Home /News /punjab /

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ 'ਤੇ ਕੇਜਰੀਵਾਲ ਨੇ ਆਖੀ ਇਹ ਗੱਲ....

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ 'ਤੇ ਕੇਜਰੀਵਾਲ ਨੇ ਆਖੀ ਇਹ ਗੱਲ....

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ 'ਤੇ ਕੇਜਰੀਵਾਲ ਨੇ ਆਖੀ ਇਹ ਗੱਲ.... (file photo)

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ 'ਤੇ ਕੇਜਰੀਵਾਲ ਨੇ ਆਖੀ ਇਹ ਗੱਲ.... (file photo)

ਪੰਜਾਬ ਦੇ ਰਾਜਪਾਲ ਨੇ ਭਲਕੇ  ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰ ਦਿੱਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ ਮਤ ਕਰਵਾਉਣ ਲਈ ਕੱਲ੍ਹ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।

  • Share this:

    ਚੰਡੀਗੜ੍ਹ-  ਪੰਜਾਬ ਦੇ ਰਾਜਪਾਲ ਨੇ ਭਲਕੇ  ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰ ਦਿੱਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ ਮਤ ਕਰਵਾਉਣ ਲਈ ਕੱਲ੍ਹ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਾਣਕਾਰੀ ਮੁਤਾਬਕ ਰਾਜਪਾਲ ਨੇ ਕਾਨੂੰਨੀ ਸਲਾਹ ਤੋਂ ਬਾਅਦ ਇਹ ਫੈਸਲਾ ਲਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਾਨੂੰਨੀ ਰਾਏ ਲੈਣ ਤੋਂ ਬਾਅਦ ਇਸ ਤੋਂ ਇੱਕ ਦਿਨ ਪਹਿਲਾਂ ਹੀ ਬੁਲਾਏ ਜਾਣ ਵਾਲੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।


    ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰਨ ਤੋਂ ਬਾਅਦ ਆਮ ਆਦਮੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੇ ਰਾਜਪਾਲ ਦੇ ਇਸ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, "ਰਾਜਪਾਲ ਮੰਤਰੀ ਮੰਡਲ ਦੇ ਸੱਦੇ ਗਏ ਸੈਸ਼ਨ ਤੋਂ ਕਿਵੇਂ ਇਨਕਾਰ ਕਰ ਸਕਦੇ ਹਨ? ਫਿਰ ਲੋਕਤੰਤਰ ਖਤਮ ਹੋ ਗਿਆ ਹੈ। ਦੋ ਦਿਨ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦਿੱਤੀ, ਜਦੋਂ ਆਪ੍ਰੇਸ਼ਨ ਲੋਟਸ ਫੇਲ ਹੋਣ ਲੱਗਾ ਅਤੇ ਗਿਣਤੀ ਪੂਰੀ ਨਹੀਂ ਹੋਈ ਤਾਂ ਉੱਪਰੋਂ ਕਾਲ ਆਈ। ਅੱਜ ਦੇਸ਼ ਵਿੱਚ ਇੱਕ ਪਾਸੇ ਸੰਵਿਧਾਨ ਹੈ ਅਤੇ ਦੂਜੇ ਪਾਸੇ ਆਪ੍ਰੇਸ਼ਨ ਲੋਟਸ।"

    ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਟਵਿਟ ਕੀਤਾ ਹੈ -  ਉਨ੍ਹਾਂ ਲਿਖਿਆ ਕਿ  ਮਾਨਯੋਗ ਰਾਜਪਾਲ ਦਾ ਵਾਪਿਸ ਲੈਣ ਦਾ ਹੁਕਮ ਉਨ੍ਹਾਂ ਦੀ ਨੀਅਤ 'ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਇਹ ਸਮਝ ਤੋਂ ਬਾਹਰ ਹੈ ਕਿ ਵਿਧਾਨ ਸਭਾ ਦਾ ਸਾਹਮਣਾ ਕਰਨ ਦੇ ਸਰਕਾਰ ਦੇ ਫੈਸਲੇ 'ਤੇ ਕੋਈ ਇਤਰਾਜ਼ ਕਿਉਂ ਹੋਣਾ ਚਾਹੀਦਾ ਹੈ? ਇਹ ਆਰਡਰ ਆਪ੍ਰੇਸ਼ਨ ਲੋਟਸ ਦੇ ਭਿਆਨਕ ਡਿਜ਼ਾਈਨ ਨੂੰ ਹੋਰ ਸਾਬਤ ਕਰਦਾ ਹੈ।

    ਜ਼ਿਕਰਯੋਗ ਹੈ ਕਿ ਦਿੱਲੀ 'ਚ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਪੰਜਾਬ 'ਚ 'ਆਪ' ਦੀ ਭਗਵੰਤ ਮਾਨ ਸਰਕਾਰ ਨੇ ਭਰੋਸੇ ਦਾ ਵੋਟ ਹਾਸਲ ਕਰਨ ਦਾ ਫੈਸਲਾ ਕੀਤਾ ਸੀ। ਭਰੋਸੇ ਦੀ ਵੋਟ ਲਈ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।

    ਦੱਸ ਦਈਏ ਕਿ ਭੁਲੱਥ ਤੋਂ ਕਾਂਗਰਸੀ ਵਿਧਾਇਕ ਅਤੇ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਸੂਬਾ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਨਾ ਬੁਲਾਉਣ ਦੀ ਅਪੀਲ ਕੀਤੀ ਹੈ। ਵਿਧਾਨ ਸਭਾ ਦੇ ਇਸ ਵਿਸ਼ੇਸ਼ ਇਜਲਾਸ ਨੂੰ ਅਸੰਵਿਧਾਨਕ ਦੱਸਦਿਆਂ ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਸਦਨ ਵਿੱਚ ਕੰਮਕਾਜ ਦੀ ਪ੍ਰਕਿਰਿਆ ਅਤੇ ਆਚਰਣ ਦੇ ਨਿਯਮਾਂ ਤਹਿਤ ਭਰੋਸੇ ਦੇ ਪ੍ਰਸਤਾਵ ਦੀ ਕੋਈ ਵਿਵਸਥਾ ਨਹੀਂ ਹੈ।

    Published by:Ashish Sharma
    First published:

    Tags: AAP Punjab, Arvind Kejriwal, Bhagwant Mann Cabinet, Punjab government, Punjab vidhan sabha, Raghav Chadha, Sukhpal Khaira