ਪੰਜਾਬੀ ਗਾਇਕ ਖਾਨ ਸਾਬ ਨੂੰ ਫਗਵਾੜਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿਚ ਕਾਬੂ ਕੀਤਾ ਗਿਆ ਹੈ।
ਖਾਨ ਸਾਬ ਦੀ ਗ੍ਰਿਫਤਾਰੀ ਦਾ ਕਾਰਨ ਬਰਥਡੇ ਪਾਰਟੀ 'ਤੇ ਇਕੱਠ ਕਰਨਾ ਹੈ। ਬੀਤੇ ਦਿਨ ਖਾਨ ਸਾਬ ਦਾ ਜਨਮ ਦਿਨ ਸੀ ਤੇ ਉਨ੍ਹਾਂ ਨੇ ਆਪਣਾ ਜਨਮ ਦਿਨ ਆਪਣੇ ਫਗਵਾੜਾ ਵਾਲੇ ਘਰ ਵਿੱਚ ਹੀ ਮਨਾਇਆ ਸੀ।
ਇਸ ਦੌਰਾਨ ਉਨ੍ਹਾਂ ਨੇ ਆਪਣੇ ਘਰ ਵਿੱਚ ਕਾਫੀ ਭੀੜ ਇਕੱਠੀ ਕਰ ਲਈ। ਇਹ ਹੀ ਨਹੀਂ, ਉਨ੍ਹਾਂ ਦੀ ਜਨਮ ਦਿਨ ਪਾਰਟੀ ਲਈ ਜਲੰਧਰ ਦਾ ਇੱਕ ਮਿਊਜ਼ਿਕ ਬੈਂਡ ਵੀ ਆਇਆ। ਕੋਰੋਨਾ ਗਾਈਡਲਾਈਨਜ਼ ਕਰਕੇ ਹਰ ਪਾਸੇ ਇਕੱਠ ਕਰਨ ਦੀਆਂ ਪਾਬੰਦੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਆਪਣੇ ਘਰ ਤੇ ਘਰ ਦੇ ਬਾਹਰ ਇਨ੍ਹਾਂ ਲੋਕਾਂ ਦਾ ਇਕੱਠ ਕੀਤਾ।
ਪੰਜਾਬੀ ਗਾਇਕ ਖਾਨ ਸਾਬ ਨੂੰ ਫਗਵਾੜਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿਚ ਕਾਬੂ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, Lockdown