Home /News /punjab /

Weather Update: 26 ਤੋਂ 30 ਮਈ ਦੇ ਮੌਸਮ ਬਾਰੇ ਭਵਿੱਖਬਾਣੀ, ਗਰਮੀ ਤੋਂ ਮਿਲੇਗੀ ਰਾਹਤ...

Weather Update: 26 ਤੋਂ 30 ਮਈ ਦੇ ਮੌਸਮ ਬਾਰੇ ਭਵਿੱਖਬਾਣੀ, ਗਰਮੀ ਤੋਂ ਮਿਲੇਗੀ ਰਾਹਤ...

Weather Update: 26 ਤੋਂ 30 ਮਈ ਦੇ ਮੌਸਮ ਬਾਰੇ ਭਵਿੱਖਬਾਣੀ (File photo: PTI)

Weather Update: 26 ਤੋਂ 30 ਮਈ ਦੇ ਮੌਸਮ ਬਾਰੇ ਭਵਿੱਖਬਾਣੀ (File photo: PTI)

ਬਿਹਾਰ, ਝਾਰਖੰਡ, ਨਾਗਾਲੈਂਡ, ਮਣੀਪੁਰ, ਪੰਜਾਬ, ਹਰਿਆਣਾ, ਜੰਮੂ, ਕਸ਼ਮੀਰ ਅਤੇ ਲੱਦਾਖ 'ਚ ਵੱਖ-ਵੱਖ ਥਾਵਾਂ 'ਤੇ ਬਿਜਲੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਰਾਇਲਸੀਮਾ, ਕੇਰਲ ਅਤੇ ਮਾਹੇ, ਹਿਮਾਚਲ ਪ੍ਰਦੇਸ਼, ਦੱਖਣੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਵੱਖ-ਵੱਖ ਸਥਾਨਾਂ 'ਤੇ ਬਿਜਲੀ ਦੇ ਨਾਲ ਮੀਂਹ ਦੀ ਸੰਭਾਵਨਾ ਹੈ।

ਹੋਰ ਪੜ੍ਹੋ ...
  • Share this:

Weather Update: ਪੰਜਾਬ ਵਿਚ ਕੱਲ੍ਹ ਪਏ ਮੀਂਹ ਤੇ ਗੜਿਆਂ ਨੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਦਿਵਾਈ ਹੈ। ਮੀਂਹ ਤੇ ਹਨੇਰੀ ਕਰਕੇ ਸੂਬੇ ’ਚ ਤਾਪਮਾਨ ਵਿੱਚ 8 ਤੋਂ 10 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ 26 ਤੋਂ 29 ਮਈ ਤੱਕ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਉਧਰ, ਦਿੱਲੀ-ਐਨਸੀਆਰ ਵਿੱਚ ਅੱਜ ਫਿਰ ਤੋਂ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਸਮਾਨ ਵਿਚ ਬੱਦਲ ਛਾਏ ਰਹਿਣਗੇ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ 26 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਹੋ ਸਕਦਾ ਹੈ। 25 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਸੀ। ਆਈਐਮਡੀ ਦੇ ਅਨੁਸਾਰ, ਅੱਜ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਅੱਜ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਮਿਜ਼ੋਰਮ, ਤ੍ਰਿਪੁਰਾ ਵਿੱਚ ਕਈ ਥਾਵਾਂ 'ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਜਦਕਿ ਉੱਤਰਾਖੰਡ, ਰਾਜਸਥਾਨ ਅਤੇ ਉੜੀਸਾ ਵਿੱਚ ਵੱਖ-ਵੱਖ ਥਾਵਾਂ 'ਤੇ ਬਿਜਲੀ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਅਤੇ ਗਰਜ਼-ਤੂਫ਼ਾਨ ਦੀ ਸੰਭਾਵਨਾ ਹੈ।

ਬਿਹਾਰ, ਝਾਰਖੰਡ, ਨਾਗਾਲੈਂਡ, ਮਣੀਪੁਰ, ਪੰਜਾਬ, ਹਰਿਆਣਾ, ਜੰਮੂ, ਕਸ਼ਮੀਰ ਅਤੇ ਲੱਦਾਖ 'ਚ ਵੱਖ-ਵੱਖ ਥਾਵਾਂ 'ਤੇ ਬਿਜਲੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਰਾਇਲਸੀਮਾ, ਕੇਰਲ ਅਤੇ ਮਾਹੇ, ਹਿਮਾਚਲ ਪ੍ਰਦੇਸ਼, ਦੱਖਣੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਵੱਖ-ਵੱਖ ਸਥਾਨਾਂ 'ਤੇ ਬਿਜਲੀ ਦੇ ਨਾਲ ਮੀਂਹ ਦੀ ਸੰਭਾਵਨਾ ਹੈ।

IMD ਨੇ ਅੱਜ ਉੱਤਰ-ਪੂਰਬ ਅਤੇ ਨਾਲ ਲੱਗਦੇ ਉੱਤਰ-ਪੱਛਮੀ ਅਰਬ ਸਾਗਰ ਦੇ ਨਾਲ-ਨਾਲ ਗੁਜਰਾਤ ਤੱਟ, ਮੰਨਾਰ ਦੀ ਖਾੜੀ, ਬੰਗਾਲ ਦੀ ਦੱਖਣ-ਪੱਛਮੀ ਖਾੜੀ, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਤੂਫ਼ਾਨ ਵਾਲੇ ਮੌਸਮ (ਹਵਾ ਦੀ ਰਫ਼ਤਾਰ 45-55 ਕਿਲੋਮੀਟਰ ਪ੍ਰਤੀ ਘੰਟਾ ਤੱਕ 65 ਕਿਲੋਮੀਟਰ ਪ੍ਰਤੀ ਘੰਟਾ) ਦੀ ਭਵਿੱਖਬਾਣੀ ਕੀਤੀ ਹੈ। ਮਛੇਰਿਆਂ ਨੂੰ ਇਨ੍ਹਾਂ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

Published by:Gurwinder Singh
First published:

Tags: Heavy rain fall, North India Weather, Punjab Weather, Punjab Weather Alert, Punjab Weather Update, Weather, Weather Change, Weather news, Weather report, Weather Update