ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

News18 Punjabi | News18 Punjab
Updated: June 29, 2020, 3:02 PM IST
share image
ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

  • Share this:
  • Facebook share img
  • Twitter share img
  • Linkedin share img
ਮਹਿਲ ਕਲਾਂ (ਬਰਨਾਲਾ) ਦੇ ਵਸਨੀਕ ਅਤੇ ਉਭਰਦੇ ਨੌਜਵਾਨ ਪੰਜਾਬੀ ਗਾਇਕ ਗਗਨਦੀਪ ਸਿੰਘ (26) ਪੁੱਤਰ ਸੁਖਦੇਵ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਗਗਨਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਪਿਆਂ ਦਾ ਇਕਲੌਤਾ ਪੁੱਤਰ ਗਗਨਦੀਪ ਸਿੰਘ ਬੀਤੀ ਸ਼ਾਮ ਘਰ ਆਇਆ, ਕੁਝ ਸਮੇਂ ਬਾਅਦ ਬੇਹੋਸ਼ ਹੋ ਕੇ ਡਿਗ ਪਿਆ। 6 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੀ ਬਾਂਹ ਲੱਗੀ ਸਰਿੰਜ ਵੀ ਖ਼ੁਦ ਕੱਢੀ ਗਈ।

Punjabi singer dies of drug overdose
Punjabi singer dies of drug overdose
ਮ੍ਰਿਤਕ ਨੌਜਵਾਨ ਗਾਇਕੀ ਦਾ ਸ਼ੌਕ ਰੱਖਦਾ ਸੀ, ਉਸ ਵੱਲੋਂ ਨਾਮਵਰ ਗਾਇਕਾ ਗੁਰਲੇਜ਼ ਅਖ਼ਤਰ ਦੇ ਨਾਲ ਗਾਇਆ ਗੀਤ 'ਜੀਜਾ ਜੀ' ਅਤੇ 'ਚਿੱਟੇ ਵਾਲੀ ਲਾਈਨ', 'ਚੱਕਵੀ ਮੰਡੀਰ' ਗੀਤ ਯੂ-ਟਿਊਬ 'ਤੇ ਕਾਫ਼ੀ ਹਿੱਟ ਹੋਏ ਹਨ। ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਹੁਣ ਤੱਕ ਇਕ ਕਰੋੜ ਰੁਪਏ ਤੋਂ ਉੱਪਰ ਦਾ ਚਿੱਟਾ ਪੀਣ ਤੋਂ ਇਲਾਵਾ ਵਿਦੇਸ਼ ਜਾਣ ਅਤੇ ਗਾਇਕੀ ਦੇ ਚੱਕਰ 'ਚ ਲੱਖਾਂ ਰੁਪਿਆ ਖ਼ਰਾਬ ਕਰ ਚੁੱਕਾ ਸੀ।

ਮ੍ਰਿਤਕ ਦੇ ਪਿਤਾ ਨੇ ਇਲਜ਼ਾਮ ਲਗਾਇਆ ਹੈ ਕਿ ਮਹਿਲ ਵਿਚ ਚਿੱਟਾ ਸ਼ਰੇਆਮ ਵਿਕਦਾ ਹੈ ਅਤੇ ਪੁਲਿਸ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਨਹੀਂ ਕਰ ਰਹੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਦੱਸਿਆ ਕਿ ਥੋੜੇ ਸਮੇਂ ਵਿੱਚ ਹੀ ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।
First published: June 29, 2020, 2:57 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading