Home /News /punjab /

ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੰਗ "Vaccinated ਬੱਚਿਆਂ ਲਈ ਮੁੜ ਖੋਲੇ ਜਾਣ ਸਕੂਲ"

ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੰਗ "Vaccinated ਬੱਚਿਆਂ ਲਈ ਮੁੜ ਖੋਲੇ ਜਾਣ ਸਕੂਲ"

file photo.

file photo.

ਦੇਸ਼ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਵਿਚਕਾਰ ਸਕੂਲਾਂ ਨੂੰ ਮੁੜ ਤੋਂ ਬੰਦ ਕਰਨਾ ਪਿਆ । ਪਿਛਲੇ ਕੁਝ ਹਫ਼ਤਿਆਂ ਵਿੱਚ, ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਨ ਨੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਰਾਜ ਚੋਣਾਂ ਦੇ ਨਾਲ ਸਕੂਲ ਮੁੜ ਖੋਲ੍ਹਣ 'ਤੇ ਚਿੰਤਾ ਜ਼ਾਹਰ ਕੀਤੀ ਹੈ।

ਹੋਰ ਪੜ੍ਹੋ ...
  • Share this:

ਪਿਛਲੇ ਮਹੀਨੇ, ਲੁਧਿਆਣਾ ਪ੍ਰਸ਼ਾਸਨ ਨੇ ਸਕੂਲ ਦੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ ਦੌਰਾਨ ਕਿਸ਼ੋਰ ਉਮਰ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਬਾਰੇ ਚਰਚਾ ਕੀਤੀ ਸੀ। ਇਹ ਫੈਸਲਾ ਕੀਤਾ ਗਿਆ ਸੀ ਕਿ 15 ਤੋਂ 18 ਸਾਲ ਦੀ ਉਮਰ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਹਾਲਾਂਕਿ, ਦੇਸ਼ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਵਿਚਕਾਰ ਸਕੂਲਾਂ ਨੂੰ ਮੁੜ ਤੋਂ ਬੰਦ ਕਰਨਾ ਪਿਆ । ਪਿਛਲੇ ਕੁਝ ਹਫ਼ਤਿਆਂ ਵਿੱਚ, ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਨ ਨੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਰਾਜ ਚੋਣਾਂ ਦੇ ਨਾਲ ਸਕੂਲ ਮੁੜ ਖੋਲ੍ਹਣ 'ਤੇ ਚਿੰਤਾ ਜ਼ਾਹਰ ਕੀਤੀ ਹੈ।

ਕੁਝ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਮੰਗ ਕੀਤੀ ਹੈ ਕਿ ਸਕੂਲਾਂ ਨੂੰ ਮਾਪਿਆਂ ਦੀ ਸਹਿਮਤੀ ਨਾਲ ਟੀਕਾਕਰਨ ਵਾਲੇ ਵਿਦਿਆਰਥੀਆਂ ਲਈ ਦੁਬਾਰਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਫੈਡਰੇਸ਼ਨ ਆਫ ਪੰਜਾਬ ਸਕੂਲਜ਼ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਸਰਕਾਰ ਮਾਪਿਆਂ ਅਤੇ ਸਕੂਲਾਂ ਦੋਵਾਂ ਨੂੰ ਫੇਲ੍ਹ ਕਰ ਚੁੱਕੀ ਹੈ ਅਤੇ ਇਸ ਸਮੇਂ ਸਕੂਲਾਂ ਨੂੰ 50 ਫੀਸਦੀ ਵਿਦਿਆਰਥੀਆਂ ਦੀ ਗਿਣਤੀ ਨਾਲ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਸਾਰੇ ਵਿੱਤੀ ਸੰਕਟ ਨੂੰ ਝੱਲਣ ਤੋਂ ਬਾਅਦ ਅਧਿਕਾਰੀਆਂ ਨੂੰ ਸਕੂਲਾਂ ਨੂੰ ਬੰਦ ਕਰਨ ਲਈ ਕਹਿਣਾ ਬੇਇਨਸਾਫ਼ੀ ਹੈ। ਬੀਆਰਐਸ ਨਗਰ ਵਿਖੇ ਇੱਕ ਸੀਬੀਐਸਈ ਸਕੂਲ ਦੇ ਪ੍ਰਿੰਸੀਪਲ ਨੇ ਇਸ ਗੱਲ ਰੱਖੀ ਕਿ ਕੋਵਿਡ -19 ਦੇ ਪ੍ਰਕੋਪ ਨੂੰ, ਜ਼ਿਆਦਾਤਰ ਦੇਸ਼ਾਂ ਵਿੱਚ, 'endemic' ਘੋਸ਼ਿਤ ਕੀਤਾ ਗਿਆ ਹੈ (endemic ਦਾ ਮਤਲਬ ਹੈ ਕਿ ਕੋਰੋਨਾ ਦੇ ਕੇਸ ਹੁਣ ਸਿਰਫ ਸਥਾਨਕ ਤੌਰ ਉੱਤੇ ਆ ਰਹੇ ਹਨ ਤੇ ਹੋਰ ਦੇਸ਼ਾਂ ਵਿੱਚ ਜਿੱਥੇ endemic ਦੀ ਸਥਿਤੀ ਬਣ ਰਹੀ ਹੈ ਉੱਥੇ ਜੀਵਨ ਆਮ ਵਾਂਗ ਲੀਹ ਉੱਤੇ ਆ ਰਿਹਾ ਹੈ)।

