Punjab Weather Update: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦੇ ਕਹਿਰ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਗਰਮੀਆਂ ਦੇ ਇਸ ਮੌਸਮ ਵਿੱਚ ਦੋ ਦਿਨ ਦੀ ਰਾਹਤ ਤੋਂ ਬਾਅਦ ਫਿਰ ਤੋਂ ਗਰਮੀ ਨੇ ਆਪਣੀ ਕਹਿਰ ਹੀਟ ਵੇਵ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਦਰਅਸਲ, 13 ਅਤੇ 14 ਅਪ੍ਰੈਲ ਨੂੰ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਸਰਗਰਮ ਪੱਛਮੀ ਗੜਬੜੀ ਕਾਰਨ ਪੰਜਾਬ 'ਚ ਗਰਮੀ ਤੋਂ ਰਾਹਤ ਮਿਲੀ। ਪਰ ਸ਼ੁੱਕਰਵਾਰ ਤੋਂ ਮੌਸਮ ਫਿਰ ਖਰਾਬ ਹੋ ਗਿਆ ਹੈ। ਪੰਜਾਬ 'ਚ ਫਿਰ ਤੋਂ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ।
ਜਿਸਦੇ ਚੱਲਦੇ ਅੱਜ ਪੰਜਾਬ ਵਿੱਚ ਹੀਟ ਵੇਵ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।

Weather
ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਹੀਟ ਵੇਵ ਕਾਰਨ ਤਾਪਮਾਨ ਵਿੱਚ ਵਾਧਾ ਹੋਵੇਗਾ। ਕੱਲ੍ਹ ਵੀ ਤਾਪਮਾਨ ਵਧੇਗਾ। ਇਸ ਦੇ ਨਾਲ ਹੀ 17 ਅਪ੍ਰੈਲ ਨੂੰ ਭਿਆਨਕ ਗਰਮੀ ਪਵੇਗੀ। ਜਿਸ ਕਾਰਨ ਦਿਨ ਦਾ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਵਧ ਜਾਵੇਗਾ। ਦੱਸ ਦੇਈਏ ਕਿ ਪੰਜਾਬ ਵਿੱਚ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਹੀ ਗਰਮੀ ਦਾ ਕਹਿਰ ਜਾਰੀ ਹੈ। ਬਿਲਕੁਲ ਵੀ ਮੀਂਹ ਨਹੀਂ ਪਿਆ। ਜਿਸ ਕਾਰਨ ਮੌਸਮ ਲਗਾਤਾਰ ਗਰਮ ਰਹਿੰਦਾ ਹੈ। ਇਸ ਤੋਂ ਇਲਾਵਾ ਵਿਸਾਖੀ ਵਾਲੇ ਦਿਨ ਸੂਬੇ 'ਚ ਦਿਨ ਭਰ ਗਰਮੀ ਰਹੀ ਪਰ ਸ਼ਾਮ ਨੂੰ ਮੌਸਮ ਸੁਹਾਵਣਾ ਹੋ ਗਿਆ। ਤੇਜ਼ ਹਨੇਰੀ ਦੇ ਵਿਚਕਾਰ ਕੁਝ ਥਾਵਾਂ 'ਤੇ ਬਾਰਿਸ਼ ਵੀ ਹੋਈ। ਹਾਲਾਂਕਿ ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਗਰਮੀ ਵਧੇਗੀ।
ਸੂਬੇ ਭਰ 'ਚ ਵੱਧ ਤੋਂ ਵੱਧ ਤਾਪਮਾਨ 39 ਤੋਂ 40 ਡਿਗਰੀ ਦੇ ਦਾਇਰੇ ਵਿੱਚ ਹੈ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ18.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਦਰਅਸਲ, ਬਠਿੰਡਾ 40.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 40.2 ਡਿਗਰੀ ਸੈਲਸੀਅਸ ਰਿਹਾ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।