Home /News /punjab /

ਮਨੀਲਾ ਵਿਚ ਪੰਜਾਬੀ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ, CCTV ਆਈ ਸਾਹਮਣੇ

ਮਨੀਲਾ ਵਿਚ ਪੰਜਾਬੀ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ, CCTV ਆਈ ਸਾਹਮਣੇ

ਮਨੀਲਾ ਵਿਚ ਪੰਜਾਬੀ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ, CCTV ਆਈ ਸਾਹਮਣੇ

ਮਨੀਲਾ ਵਿਚ ਪੰਜਾਬੀ ਜੋੜੇ ਦੀ ਗੋਲੀਆਂ ਮਾਰ ਕੇ ਹੱਤਿਆ, CCTV ਆਈ ਸਾਹਮਣੇ

ਸੀਸੀਟੀਵੀ ਕੈਮਰੇ ਵਿੱਚ ਆਈ ਵੀਡੀਓ ਤੋਂ ਪਤਾ ਚਲਿਆ ਹੈ ਕਿ ਕਾਤਲ ਉਨ੍ਹਾਂ ਦੇ ਮਨੀਲਾ ਵਿਖੇ ਸਥਿਤ ਘਰ ਵਿੱਚ ਸ਼ਨੀਵਾਰ ਰਾਤ ਕਰੀਬ 10 ਵਜੇ ਦਾਖਲ ਹੋ ਕੇ ਉਸ ਦੇ ਭਰਾ ਨਾਲ ਕੁੱਝ ਸਮਾਂ ਗੱਲਾਂ ਕਰਦਾ ਹੈ, ਫਿਰ ਉਸ ਦੇ ਗੋਲੀ ਮਾਰ ਦਿੰਦਾ ਹੈ, ਇਸ ਤੋਂ ਬਾਅਦ ਉਸ ਦੀ ਪਤਨੀ ਕਿਰਨਦੀਪ ਕੌਰ ਜੋ ਕਿ ਗੋਲੀ ਦੀ ਆਵਾਜ਼ ਸੁਣਕੇ ਬਾਹਰ ਆਉਂਦੀ ਹੈ ਤਾਂ ਉਸ ਦੇ ਵੀ ਗੋਲੀਆਂ ਮਾਰ ਦਿੰਦਾ ਹੈ।

ਹੋਰ ਪੜ੍ਹੋ ...
  • Share this:

ਜਲੰਧਰ ਜਿਲ੍ਹੇ ਦੇ ਪਿੰਡ ਮਹਿਸਮਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ, ਜਿੱਥੋਂ ਦੇ ਇਕ ਨੌਜਵਾਨ ਅਤੇ ਉਸ ਦੀ ਪਤਨੀ ਦਾ ਵਿਦੇਸ਼ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖਬਰ ਮਿਲਦੇ ਹੀ ਪੁਰੇ ਇਲਾਕੇ ਵਿਚ ਸ਼ੋਕ ਪਸਰ ਗਿਆ।

ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜਿਲ੍ਹਾ ਜਲੰਧਰ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।


ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਵੀ ਮਨੀਲਾ ਵਿਖੇ ਹੀ ਰਹਿੰਦਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਆਈ ਵੀਡੀਓ ਤੋਂ ਪਤਾ ਚਲਿਆ ਹੈ ਕਿ ਕਾਤਲ ਉਨ੍ਹਾਂ ਦੇ ਮਨੀਲਾ ਵਿਖੇ ਸਥਿਤ ਘਰ ਵਿੱਚ ਸ਼ਨੀਵਾਰ ਰਾਤ ਕਰੀਬ 10 ਵਜੇ ਦਾਖਲ ਹੋ ਕੇ ਉਸ ਦੇ ਭਰਾ ਨਾਲ ਕੁੱਝ ਸਮਾਂ ਗੱਲਾਂ ਕਰਦਾ ਹੈ, ਫਿਰ ਉਸ ਦੇ ਗੋਲੀ ਮਾਰ ਦਿੰਦਾ ਹੈ, ਇਸ ਤੋਂ ਬਾਅਦ ਉਸ ਦੀ ਪਤਨੀ ਕਿਰਨਦੀਪ ਕੌਰ ਜੋ ਕਿ ਗੋਲੀ ਦੀ ਆਵਾਜ਼ ਸੁਣਕੇ ਬਾਹਰ ਆਉਂਦੀ ਹੈ ਤਾਂ ਉਸ ਦੇ ਵੀ ਗੋਲੀਆਂ ਮਾਰ ਦਿੰਦਾ ਹੈ।

ਇਹ ਪਰਿਵਾਰ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ। ਜਿੱਥੇ ਮ੍ਰਿਤਕ ਸੁਖਵਿੰਦਰ ਸਿੰਘ ਬਿੰਦਾ ਦਾ ਭਰਾ ਲਖਵੀਰ ਸਿੰਘ, ਭਰਾ ਰਣਜੀਤ ਸਿੰਘ, ਚਾਚਾ ਮਨਜੀਤ ਸਿੰਘ ਅਤੇ ਚਾਚਾ ਬਹਾਦਰ ਸਿੰਘ ਸਾਰੇ ਰਹਿ ਰਹੇ ਹਨ। ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਅਜੇ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਵਿਖੇ ਗਈ ਸੀ।

Published by:Gurwinder Singh
First published:

Tags: Crime against women, Crime news