ਅੱਗੇ ਦੱਸਦੇ ਹੋਏ ਕਿ ਇਹ ਮਹੱਤਵਪੂਰਨ ਹੈ ਕਿ ਹਰ ਦੇਸ਼ ਵਾਇਰਸ ਨਾਲ ਲੜਨ ਲਈ ਤਿਆਰ ਰਹੇ। ਪ੍ਰਿੰਸੀਪਲ ਨੇ ਅੱਗੇ ਕਿਹਾ ਕਿ ਬੱਚਿਆਂ ਦੇ ਵਿਕਾਸ ਲਈ ਸਕੂਲ ਮੁੜ ਖੋਲ੍ਹਣੇ ਜ਼ਰੂਰੀ ਹਨ।

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਠਾਕੁਰ ਆਨੰਦ ਦੇ ਅਨੁਸਾਰ, ਬੱਚਿਆਂ ਦੇ ਵਿਵਹਾਰ ਵਿੱਚ ਬਦਲਾਅ ਦੇਖਿਆ ਗਿਆ ਹੈ ਜੋ ਚਿੰਤਾ, ਪੈਨਿਕ ਅਟੈਕ, ਤਣਾਅ, ਡਿਪਰੈਸ਼ਨ ਅਤੇ ਪਰਸਨੈਲਿਟੀ ਡਿਸਆਰਡਰ ਵੱਲ ਇਸ਼ਾਰਾ ਕਰ ਰਹੇ ਹਨ। ਉਨ੍ਹਾਂ ਸਿੱਖਿਆ ਸੰਸਥਾਵਾਂ ਨੂੰ ਸਿਆਸੀ ਰੈਲੀਆਂ ਦਾ ਸ਼ਿਕਾਰ ਹੋਣ ਦੇਣ ਲਈ ਸਰਕਾਰ ਦੀ ਆਲੋਚਨਾ ਕੀਤੀ।

ਉਨ੍ਹਾਂ ਪ੍ਰਬੰਧਕਾਂ ਦੀ ਤਰਫੋਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਸਰਕਾਰ ਸਕੂਲਾਂ ਨੂੰ ਬੰਦ ਰੱਖਣ ਲਈ ਮਜ਼ਬੂਰ ਕਰ ਰਹੀ ਹੈ ਤਾਂ ਉਨ੍ਹਾਂ ਨੂੰ ਰੋਡ ਟੈਕਸ, ਬੀਮਾ, ਬਿਜਲੀ ਦੇ ਬਿੱਲ, ਪ੍ਰਾਪਰਟੀ ਟੈਕਸ ਅਤੇ ਪਾਣੀ ਟੈਕਸ ਭਰਨ ਤੋਂ ਛੋਟ ਦਿੱਤੀ ਜਾਵੇ। ਪ੍ਰੀਸਕੂਲ ਐਸੋਸੀਏਸ਼ਨ ਆਫ਼ ਲੁਧਿਆਣਾ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਜੋ ਕਿ ਭਾਈ ਰਣਧੀਰ ਸਿੰਘ ਨਗਰ ਵਿਖੇ ਏਬੀਸੀ ਮੈਜੀਕਲ ਵਰਲਡ ਦੇ ਪ੍ਰਿੰਸੀਪਲ ਵੀ ਹਨ, ਨੇ ਭਾਰੀ ਭੀੜ ਅਤੇ ਲੰਬੇ ਜਲੂਸਾਂ ਨਾਲ ਸਿਆਸੀ ਰੈਲੀਆਂ ਦੀ ਇਜਾਜ਼ਤ ਦੇਣ ਲਈ ਸਰਕਾਰ ਨੂੰ ਸਵਾਲ ਕੀਤਾ ਹੈ; ਰੈਸਟੋਰੈਂਟ, ਬਾਰ, ਸਿਨੇਮਾ ਘਰ, ਮਾਲ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾਣਗੇ ਅਤੇ ਇੱਥੋਂ ਤੱਕ ਕਿ ਮੰਦਰ, ਗੁਰਦੁਆਰੇ, ਮਸਜਿਦ ਅਤੇ ਚਰਚ ਵੀ 100 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾਣਗੇ ਤਾਂ ਸਕੂਲਾਂ ਨੂੰ ਵੀ ਇਨ੍ਹਾਂ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ ਜਾ ਰਿਹਾ।

Published by:Amelia Punjabi
First published:

Tags: Corona vaccine, COVID-19, Education, Omicron, Punjab, School, Students, Vaccination