ ਛੱਡਿਆ (file photo)

ਐਨਸੀਐਸਸੀ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਮਿਸ਼ਨ ਨੇ ਰਾਜ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਕੇਂਦਰ ਵੱਲੋਂ ਬਕਾਇਆ ਅਦਾ ਕਰਨ ਦੇ ਬਾਵਜੂਦ ਕਾਲਜਾਂ ਨੂੰ ਪੈਸੇ ਕਿਉਂ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ, ''ਅਸੀਂ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਅਜਿਹੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਹਨ ਕਿ ਐਸਸੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਦਾਖਲਾ ਨਹੀਂ ਦਿੱਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਨੇ ਉਨ੍ਹਾਂ ਦੀਆਂ ਫੀਸਾਂ ਜਮ੍ਹਾਂ ਨਹੀਂ ਕੀਤੀਆਂ ਹਨ।

ਹੋਰ ਪੜ੍ਹੋ ...
  • Share this:

ਨਵੀਂ ਦਿੱਲੀ- ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (NCSC) ਨੇ ਬੁੱਧਵਾਰ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ (SC) ਸ਼੍ਰੇਣੀ ਨਾਲ ਸਬੰਧਤ ਲਗਭਗ 2 ਲੱਖ ਵਿਦਿਆਰਥੀਆਂ ਨੇ ਪੰਜਾਬ ਦੁਆਰਾ ਵਜ਼ੀਫ਼ਾ ਸਕੀਮ ਤਹਿਤ ਲਗਭਗ 2,000 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਕਾਲਜ ਦੀ ਪੜ੍ਹਾਈ ਛੱਡ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਹਫ਼ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕਥਿਤ ਬੇਨਿਯਮੀਆਂ ਦੀ ਵਿਆਪਕ ਜਾਂਚ ਦੇ ਹੁਕਮ ਦਿੱਤੇ ਸਨ। ਇਹ ਕਥਿਤ ਬੇਨਿਯਮੀਆਂ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਸਾਹਮਣੇ ਆਈਆਂ ਸਨ।

ਐਨਸੀਐਸਸੀ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਮਿਸ਼ਨ ਨੇ ਰਾਜ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਕੇਂਦਰ ਵੱਲੋਂ ਬਕਾਇਆ ਅਦਾ ਕਰਨ ਦੇ ਬਾਵਜੂਦ ਕਾਲਜਾਂ ਨੂੰ ਪੈਸੇ ਕਿਉਂ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ, ''ਅਸੀਂ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਅਜਿਹੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਹਨ ਕਿ ਐਸਸੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਦਾਖਲਾ ਨਹੀਂ ਦਿੱਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਨੇ ਉਨ੍ਹਾਂ ਦੀਆਂ ਫੀਸਾਂ ਜਮ੍ਹਾਂ ਨਹੀਂ ਕੀਤੀਆਂ ਹਨ।

ਸਾਂਪਲਾ ਨੇ ਕਿਹਾ, “2017 ਵਿੱਚ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ ਸੀ ਅਤੇ ਇਹ ਸੰਖਿਆ 2020 ਵਿੱਚ ਇੱਕ ਲੱਖ ਤੋਂ 1.25 ਲੱਖ ਦੇ ਵਿਚਕਾਰ ਆ ਗਈ ਹੈ। ਜਦੋਂ ਅਸੀਂ ਸੂਬਾ ਸਰਕਾਰ ਨੂੰ ਪੁੱਛਿਆ ਤਾਂ ਜਵਾਬ ਵਿੱਚ ਸਰਕਾਰ ਨੇ ਕਿਹਾ ਕਿ ਇਹ ਵਿਦਿਆਰਥੀ ਆਪਣੀ ਪੜ੍ਹਾਈ ਅੱਧ ਵਿਚਾਲੇ ਛੱਡ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਈ।

ਉਨ੍ਹਾਂ ਕਿਹਾ, “ਮੀਟਿੰਗ ਵਿੱਚ ਇਹ ਗੱਲ ਸਾਹਮਣੇ ਆਈ ਕਿ ਕੇਂਦਰ ਸਰਕਾਰ ਦਾ ਕੁਝ ਵੀ ਬਕਾਇਆ ਨਹੀਂ ਹੈ ਜਦੋਂਕਿ ਰਾਜ ਸਰਕਾਰ ਨੇ ਇਨ੍ਹਾਂ ਕਾਲਜਾਂ ਦਾ ਦੋ ਹਜ਼ਾਰ ਕਰੋੜ ਰੁਪਏ ਦਾ ਬਕਾਇਆ ਦੇਣਾ ਹੈ।” ਕਮਿਸ਼ਨ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਬਕਾਇਆ ਰਾਸ਼ੀ ਕਿੱਥੇ ਗਈ? ਸਾਂਪਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਗਲੇ ਬੁੱਧਵਾਰ ਤੱਕ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

Published by:Ashish Sharma
First published:

Tags: Caste, Punjab, Scholarship, Students, Vijay Sampla