ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫ਼ਾ

News18 Punjabi | News18 Punjab
Updated: November 19, 2020, 9:07 AM IST
share image
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫ਼ਾ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫ਼ਾ

ਯੂਨੀਵਰਸਿਟੀ ਬਹੁਤ ਜ਼ਿਆਦਾ ਵਿੱਤੀ ਬੋਝ ਨਾਲ ਜੂਝ ਰਹੀ ਹੈ, ਜਿਸ ਕਾਰਨ ਉਪ ਕੁਲਪਤੀ ਅਕਸਰ ਹੀ ਚੰਡੀਗੜ੍ਹ ਦਾ ਦੌਰਾ ਕਰਦੇ ਸਨ। ਉਨ੍ਹਾਂ ਨੇ ਵਿੱਤੀ ਸਥਿਤੀ ਦੇ ਸੁਧਾਰ ਲਈ ਰਾਜ ਸਰਕਾਰ ਤੋਂ 300 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਵੀ ਕੀਤੀ ਸੀ।

  • Share this:
  • Facebook share img
  • Twitter share img
  • Linkedin share img
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਵੀਸੀ) ਬੀਐਸ ਘੁੰਮਣ ਨੇ ਆਪਣੇ ਅਹੁਦੇ ‘ਤੇ ਅਸਤੀਫ਼ਾ ਦੇ ਦਿੱਤਾ ਹੈ। ਉਹ ਆਪਣੇ ਇਸ ਅਹੁਦੇ ਉੱਤੇ ਤਿੰਨ ਸਾਲ ਰਹਿਣ ਤੋਂ ਬਾਅਦ ਉਨ੍ਹਾਂ ਅਸਤੀਫ਼ਾ ਦਿੱਤਾ। ਅਸਤੀਫ਼ਾ ਬੁੱਧਵਾਰ ਦੇਰ ਸ਼ਾਮ ਪੰਜਾਬ ਸਰਕਾਰ ਨੂੰ ਮਿਲਿਆ ਸੀ। ਘੁੰਮਣ ਨੂੰ ਦੋ ਮਹੀਨੇ ਪਹਿਲਾਂ ਇਸ ਅਹੁਦਾ ਦਾ ਵਾਧਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਦੇ ਦਿੱਤਾ।

ਟ੍ਰਿਬਿਊਨ ਮੁਤਾਬਿਕ ਯੂਨੀਵਰਸਿਟੀ ਬਹੁਤ ਜ਼ਿਆਦਾ ਵਿੱਤੀ ਬੋਝ ਨਾਲ ਜੂਝ ਰਹੀ ਹੈ, ਜਿਸ ਕਾਰਨ ਉਪ ਕੁਲਪਤੀ ਅਕਸਰ ਹੀ ਚੰਡੀਗੜ੍ਹ ਦਾ ਦੌਰਾ ਕਰਦੇ ਸਨ। ਉਨ੍ਹਾਂ ਨੇ ਵਿੱਤੀ ਸਥਿਤੀ ਦੇ ਸੁਧਾਰ ਲਈ ਰਾਜ ਸਰਕਾਰ ਤੋਂ 300 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਵੀ ਕੀਤੀ ਸੀ।

ਦੂਜੇ ਪਾਸੇ ਰਾਜਪਾਲ ਦਫ਼ਤਰ ਨੇ ਅਗਸਤ ਵਿੱਚ ਯੂਨੀਵਰਸਿਟੀ ਵਿੱਚ ਵਿੱਤੀ ਅਤੇ ਪ੍ਰਸ਼ਾਸਨਿਕ ਸਥਿਤੀ ਨੂੰ ਵੇਖਣ ਲਈ ਇੱਕ ਉੱਚ ਪੱਧਰੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਪੈਨਲ ਵਿਚ ਵਿਸ਼ਵਜੀਤ ਖੰਨਾ, ਵਧੀਕ ਮੁੱਖ ਸਕੱਤਰ ਮਾਲ, ਉੱਚ ਸਿੱਖਿਆ ਸਕੱਤਰ ਰਾਹੁਲ ਭੰਡਾਰੀ ਅਤੇ ਖੁਦ ਵੀ.ਸੀ।
ਯੂਨੀਵਰਸਿਟੀ ਦੇ ਅਧਿਆਪਨ ਅਤੇ ਨਾਨ-ਟੀਚਿੰਗ ਫੈਕਲਟੀ ਮੈਂਬਰਾਂ ਦੁਆਰਾ ਸਮੇਂ ਸਿਰ ਤਨਖਾਹਾਂ, ਪੈਨਸ਼ਨਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
Published by: Sukhwinder Singh
First published: November 19, 2020, 9:07 AM IST
ਹੋਰ ਪੜ੍ਹੋ
ਅਗਲੀ ਖ਼ਬਰ