Babbu Maan Threatened by Gangsters: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਲਾਕਾਰ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਜਿਸਦੇ ਚੱਲਦੇ ਹੋਏ ਬੱਬੂ ਮਾਨ ਦੇ ਮੋਹਾਲੀ ਸਥਿਤ ਸੈਕਟਰ 70 ਸਥਿਤ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਬੱਬੂ ਮਾਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਲਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਉੱਥੇ ਹੀ ਗਾਇਕ ਨੂੰ ਧਮਕੀ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਹਾਲੇ ਤੱਕ ਕੋਈ ਸਬੂਤ ਹੱਥ ਨਹੀਂ ਲੱਗ ਸਕਿਆ।
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਗੈਂਗਸਟਰਾਂ ਨੂੰ ਪੁਲਿਸ ਸ਼ਿਕੰਜੇ ਵਿੱਚ ਲੈ ਚੁੱਕੀ ਹੈ। ਹਾਲਾਂਕਿ ਪੁਲਿਸ ਬਾਕੀਆਂ ਦੀ ਭਾਲ ਕਰ ਰਹੀ ਹੈ। ਦੱਸ ਦੇਈਏ ਕਿ ਬੱਬੂ ਮਾਨ ਹੀ ਨਹੀਂ ਕਈ ਅਜਿਹੇ ਕਲਾਕਾਰ ਵੀ ਹਨ ਜਿਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Babbu Maan, Entertainment, Entertainment news, Pollywood, Singer