ਕੌਮੀ ਜਾਂਚ ਏਜੰਸੀ (NIA) ਦੇ ਪੁਖਤਾ ਸੂਤਰਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਏਜੰਸੀ ਦੇ ਸੂਤਰਾਂ ਮੁਤਾਬਕ ਪੰਜਾਬੀ ਗਾਇਕਾਂ ਅਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਕੁਝ ਲੋਕਾਂ ਦੀ ਇਕ ਸੂਚੀ ਤਿਆਰ ਕੀਤੀ ਗਈ ਹੈ, ਜਿਸ 'ਚ ਕਰੀਬ 15 ਤੋਂ 20 ਲੋਕਾਂ ਦੇ ਨਾਂ ਹਨ, ਉਨ੍ਹਾਂ ਤੋਂ ਇਕ-ਇਕ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਇਹ ਸਾਰੀ ਪੁੱਛਗਿੱਛ ਦਿੱਲੀ ਦੇ ਹੈੱਡ ਕੁਆਟਰ ਵਿੱਚ ਕੀਤੀ ਜਾ ਰਹੀ ਹੈ। ਹੁਣ ਤੱਕ ਅਫਸਾਨਾ ਖਾਨ, ਮਨਕੀਰਤ ਔਲਖ, ਜੈਨੀ ਜੌਹਲ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਦੇ ਨਾਲ-ਨਾਲ ਮਿਊਜ਼ਿਕ ਇੰਡਸਟਰੀਜ਼ ਨਾਲ ਜੁੜੀਆਂ ਗੱਲਾਂ ਅਤੇ ਉਸ ਦੇ ਗੀਤਾਂ ਬਾਰੇ, ਐਲਬਮ ਫੰਡਿੰਗ ਪ੍ਰੋਡਕਸ਼ਨ ਬਾਰੇ ਵੀ ਪੁੱਛਗਿੱਛ ਕੀਤੀ ਗਈ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਤੋਂ ਬਾਅਦ ਇੱਕ ਕਈ ਘਟਨਾਕ੍ਰਮ ਸਾਹਮਣੇ ਆ ਰਹੇ ਹਨ। ਇਸ ਕੜੀ 'ਚ NIA ਵੱਲੋਂ ਪੰਜਾਬ ਦੇ ਦੋ ਚੋਟੀ ਦੇ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
ਗਾਇਕ ਦਿਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਦਿੱਲੀ ਹੈੱਡਕੁਆਰਟਰ ਉਤੇ ਕਈ ਘੰਟੇ ਪੁੱਛਗਿੱਛ ਕੀਤੀ। ਦੱਸ ਦਈਏ ਕਿ ਮਨਕੀਰਤ ਅਤੇ ਢਿੱਲੋਂ ਦੇ ਗੈਂਗਸਟਰ ਲਾਰੈਂਸ਼ ਬਿਸ਼ਨੋਈ ਨਾਲ ਸਬੰਧ ਬਾਰੇ ਪਹਿਲਾਂ ਵੀ ਕਈ ਵਾਰ ਚਰਚਾ ਚੱਲੀ ਹੈ, ਜਿਸ ਤੋਂ ਬਾਅਦ ਬੰਬੀਹਾ ਗੈਂਗ ਵੱਲੋਂ ਮੂਸੇਵਾਲਾ ਕਾਂਡ ਤੋਂ ਬਾਅਦ ਗਾਇਕ ਮਨਕੀਰਤ ਔਲਕ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।
ਪੁੱਛਗਿੱਛ ਤੋਂ ਬਾਅਦ ਦੋਵਾਂ ਪੰਜਾਬੀ ਗਾਇਕਾਂ ਨੂੰ ਛੱਡ ਦਿੱਤਾ ਗਿਆ। ਹਾਲਾਂਕਿ ਲੋੜ ਪੈਣ 'ਤੇ ਦੋਵਾਂ ਪੰਜਾਬੀ ਗਾਇਕਾਂ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਜਾ ਸਕਦਾ ਹੈ। ਪੁੱਛਗਿੱਛ ਦੌਰਾਨ ਦੋਵਾਂ ਗਾਇਕਾਂ ਦੀਆਂ ਐਲਬਮਾਂ ਅਤੇ ਹੋਰ ਕਈ ਜਾਣਕਾਰੀਆਂ ਵੀ ਮੰਗੀਆਂ ਗਈਆਂ।
ਹਾਲ ਹੀ 'ਚ ਦੋ ਵੱਖ-ਵੱਖ ਦਿਨਾਂ ਉਤੇ NIA ਵੱਲੋਂ ਦੋਵਾਂ ਪੰਜਾਬੀ ਗਾਇਕਾਂ ਤੋਂ ਇਹ ਅਹਿਮ ਪੁੱਛਗਿੱਛ ਕੀਤੀ ਗਈ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ NIA ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Moose, Sidhu Moose Wala, Sidhu Moosewala, Sidhu moosewala murder case, Sidhu moosewala murder update, Sidhu moosewala news update