ਬਰਨਾਲਾ ’ਚ ਪਹਿਲੀਆਂ ਤਿੰਨੇ ਪੁਜੀਸ਼ਨਾਂ ’ਤੇ ਸਰਕਾਰੀ ਸਕੂਲਾਂ ਦੀਆਂ ਕੁੜੀਆਂ ਕਾਬਜ਼

Ashish Sharma | News18 Punjab
Updated: July 21, 2020, 7:18 PM IST
share image
ਬਰਨਾਲਾ ’ਚ ਪਹਿਲੀਆਂ ਤਿੰਨੇ ਪੁਜੀਸ਼ਨਾਂ ’ਤੇ ਸਰਕਾਰੀ ਸਕੂਲਾਂ ਦੀਆਂ ਕੁੜੀਆਂ ਕਾਬਜ਼
ਬਰਨਾਲਾ ’ਚ ਪਹਿਲੀਆਂ ਤਿੰਨੇ ਪੁਜੀਸ਼ਨਾਂ ’ਤੇ ਸਰਕਾਰੀ ਸਕੂਲਾਂ ਦੀਆਂ ਕੁੜੀਆਂ ਕਾਬਜ਼

  • Share this:
  • Facebook share img
  • Twitter share img
  • Linkedin share img
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਸ਼੍ਰੇਣੀ ਦੇ ਐਲਾਨੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਝੰਡੀ ਰਹੀ। ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ 2979 ਵਿਦਿਆਰਥੀਆਂ ਦੀ ਕੁੱਲ ਪਾਸ ਪ੍ਰਤੀਸ਼ਤ 98ਫ਼ੀਸਦੀ ਰਹੀ। ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਸ਼ਹਿਣਾ ਦੀ ਵਿਦਿਆਰਥਣ ਅਮਨਜੋਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ  98.22 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ’ਤੇ ਰਹੀਆਂ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੀ ਵਿਦਿਆਰਥਣ ਸੁਖਜੀਤ ਕੌਰ 98 ਫ਼ੀਸਦੀ ਅੰਕ ਲੈ ਕੇ ਦੂਸਰੇ ਸਥਾਨ ਤੇ ਰਹੀ। ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ਼ਹਿਣਾ ਦੀ ਵਿਦਿਆਰਥਣ ਸੇਜਲ ਬਾਵਾ 97.5 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਤੇ ਰਹੀ।

ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਅਤੇ ਉੱਪ ਜਿਲਾ ਸਿੱਖਿਆ ਅਫ਼ਸਰ (ਸ) ਸ਼੍ਰੀ ਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਜ਼ਿਲੇ ਦੇ ਕੁੱਲ 46 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 28 ਸਕੂਲਾਂ ਦਾ ਆਰਟਸ ਦਾ ਨਤੀਜਾ 100 ਫ਼ੀਸਦੀ ਰਿਹਾ। ਸਾਇੰਸ ਵਿਸ਼ੇ ਦਾ ਸਾਰੇ ਸਕੂਲਾਂ ਦਾ ਨਤੀਜਾ 100 ਫ਼ੀਸਦ ਰਿਹਾ। ਇਸੇ ਤਰਾਂ ਕਾਮਰਸ ਗਰੁੱਪ ਵਾਲੇ  7 ਸਕੂਲਾਂ ਵਿੱਚੋਂ 6 ਸਕੂਲਾਂ ਦਾ ਨਤੀਜਾ 100ਫ਼ੀਸਦੀ ਰਿਹਾ।
ਜ਼ਿਲਾ ਸਿੱਖਿਆ ਅਧਿਕਾਰੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੀ ਅਗਲੇਰੀ ਪੜਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖੋਂ ਉੱਚ ਮਿਆਰੀ ਸਕੂਲਾਂ ਤੋਂ ਘੱਟ ਨਹੀਂ ਹਨ।
Published by: Ashish Sharma
First published: July 21, 2020, 7:18 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading