ਜਲਾਲਾਬਾਦ ਦੇ ਇਕ ਵਕੀਲ ਨੇ ਖੇਤੀ ਕਾਨੂੰਨਾਂ ਖਿਲਾਫ ਪ੍ਰਧਾਨ ਮੰਤਰੀ ਨੂੰ ਖੁੱਲ਼੍ਹਾ ਖਤ ਲਿਖ ਕੇ ਆਤਮ ਹੱਤਿਆ ਕਰ ਲਈ ਹੈ। ਫਾਜ਼ਿਲਕਾ ਦੇ ਵਕੀਲ ਅਮਰਜੀਤ ਸਿੰਘ ਰਾਏ ਵੱਲੋਂ ਦਿੱਲੀ ਦੇ ਟਿਕਰੀ ਬਾਰਡਰ ਉਤੇ ਸਲਫਾਸ ਖਾ ਕੇ ਆਤਮਹੱਤਿਆ ਕਰ ਲਈ ਹੈ।
ਪਿਛਲੇ ਦਸ ਦਿਨਾਂ ਤੋਂ ਕਿਸਾਨ ਧਰਨੇ ਵਿਚ ਸ਼ਾਮਲ ਅਮਰਜੀਤ ਸਿੰਘ ਰਾਏ ਦੇਸ਼ ਦੇ ਪੀਐਮ ਦੇ ਨਾਮ ਪੱਤਰ ਲਿਖਿਆ। ਸਲਫਾਸ ਖਾਣ ਤੋਂ ਬਾਅਦ ਗੰਭੀਰ ਹਾਲਤ ਵਿਚ ਵਕੀਲ ਨੂੰ ਰੋਹਤਕ ਦੇ ਪੀਜੀਆਈ ਲਈ ਰੈਫਰ ਕੀਤਾ ਗਿਆ ਸੀ ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ।

ਜਲਾਲਾਬਾਦ ਦੇ ਇਕ ਵਕੀਲ ਨੇ ਖੇਤੀ ਕਾਨੂੰਨਾਂ ਖਿਲਾਫ ਪ੍ਰਧਾਨ ਮੰਤਰੀ ਨੂੰ ਖੁੱਲ਼੍ਹਾ ਖਤ ਲਿਖ ਕੇ ਆਤਮ ਹੱਤਿਆ ਕਰ ਲਈ ਹੈ।
ਉਸ ਨੇ ਚਿੱਠੀ ਵਿਚ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਕਿਸਾਨੀ ਲਹਿਰ ਦੇ ਸਮਰਥਨ ਵਿਚ ਕੁਰਬਾਨੀ ਦੇਣ ਦੀ ਗੱਲ ਲਿਖੀ ਹੈ। ਉਸ ਨੇ ਲਿਖਿਆ ਹੈ ਕਿ ਇਹ ਤਿੰਨੋਂ ਖੇਤੀਬਾੜੀ ਕਾਨੂੰਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਖਤਮ ਕਰ ਦੇਣਗੇ। ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਤੋਂ ਰੋਜ਼ੀ ਰੋਟੀ ਨਹੀਂ ਖੋਹਣੀ ਚਾਹੀਦੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।