ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਸਿੱਧੂ ਮੂਸੇਵਾਲਾ ਰਾਹੁਲ ਗਾਂਧੀ ਤੋਂ ਅਸ਼ੀਰਵਾਦ ਲੈਣ ਆਏ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਸਿੱਧੂ ਮੂਸੇਵਾਲਾ ਦੀ ਤਾਰੀਫ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਰਾਹੁਲ ਗਾਂਧੀ ਨਾਲ ਤਸਵੀਰ ਸਾਂਝੀ ਕੀਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਗਾਇਕ ਸਿੱਧੂ ਮੂਸੇ ਵਾਲਾ ਅਤੇ ਰਾਜਾ ਵੜਿੰਗ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖਤਮ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਿੱਧੂ ਮੂਸੇ ਵਾਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਤੋਂ ਰਾਜਾ ਵੜਿੰਗ ਉਨ੍ਹਾਂ ਦੇ ਮੇਂਟਰ ਹਨ ਹੈ ਅਤੇ ਜੇਕਰ ਕੋਈ ਵੀ ਸਮੱਸਿਆ ਹੈ ਤਾਂ ਉਹ ਰਾਹੁਲ ਗਾਂਧੀ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਉਹ ਇਸ ਕੰਮ ਨੂੰ ਜਾਰੀ ਰੱਖਣਗੇ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣਾ ਵਿਜ਼ਨ ਦੱਸਿਆ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕਾਫੀ ਤਾਰੀਫ ਕੀਤੀ ਹੈ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਨਾਲ ਸਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Navjot Sidhu, Punjab Congress, Punjab Election 2022, Sidhu Moosewala