Home /News /punjab /

Tarn-taran : ਚਰਚ ਦੀ ਬੇਅਦਬੀ ਮਾਮਲੇ 'ਚ SIT ਕਰੇਗੀ ਜਾਂਚ, ਧਾਰਮਿਕ ਸਥਾਨਾਂ ਦੀ ਸੁਰੱਖਿਆ 'ਚ ਜੁਟੀ ਪੁਲਿਸ

Tarn-taran : ਚਰਚ ਦੀ ਬੇਅਦਬੀ ਮਾਮਲੇ 'ਚ SIT ਕਰੇਗੀ ਜਾਂਚ, ਧਾਰਮਿਕ ਸਥਾਨਾਂ ਦੀ ਸੁਰੱਖਿਆ 'ਚ ਜੁਟੀ ਪੁਲਿਸ

Tarn-taran : ਚਰਚ ਦੀ ਬੇਅਦਬੀ ਮਾਮਲੇ 'ਚ SIT ਕਰੇਗੀ ਜਾਂਚ, ਧਾਰਮਿਕ ਸਥਾਨਾਂ ਦੀ ਸੁਰੱਖਿਆ 'ਚ ਜੁਟੀ ਪੁਲਿਸ

Tarn-taran : ਚਰਚ ਦੀ ਬੇਅਦਬੀ ਮਾਮਲੇ 'ਚ SIT ਕਰੇਗੀ ਜਾਂਚ, ਧਾਰਮਿਕ ਸਥਾਨਾਂ ਦੀ ਸੁਰੱਖਿਆ 'ਚ ਜੁਟੀ ਪੁਲਿਸ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਸਆਈਟੀ ਦਿਨ-ਰਾਤ ਮਾਮਲੇ ਦੀ ਜਾਂਚ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਅੰਤਿਮ ਰਿਪੋਰਟ ਜਲਦੀ ਤੋਂ ਜਲਦੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਸਆਈਟੀ ਮਾਮਲੇ ਦੀ ਜਾਂਚ ਵਿੱਚ ਮਦਦ ਲੈਣ ਲਈ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਦਾ ਵੀ ਸਹਿਯੋਗ ਲੈ ਸਕਦੀ ਹੈ।

ਹੋਰ ਪੜ੍ਹੋ ...
 • Share this:

  ਤਰਨਤਾਰਨ- ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਠਾਕਰਪੁਰਾ ਵਿੱਚ ਚਰਚ ਵਿੱਚ ਬੇਅਦਬੀ ਅਤੇ ਅੱਗ ਲਗਾਉਣ ਦੀ ਘਟਨਾ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ। ਪੰਜਾਬ  ਦੇ ਡੀਜੀਪ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਹੁਣ ਐਸਆਈਟੀ ਕਰੇਗੀ ਅਤੇ ਨਾਲ ਹੀ ਪੰਜਾਬ ਸਰਕਾਰ ਨੇ ਦੋਸ਼ੀਆਂ ਦੀ ਸੂਹ ਦੇਣ ਵਾਲਿਆਂ ਉਤੇ ਇੱਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ। ਜਾਂਚ ਕਮੇਟੀ ਵਿੱਚ ਆਈਜੀਪੀ ਫਿਰੋਜ਼ਪੁਰ ਰੇਂਜ ਦੀ ਅਗਵਾਈ ਵਿੱਚ ਐਸਐਸਪੀ ਤਰਨਤਾਰਨ ਅਤੇ ਐਸਪੀ ਇਨਵੈਸਟੀਗੇਟ ਤਰਨਤਾਰਨ ਸ਼ਾਮਿਲ ਹਨ।

  ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਸਆਈਟੀ ਦਿਨ-ਰਾਤ ਮਾਮਲੇ ਦੀ ਜਾਂਚ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਅੰਤਿਮ ਰਿਪੋਰਟ ਜਲਦੀ ਤੋਂ ਜਲਦੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਐਸਆਈਟੀ ਮਾਮਲੇ ਦੀ ਜਾਂਚ ਵਿੱਚ ਮਦਦ ਲੈਣ ਲਈ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਦਾ ਵੀ ਸਹਿਯੋਗ ਲੈ ਸਕਦੀ ਹੈ। ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮ ਸਾਰੇ ਪਾਸਿਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

  ਧਾਰਮਿਕ ਸਥਾਨਾਂ ਦੀ ਸੁਰੱਖਿਆ 'ਚ ਲੱਗੀ ਪੁਲਿਸ

  ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪੰਜਾਬ 'ਚ ਧਾਰਮਿਕ ਸਥਾਨਾਂ 'ਤੇ ਹੋਏ ਹਮਲਿਆਂ ਤੋਂ ਬਾਅਦ ਹੁਣ ਪੁਲਿਸ ਨੇ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਡੀਜੀਪੀ ਪੱਧਰ ਦੇ ਅਧਿਕਾਰੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖ਼ੁਦ ਵੱਖ-ਵੱਖ ਥਾਵਾਂ ਦਾ ਦੌਰਾ ਕਰ ਰਹੇ ਹਨ।  ਅੱਜ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਲਾਅ ਐਂਡ ਆਰਡਰ ਪੰਜਾਬ ਪ੍ਰਵੀਨ ਕੁਮਾਰ ਸਿਨਹਾ ਲੁਧਿਆਣਾ ਪਹੁੰਚੇ ਅਤੇ ਧਾਰਮਿਕ ਸਥਾਨਾਂ ਚਰਚ, ਮੰਦਰ, ਗੁਰਦੁਆਰਾ ਸਾਹਿਬ ਅਤੇ ਮਸਜਿਦਾਂ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਦੇ ਤਰੀਕੇ ਬਾਰੇ ਵੀ ਜਾਣਕਾਰੀ ਲਈ। ਏਡੀਜੀਪੀ ਸਿਨਹਾ ਨੇ ਸਭ ਤੋਂ ਪਹਿਲਾਂ ਜਮਾਲਪੁਰ ਸਥਿਤ ਚਰਚ ਅਤੇ ਜਮਾਲਪੁਰ ਮੈਟਰੋ ਰੋਡ 'ਤੇ ਸਥਿਤ ਸ਼੍ਰੀ ਵਿਸ਼ਵਨਾਥ ਮੰਦਰ ਅਤੇ ਸਮਰਾਲਾ ਚੌਕ ਸਥਿਤ ਗੁਰਦੁਆਰਾ ਅਰਜਨ ਦੇਵ ਸਾਹਿਬ ਦੀ ਚੈਕਿੰਗ ਕੀਤੀ।

  Published by:Ashish Sharma
  First published:

  Tags: Punjab Police, Sit, Tarn taran