• Home
  • »
  • News
  • »
  • punjab
  • »
  • PUNJAB YOUTHS ANGRY OVER LACK OF ARMY RECRUITMENT PAPERS BATHINDA CHANDIGARH NATIONAL HIGHWAY JAM KS

ਫ਼ੌਜ ਭਰਤੀ ਦਾ ਪੇਪਰ ਨਾ ਹੋਣ ਤੋਂ ਭੜਕੇ ਨੌਜਵਾਨ, ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ

Army Rectuitment: ਵਿਧਾਨ ਸਭਾ ਚੋਣਾਂ ਲਈ ਵੋਟਾਂ ਦਾ ਐਲਾਨ ਹੋ ਗਿਆ ਹੈ ਕਿ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਲੋਕਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ ? ਇਹ ਹਾਲਾਤ ਬਠਿੰਡਾ ਵਿੱਚ ਦੇਖਣ ਨੂੰ ਮਿਲਦੇ ਹਨ। ਫੌਜੀ ਭਰਤੀ ਪੇਪਰ (Army recruitment) ਨਾ ਹੋਣ ਤੋਂ ਭੜਕੇ ਸੈਂਕੜੇ ਨੌਜਵਾਨਾਂ ਵੱਲੋਂ ਵੀਰਵਾਰ ਸਵੇਰੇ ਬਠਿੰਡਾ-ਚੰਡੀਗੜ੍ਹ (Bathinda-Chandigarh Highway) ਨੈਸ਼ਨਲ ਹਾਈਵੇ ਦੀਆਂ ਸਾਰੀਆਂ ਸੜਕਾਂ ਜਾਮ ਕਰ ਦਿੱਤੀਆਂ।

  • Share this:
ਬਠਿੰਡਾ: Army Rectuitment: ਵਿਧਾਨ ਸਭਾ ਚੋਣਾਂ ਲਈ ਵੋਟਾਂ ਦਾ ਐਲਾਨ ਹੋ ਗਿਆ ਹੈ ਕਿ ਚੋਣ ਜ਼ਾਬਤਾ ਲੱਗ ਚੁੱਕਿਆ ਹੈ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਲੋਕਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋ ਰਿਹਾ ਹੈ ? ਇਹ ਹਾਲਾਤ ਬਠਿੰਡਾ ਵਿੱਚ ਦੇਖਣ ਨੂੰ ਮਿਲਦੇ ਹਨ। ਫੌਜੀ ਭਰਤੀ ਪੇਪਰ (Army recruitment) ਨਾ ਹੋਣ ਤੋਂ ਭੜਕੇ ਸੈਂਕੜੇ ਨੌਜਵਾਨਾਂ ਵੱਲੋਂ ਵੀਰਵਾਰ ਸਵੇਰੇ ਬਠਿੰਡਾ-ਚੰਡੀਗੜ੍ਹ (Bathinda-Chandigarh Highway) ਨੈਸ਼ਨਲ ਹਾਈਵੇ ਦੀਆਂ ਸਾਰੀਆਂ ਸੜਕਾਂ ਜਾਮ ਕਰ ਦਿੱਤੀਆਂ।

ਇਸ ਮੌਕੇ ਨੌਜਵਾਨਾਂ ਨੇ ਹਾਈਵੇ ਉਪਰ ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉਥੇ ਹੀ ਫ਼ੌਜੀ ਹੈੱਡਕੁਆਰਟਰ ਸਾਹਮਣੇ ਜੀਟੀ ਰੋਡ ਉੱਪਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜਿਸ ਕਾਰਨ ਸੜਕ 'ਤੇ ਲੰਬਾ ਜਾਮ ਲੱਗ ਗਿਆ ਅਤੇ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਨੌਜਵਾਨਾਂ ਵੱਲੋਂ ਜ਼ਬਦਸਤ ਚੱਕਾ ਜਾਮ ਕੀਤਾ ਗਿਆ ਸੀ, ਜਿਸ ਅੱਗੇ ਪ੍ਰਸ਼ਾਸਨ ਵੀ ਮਿੰਨਤਾਂ ਤਰਲੇ ਕਰਦਾ ਹੋਇਆ ਦਿਖਾਈ ਦਿੱਤਾ ਅਤੇ ਵੱਡੀ ਗਿਣਤੀ ਵਿੱਚ ਤੈਨਾਤ ਪੁਲਿਸ ਵੀ ਜਾਮ ਖੁਲ੍ਹਵਾਉਣ ਵਿੱਚ ਨਾਕਾਮ ਰਹੀ।

ਨੌਜਵਾਨ ਏਕਤਾ ਜ਼ਿੰਦਾਬਾਦ ਦੇ ਬੈਨਰਾਂ ਨਾਲ ਜਾਮ ਲਾਉਣ ਵਾਲੇ ਨੌਜਵਾਨ ਹਰਕੀਰਤ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ ਅਤੇ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਫ਼ੌਜ ਵਿੱਚ ਭਰਤੀ ਹੋਣ ਲਈ ਸਰੀਰਕ ਯੋਗਤਾ ਟੈਸਟ ਤਾਂ ਹੋ ਗਿਆ ਹੈ ਪਰ ਲਿਖਤੀ ਪੇਪਰ ਲੈਣ ਲਈ ਕੋਈ ਤਰੀਕ ਪੱਕੀ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਭਰਤੀ ਲਈ ਆਏ ਨੌਜਵਾਨਾਂ ਨੂੰ ਆਰਥਿਕ ਅਤੇ ਮਾਨਸਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਕੇਂਦਰ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ।

ਉਨ੍ਹਾਂ ਮੰਗ ਕੀਤੀ ਕਿ ਲਿਖਤੀ ਪੇਪਰ ਦੀ ਤਰੀਕ ਪੱਕੀ ਕੀਤੀ ਜਾਵੇ ਅਤੇ ਭਰਤੀ ਨੂੰ ਮੁਕੰਮਲ ਰੂਪ ਵਿੱਚ ਪੂਰਾ ਕੀਤਾ ਜਾਵੇ ਨਹੀਂ ਤਾਂ ਉਹ ਆਉਂਦੇ ਸਮੇਂ ਵਿਚ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੇ ਜਾਮ ਸੜਕ ਨੂੰ ਖੋਲ੍ਹਿਆ।
Published by:Krishan Sharma
First published:
Advertisement
Advertisement