ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ ਲਗਾਤਾਰ ਭ੍ਰਿਸ਼ਟਾਚਾਰੀਆਂ ਦੇ ਖਿਲਾਫ ਸਖਤ ਕਦਮ ਚੁੱਕੇ ਜਾ ਰਹੇ ਹਨ।ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੰਗਲਵਾਰ ਨੂੰ ਜਿਲ੍ਹਾ ਮਾਨਸਾ ਵਿਖੇ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਗ੍ਰਿਫਤਾਰੀ ਨੂੰ ਲੈ ਕੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ ਬੁਢਲਾਡਾ ਜਿਲ੍ਹਾ ਮਾਨਸਾ ਵੱਲੋਂ ਦਰਜ਼ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ । ਤੁਹਾਨੂੰ ਦਸ ਦਈਏ ਕਿ ਬਿੱਲੂ ਸਿੰਘ ਬੱਕਰੀਆ ਚਾਰਨ ਅਤੇ ਮਿਹਨਤ ਮਜਦੂਰੀ ਦਾ ਕੰਮ ਕਰਦਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਕੁੱਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਵਣਗਾਰਡ ਇਕਬਾਲ ਸਿੰਘ ਨੇ ਉਸ ਦੇ ਉੱਪਰ ਸਰਕਾਰੀ ਟਾਹਲੀ ਚੋਰੀ ਕਰਨ ਦਾ ਇਲਜ਼ਾਮ ਲਗਾ ਕੇ ਉਸ ਨੂੰ 27,000 ਰੁਪਏ ਦੇਣ ਲਈ ਕਿਹਾ ਸੀ। ਉਸ ਨੇ ਅਜਿਹਾ ਨਾ ਕੀਤਾ ਤਾਂ ਵਣ ਗਾਰਡ ਨੇ ਦੇ ਉਸ ਖਿਲਾਫ ਚੋਰੀ ਦਾ ਪਰਚਾ ਦਰਜ ਕਰਵਾਉਣ ਦੀ ਧਮਕੀ ਦਿੱਤੀ ।ਬਿੱਲੂ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਿਚਾਲੇ ਸੌਦਾ 10,000 ਰੁਪਏ ਵਿੱਚ ਤੈਅ ਹੋ ਗਿਆ।
ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਬਿਊਰੋ ਦੀ ਰੇਂਜ ਬਠਿੰਡਾ ਦੀ ਟੀਮ ਨੇ ਇਸ ਮੁਲਜਮ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਸ ਦੋਸ਼ੀ ਦੇ ਖਿਲਾਫ ਭ੍ਰਿਰਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾਂ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arrested, Bribe, Forest, Forest department, Mansa, Punjab