
ਪੰਜਾਬੀ ਯੂਨੀਵਰਸਿਟੀ ਨੇ ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, ਜਾਣੋ (ਸੰਕੇਤਕ ਤਸਵੀਰ)
ਪੰਜਾਬੀ ਯੂਨੀਵਰਸਿਟੀ ਪ੍ਰੀਖਿਆਵਾਂ ਮੁਲਤਵੀ(Punjabi University postponed examinations)ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ਅਤੇ ਹੋਰਾਂ ਦੇ ਕੰਮਕਾਜ 'ਤੇ ਰੋਕ ਦੇ ਮੱਦੇਨਜ਼ਰ ਯੂਨੀਵਰਸਿਟੀ ਨੇ ਸਾਰੇ ਕੋਰਸਾਂ ਨੇ ਸਾਰੇ ਕੋਰਸਾਂ ਦੀਆਂ ਪ੍ਰੀਖਿਆਵਾਂ 15 ਜਨਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਯੂਨੀਵਰਸਿਟੀ ਕੋਲ ਕੋਵਿਡ -19 ਦਿਸ਼ਾ-ਨਿਰਦੇਸ਼ਾਂ(Covid-19 guidelines) ਦੀ ਪਾਲਣਾ ਕਰਦੇ ਹੋਏ ਪ੍ਰੀਖਿਆਵਾਂ ਕਰਵਾਉਣ ਲਈ ਸਾਰੀਆਂ ਸਹੂਲਤਾਂ ਹਨ।
ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ, “ਸਿਰਫ਼ ਕੁਝ ਵਿਦਿਆਰਥੀਆਂ ਨੇ ਹੀ ਪ੍ਰੀਖਿਆਵਾਂ ਦੇਣੀਆਂ ਸਨ ਪਰ ਯੂਨੀਵਰਸਿਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਾਰੀਆਂ ਲੰਬਿਤ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।‘’
ਇਸ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੁਆਰਾ ਪ੍ਰੀਖਿਆ ਲੈਣ ਦਾ ਵਿਰੋਧ ਕੀਤਾ ਜਾ ਰਿਹਾ ਸੀ। ਕੈਂਪਸ ਵਿੱਚ ਪ੍ਰੀਖਿਆਵਾਂ ਦਾ ਆਯੋਜਨ ਦਾ ਵਿਰੋਧ ਕਰਦੇ ਵਿਦਿਆਰਥੀਆਂ ਦੀਆਂ ਵੀਡੀਓਜ਼ ਵੀ ਆਨਲਾਈਨ ਪ੍ਰਸਾਰਿਤ ਕੀਤੀਆਂ ਗਈਆਂ ਸਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।