ਮੌਸਮ ਵਿਚ ਅਚਾਨਕ ਬਦਲਾਅ ਉੱਤਰੀ ਅਤੇ ਮੱਧ ਭਾਰਤ ਵਿਚ ਕਿਸਾਨਾਂ ਲਈ ਮੁਸ਼ਕਲਾਂ ਖੜ੍ਹੀਆਂ ਕਰਦਾ ਨਜ਼ਰ ਆ ਰਿਹਾ ਹੈ। ਕਣਕ ਦੀ ਵਾਢੀ ਵਿਚ ਬਹੁਤ ਘੱਟ ਸਮਾਂ ਬਚਿਆ ਹੈ, ਇਸ ਦੌਰਾਨ ਮੀਂਹ ਅਤੇ ਗੜਿਆਂ ਨੇ ਫਸਲ ਦਾ ਕਾਫੀ ਨੁਕਸਾਨ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਹ ਦੌਰ ਅਜੇ ਖਤਮ ਨਹੀਂ ਹੋਇਆ ਹੈ।
ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਹੈ ਕਿ ਅੱਜ ਯਾਨੀ 23 ਮਾਰਚ ਤੋਂ ਮੌਸਮ ਮੁੜ ਖ਼ਰਾਬ ਹੋਵੇਗਾ। 24 ਮਾਰਚ ਨੂੰ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਇਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਮੌਸਮ ਵਿਚ ਪੱਛਮੀ ਗੜਬੜੀ ਦੇ ਚੱਲਦਿਆਂ ਮਾਲਵਾ ਖੇਤਰ ਵਿਚ ਤੇਜ਼ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦਕਿ ਮਾਝਾ ਤੇ ਦੁਆਬਾ ਵਿਚ ਹਲਕਾ ਮੀਂਹ ਪੈ ਸਕਦਾ ਹੈ।
ਇਸੇ ਤਰ੍ਹਾਂ ਸ਼ੁੱਕਰਵਾਰ ਨੂੰ ਵੀ ਪੰਜਾਬ ਭਰ ਵਿਚ ਭਾਰੀ ਮੀਂਹ, ਗੜੇ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਤਿੰਨ-ਚਾਰ ਦਿਨ ਰੁਕ-ਰੁਕ ਕੇ ਪਏ ਮੀਂਹ ਤੇ ਪਟਿਆਲਾ, ਮੋਗਾ ਸਣੇ ਹੋਰਨਾਂ ਇਲਾਕਿਆਂ ਵਿਚ ਹੋਈ ਗੜੇਮਾਰੀ ਕਰ ਕੇ ਖੜ੍ਹੀ ਕਣਕ ਦਾ ਕਾਫ਼ੀ ਨੁਕਸਾਨ ਹੋਇਆ ਹੈ।
yਹੁਣ ਦੁਬਾਰਾ ਮੀਂਹ ਪੈਣ ਨਾਲ ਫ਼ਸਲਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਪਹਿਲਾਂ ਹੀ ਪੰਜਾਬ ਵਿਚ ਵਿਗੜ ਰਹੇ ਮੌਸਮ ਨੂੰ ਵੇਖਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੋਈ ਹੈ।
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਰਾਜਸਥਾਨ, ਗੁਜਰਾਤ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਪੂਰਬੀ ਵਿਦਰਭ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਸ਼ ਪੈ ਸਕਦੀ ਹੈ।
ਉੱਤਰ-ਪੂਰਬੀ ਭਾਰਤ, ਉੜੀਸਾ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ, ਝਾਰਖੰਡ ਅਤੇ ਉੱਤਰ ਪ੍ਰਦੇਸ਼ ਦੇ ਤਰਾਈ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਬਰਫਬਾਰੀ ਸੰਭਵ ਹੈ। ਜੰਮੂ ਕਸ਼ਮੀਰ, ਲੱਦਾਖ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਇੱਕ ਜਾਂ ਦੋ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 24 ਮਾਰਚ ਨੂੰ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cold Weather, Heavy rain fall, Hot Weather, Weather, Weather news, Weather report, Weather Update