ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਗਈ।
ਇਸ ਦੌਰਾਨ ਆਪਣੇ ਸੰਬੋਧਨ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਸਾਡੇ ਪ੍ਰਿੰਸੀਪਲ ਤੇ ਅਧਿਆਪਕ ਕੌਮ ਦੇ ਨਿਰਮਾਤਾ ਹਨ, ਉਨ੍ਹਾਂ ਨੂੰ ਸਮੱਸਿਆ ਵੀ ਪਤਾ ਹੈ ਤੇ ਹੱਲ ਵੀ ਪਤਾ ਹੈ। ਉਨ੍ਹਾਂ ਕਿਹਾ ਕਿ, ਪੰਜਾਬ ਦੇ ਅੰਦਰ ਛੇਤੀ ਹੀ ਸਿੱਖਿਆ 'ਚ ਸੁਧਾਰ ਲਈ ਨਵੀਂ ਪਹਿਲ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜੋ ਕੁੱਝ ਪਿਛਲੀਆਂ ਸਰਕਾਰਾਂ ਨੇ ਨਹੀਂ ਕੀਤਾ, ਉਹ ਅਸੀਂ ਕਰਨ ਜਾ ਰਹੇ ਹਾਂ। ਅਧਿਆਪਕਾਂ ਨੂੰ ਸਰਕਾਰੀ ਖ਼ਰਚੇ ਉਤੇ ਵਿਦੇਸ਼ਾਂ 'ਚ ਭੇਜ ਕੇ ਉੱਥੋਂ ਦੇ ਸਿੱਖਿਆ ਸਿਸਟਮ ਨੂੰ ਸਮਝਣ ਅਤੇ ਸਿੱਖਿਆ 'ਚ ਹੋਰ ਵਧੀਆ ਸੁਧਾਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਾਰੇ ਅਧਿਆਪਕ, ਪ੍ਰਿੰਸੀਪਲ ਖੁੱਲ੍ਹ ਕੇ ਆਪਣੇ ਆਈਡੀਏ ਤੇ ਸੁਝਾਅ ਦੇਣ, ਇਨ੍ਹਾਂ ਸਾਰਿਆਂ ਦੇ ਸਹਿਯੋਗ ਨਾਲ ਸਿੱਖਿਆ ਕ੍ਰਾਂਤੀ ਲਿਆਵਾਂਗੇ।
ਉਨ੍ਹਾਂ ਕਿਹਾ ਕਿ ਅਗਲੇ 2-3 ਮਹੀਨਿਆਂ 'ਚ ਅਧਿਆਪਕਾਂ ਦੀ ਟ੍ਰੇਨਿੰਗ ਸ਼ੁਰੂ ਹੋਵੇਗੀ। ਦਿੱਲੀ ਸਰਕਾਰ ਵੀ ਅਧਿਆਪਕਾਂ ਦੀ ਵਿਦੇਸ਼ਾਂ 'ਚ ਟ੍ਰੇਨਿੰਗ ਕਰਵਾਉਂਦੀ ਹੈ। ਅਜਿਹਾ ਪੰਜਾਬ ਵਿਚ ਵੀ ਕੀਤਾ ਜਾਵੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।