ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨਾਂ ਨੂੰ ਵਿਸ਼ੇਸ਼ ਅਪੀਲ...

News18 Punjabi | News18 Punjab
Updated: April 11, 2021, 6:14 PM IST
share image
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨਾਂ ਨੂੰ ਵਿਸ਼ੇਸ਼ ਅਪੀਲ...
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨਾਂ ਨੂੰ ਵਿਸ਼ੇਸ਼ ਅਪੀਲ...

  • Share this:
  • Facebook share img
  • Twitter share img
  • Linkedin share img
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾ ਹੀ ਕੱਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ ।

ਖਪਤਕਾਰ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ 96461-06835/96461-06836 ਉਤੇ ਦੇਣ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਬਿਜਲੀ ਖਪਤਕਾਰਾਂ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836 ਉਤੇ ਦੇਣ।

ਵਟਸਐਪ ਨੰਬਰ 96461-06835 ਉਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾ ਨੀਵੀਆਂ ਜਾ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ। ਬੁਲਾਰੇ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।
Published by: Gurwinder Singh
First published: April 11, 2021, 6:14 PM IST
ਹੋਰ ਪੜ੍ਹੋ
ਅਗਲੀ ਖ਼ਬਰ