Home /News /punjab /

Talwandi Sabo: ਨਸ਼ਾ ਵੇਚਣ ਤੋਂ ਰੋਕਣ ‘ਤੇ ਤਸਕਰਾਂ ਨੇ ਔਰਤ ਸਣੇ 4 ਉਤੇ ਕੁਹਾੜੀ ਨਾਲ ਕੀਤਾ ਹਮਲਾ

Talwandi Sabo: ਨਸ਼ਾ ਵੇਚਣ ਤੋਂ ਰੋਕਣ ‘ਤੇ ਤਸਕਰਾਂ ਨੇ ਔਰਤ ਸਣੇ 4 ਉਤੇ ਕੁਹਾੜੀ ਨਾਲ ਕੀਤਾ ਹਮਲਾ

  (ਸੰਕੇਤਿਕ ਤਸਵੀਰ)

(ਸੰਕੇਤਿਕ ਤਸਵੀਰ)

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੁਲੀਸ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਕਾਰਨ ਤਸਕਰਾਂ ਦੀ ਪਿੰਡ ਦੇ ਲੋਕਾਂ ਨਾਲ ਰੰਜਿਸ਼ ਚੱਲ ਰਹੀ ਸੀ।

  • Share this:
    ਤਲਵੰਡੀ ਸਾਬੋ- ਪੰਜਾਬ ਵਿੱਚ ਨਸ਼ਿਆਂ ਦਾ ਧੰਦਾ ਲਗਾਤਾਰ ਜਾਰੀ ਹੈ ਅਤੇ ਜਦੋਂ ਨਸ਼ਾ ਤਸਕਰਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਜਾਂਦਾ ਹੈ ਤਾਂ ਉਹ ਹਮਲਾ ਕਰਨ ਲੱਗ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਬਾਹਮਣ ਜੱਸਾ ਸਿੰਘ ਵਾਲਾ ਵਿੱਚ ਸਾਹਮਣੇ ਆਇਆ ਹੈ, ਜਿੱਥੇ ਚਿੱਟੇ ਦਾ ਧੰਦਾ ਕਰਨ ਵਾਲੇ ਤਸਕਰਾਂ ਨੇ ਨਸ਼ਿਆਂ ਖਿਲਾਫ ਬੋਲਣ ਵਾਲੇ ਲੋਕਾਂ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕੁਹਾੜੀਆਂ ਨਾਲ ਇੱਕ ਔਰਤ ਸਮੇਤ ਚਾਰ ਲੋਕਾਂ ਨੂੰ ਵੱਢ ਦਿੱਤਾ, ਜੋ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦੀ ਪਛਾਣ ਬਲਜੀਤ ਸਿੰਘ, ਜਗਜੀਤ ਸਿੰਘ, ਸੁਖਮੇਲ ਸਿੰਘ ਅਤੇ ਚਰਨਜੀਤ ਕੌਰ ਵਜੋਂ ਹੋਈ ਹੈ।

    ਹਮਲਾਵਰ ਮੋਟਰਸਾਈਕਲ 'ਤੇ ਸਵਾਰ ਸਨ

    ਦਰਅਸਲ ਪਿੰਡ ਬਾਹਮਣ ਜੱਸਾ ਸਿੰਘ ਵਾਲਾ ਦੇ ਵਾਸੀ ਲਗਾਤਾਰ ਨਸ਼ਾ ਤਸਕਰਾਂ ਦਾ ਵਿਰੋਧ ਕਰ ਰਹੇ ਹਨ, ਜਿਸ ਕਾਰਨ ਨਸ਼ੇ ਦੇ ਸੌਦਾਗਰਾਂ ਨੇ ਮੋਟਰਸਾਈਕਲ 'ਤੇ ਪਿੰਡ ਦੇ ਚੱਕਰ ਲਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਜੋ ਵੀ ਸਾਹਮਣੇ ਆਉਂਦਾ ਦਿਸਿਆ, ਉਸ 'ਤੇ ਕੁਹਾੜੀ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਨਸ਼ਾ ਵੇਚਣ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲੀਸ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਕਾਰਨ ਤਸਕਰਾਂ ਦੀ ਪਿੰਡ ਦੇ ਲੋਕਾਂ ਨਾਲ ਰੰਜਿਸ਼ ਚੱਲ ਰਹੀ ਸੀ। ਇਸ ਲਈ ਮੌਕਾ ਪਾ ਕੇ ਹਮਲਾ ਕਰ ਦਿੱਤਾ।

    ਤਲਵੰਡੀ ਸਾਬੋ ਦੇ ਡੀ.ਐਸ.ਪੀ. ਨੇ ਕੀ ਕਿਹਾ

    ਦੂਜੇ ਪਾਸੇ ਤਲਵੰਡੀ ਸਾਬੋ ਦੇ ਡੀਐਸਪੀ ਜਤਿਨ ਬਾਂਸਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਮਲੇ ਦੀ ਸੂਚਨਾ ਮਿਲੀ ਹੈ, ਜਿਸ ਤੋਂ ਬਾਅਦ ਬਠਿੰਡਾ ਤੋਂ ਪੁਲੀਸ ਟੀਮ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਮੈਂਬਰ ਗੁਰਤੇਜ ਸਿੰਘ ਦਾ ਕਹਿਣਾ ਹੈ ਕਿ ਕੁਝ ਲੋਕ ਚਿੱਟੇ ਦਾ ਧੰਦਾ ਕਰ ਰਹੇ ਹਨ। ਇਹ ਲੋਕ ਸ਼ਰੇਆਮ ਚਿਟਾ ਵੇਚਦੇ ਹਨ ਪਰ ਸ਼ਿਕਾਇਤਾਂ ਦੇ ਬਾਵਜੂਦ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਸ਼ਿਕਾਇਤਾਂ 'ਤੇ ਪੁਲਸ ਸਿਰਫ ਖਾਨਾਪੂਰਤੀ ਕਰਦੀ ਹੈ।
    Published by:Ashish Sharma
    First published:

    Tags: Bathinda, Drugs, Punjab Police, Smuggler, Talwandi Sabo

    ਅਗਲੀ ਖਬਰ