ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਡੀਸੀ ਦਫ਼ਤਰ ਅੱਗੇ ਕੀਤੀ ਭੁੱਖ ਹੜਤਾਲ

News18 Punjabi | News18 Punjab
Updated: September 16, 2020, 8:49 PM IST
share image
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਡੀਸੀ ਦਫ਼ਤਰ ਅੱਗੇ ਕੀਤੀ ਭੁੱਖ ਹੜਤਾਲ
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ

  • Share this:
  • Facebook share img
  • Twitter share img
  • Linkedin share img
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਗਿਆਰਾਂ ਸਾਥੀਆਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।  ਇਹ ਲੜੀਵਾਰ ਸੰਘਰਸ਼ ਆਉਂਦੇ ਸਮੇਂ ਵਿੱਚ ਜਾਰੀ ਰਹੇਗੀ ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਆਗੂ ਗੁਰਦੀਪ ਸਿੰਘ ਬਰਾੜ, ਮਨਜੀਤ ਸਿੰਘ ਪੰਜੂ, ਬਲਦੇਵ ਸਿੰਘ ਚਹਿਲ, ਟੀਐਸਯੂ ਲਹਿਰਾ ਮੁਹੱਬਤ ਦੇ ਆਗੂ ਮੇਜਰ ਸਿੰਘ ਦਾਦੂ, ਗੁਰਸੇਵਕ ਸਿੰਘ ਸੰਧੂ ਪ੍ਰਧਾਨ ਫ਼ੈਡਰੇਸ਼ਨ ਥਰਮਲ ਬਠਿੰਡਾ, ਰਣਜੀਤ ਸਿੰਘ ਪੈਨਸ਼ਨਰ ਐਸੋਸੀਏਸ਼ਨ ਦੇ ਜਨਰਲ ਸਕੱਤਰ, ਨੈਬ ਸਿੰਘ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਥਰਮਲ ਬਠਿੰਡਾ, ਕਿਸ਼ੋਰ ਚੰਦ, ਜੀਤ ਰਾਮ, ਕੁਲਵੰਤ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਦੇ ਛੇਵੇਂ ਪੇ ਕਮਿਸ਼ਨ ਨੂੰ ਕੇਂਦਰ ਤੋਂ ਵੱਖ ਕਰਕੇ ਰਿਪੋਰਟ ਦਿੱਤੀ ਜਾਵੇ ਹਰੇਕ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਡੀ ਏ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ,  ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਨੀਤੀ ਰੱਦ ਕੀਤੀ ਜਾਵੇ ਮੋਬਾਈਲ ਭੱਤੇ ਲਾਗੂ ਕੀਤੇ ਜਾਣ, ਮੁਲਾਜ਼ਮ ਵਿਰੋਧੀ ਕਾਲੇ ਕਾਨੂੰਨ ਵਾਪਸ ਲਏ ਜਾਣ, ਖ਼ਾਲੀ ਅਸਾਮੀਆਂ ਪੂਰੀਆਂ ਕੀਤੀਆਂ ਜਾਣ, ਸੰਘਰਸ਼ੀ ਮੁਲਾਜ਼ਮਾਂ ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ ਨਹੀਂ ਤਾਂ ਆਉਂਦੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।

ਅੱਜ ਦੀ ਭੁੱਖ ਹੜਤਾਲ ਵਿੱਚ ਹੰਸ ਰਾਜ, ਜੀਤ ਰਾਮ,  ਮਨਜੀਤ ਸਿੰਘ, ਜਗਰਾਜ ਸਿੰਘ, ਰਾਜ ਕੁਮਾਰ ,ਬਲਜੀਤ ਸਿੰਘ, ਬਲਦੇਵ ਸਿੰਘ, ਮਹੇਸ਼ ਕੁਮਾਰ, ਸੋਹਣ ਲਾਲ, ਰਾਜਾ ਸਿੰਘ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਹ ਸੰਘਰਸ਼ ਦੀ ਸਤੰਬਰ ਤੱਕ ਲਗਾਤਾਰ ਜਾਰੀ ਰਹੇਗਾ ਅਤੇ ਫਿਰ ਵੱਡੇ ਪੱਧਰ ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
Published by: Ashish Sharma
First published: September 16, 2020, 8:47 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading