• Home
 • »
 • News
 • »
 • punjab
 • »
 • PUNJAB SINGER BABBU MANN HAS GIVEN A MESSAGE TO THE FARMERS TO GO TO DELHI ON NOVEMBER 26 27

ਬੱਬੂ ਮਾਨ ਨੇ ਦਿੱਤਾ 'ਦਿੱਲੀ ਚੱਲੋ' ਦਾ ਹੋਕਾ, ਕਿਸਾਨਾਂ ਨੂੰ ਕੀਤੀ ਇਹ ਅਪੀਲ

...ਜੇ ਤੁਸੀਂ ਆਪ ਕਿਸੇ ਮਜਬੂਰੀ ਜਾਂ ਉਲਝਣ ਵਿੱਚ ਫਸੇ ਓ ਤਾਂ ਆਪਣੇ ਸਾਥੀ ਸੰਗੀਆਂ ਦੀ ਧਰਨ ਵਿੱਚ ਸ਼ਾਮਲ ਹੋਣ ਦੀ ਡਿਊਟੀ ਜਰੂਰ ਲਾਓ। ਰਲ ਮਿਲ ਕੇ ਇੱਕ ਸਫਲ ਇਕੱਠ ਕਰੀਏ। ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ...ਬੇਈਮਾਨ

ਬੱਬੂ ਮਾਨ ਨੇ ਦਿੱਤਾ 'ਦਿੱਲੀ ਚਲੋ' ਦਾ ਹੋਕਾ, ਕਿਸਾਨਾਂ ਨੂੰ ਕੀਤੀ ਇਹ ਅਪੀਲ

ਬੱਬੂ ਮਾਨ ਨੇ ਦਿੱਤਾ 'ਦਿੱਲੀ ਚਲੋ' ਦਾ ਹੋਕਾ, ਕਿਸਾਨਾਂ ਨੂੰ ਕੀਤੀ ਇਹ ਅਪੀਲ

 • Share this:
  ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਕਿਸਾਨਾਂ ਨੂੰ 26-27 ਨਵੰਬਰ ਨੂੰ ਦਿੱਲੀ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਫੇਸਬੁਕ ਤੇ ਪਾਈ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਪੰਜਾਬ ਦੀਆਂ ਕਿਸਾਨ-ਮਜਦੂਰ ਜਥੇਬੰਦੀਆਂ ਨੇ ਰਲ ਮਿਲ ਕੇ ਦਿੱਲੀ ਧਰਨੇ ਦਾ ਪ੍ਰੋਗਰਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਓ ਸਾਰੇ ਰਲਕੇ ਕਦਮ ਨਾਲ ਕਦਮ ਮਿਲਾ ਕੇ ਚੱਲੀਏ, ਜ਼ਿੰਦਗੀ ਵਿੱਚ ਕਈ ਵਾਰ ਕੁੱਝ ਉਲਝਣਾਂ ਹੁੰਦੀਆਂ ਹਨ। ਜੇ ਤੁਸੀਂ ਆਪ ਕਿਸੇ ਮਜਬੂਰੀ ਜਾਂ ਉਲਝਣ ਵਿੱਚ ਫਸੇ ਓ ਤਾਂ ਆਪਣੇ ਸਾਥੀ ਸੰਗੀਆਂ ਦੀ ਧਰਨ ਵਿੱਚ ਸ਼ਾਮਲ ਹੋਣ ਦੀ ਡਿਊਟੀ ਜਰੂਰ ਲਾਓ। ਰਲ ਮਿਲ ਕੇ ਇੱਕ ਸਫਲ ਇਕੱਠ ਕਰੀਏ। ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ...ਬੇਈਮਾਨ

  ਇਸ ਤੋਂ ਪਹਿਲਾਂ ਵੀ ਬੱਬੂ ਮਾਨ ਕਿਸਾਨਾਂ ਦੇ ਧਰਨੇ ਦਾ ਸਮਰਥਨ ਕਰ ਚੁੱਕੇ ਹਨ।


  ਬੱਬੂ ਮਾਨ ਦੇ ਪਿੰਡ ਖੰਟ ਵਿੱਚ ਗ੍ਰਾਮ ਪੰਚਾਇਤ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਕਾਇਦਾ ਮਾਨ ਨੇ ਆਪਣੇ ਫੇਸਬੁੱਕ ਅਕਾਉਂਟ ਤੇ ਇਸਦੀ ਜਾਣਕਾਰੀ ਦਿੱਤੀ ਹੈ। ਪੋਸਟ ਸਾਂਝੇ ਕਰਦਿਆਂ ਮਾਨ ਨੇ ਲਿਖਿਆ ਹੈ ਕਿ ‘ਗ੍ਰਾਮ ਪੰਚਾਇਤ ਪਿੰਡ ਖੰਟ ਵੱਲੋਂ ਕਾਲੇ ਕਾਨੂੰਨ ਦੇ ਵਿਰੋਧ ਵਿਚ ਮਤਾ ਪਾਸ’…
  ਨਵੇਂ ਖੇਤੀ ਕਾਨੂੰਨਾਂ ਖਿਲਾਫ ਜੰਗ ਵਿਚ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਆ ਖੜ੍ਹੇ ਹਨ। ਬੱਬੂ ਮਾਨ ਨੇ ਫੇਸਬੁੱਕ ਰਾਹੀਂ ਕਿਸਾਨਾਂ ਨੂੰ ਏਕੇ ਦਾ ਸੱਦਾ ਦਿੱਤਾ ਸੀ।ਜ਼ਿਕਰਯੋਗ ਹੈ ਕਿ ਪੰਜਾਬ ਦੇ ਬਹੁਤ ਪੰਜਾਬੀ ਗਾਇਕ ਤੇ ਫਿਲਮੀ ਹਸਤੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ।
  Published by:Sukhwinder Singh
  First published: