Home /News /punjab /

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

ਮ੍ਰਿਤਕ ਦੀ ਫਾਇਲ ਫੋਟੋ

ਮ੍ਰਿਤਕ ਦੀ ਫਾਇਲ ਫੋਟੋ

PR ਦੀ ਖੁਸ਼ੀ ਵਿਚ ਰਖਵਾਇਆ ਸੀ ਸ੍ਰੀ ਅਖੰਡ ਪਾਠ ਸਾਹਿਬ, ਭੋਗ ਤੋਂ ਪਹਿਲਾਂ ਮਿਲੀ ਪੁੱਤ ਦੀ ਮੌਤ ਦੀ ਖਬਰ

  • Share this:

ਸੁਲਤਾਨਪੁਰ ਲੋਧੀ - ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਟਰਾਲੇ ਦਾ ਟਾਇਰ ਫਟ ਜਾਣ ਕਾਰਨ ਇਹ ਹਾਦਸਾ ਹੋਇਆ ਅਤੇ  ਨੌਜਵਾਨ ਦੀ ਮੌਤ ਹੋ ਗਈ।


ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੇਸ਼ੇ ਤੋਂ ਟਰੱਕ ਡਰਾਈਵਰ ਸੀ ਅਤੇ ਉਸਦੀ ਉਮਰ ਲਗਭਗ 30 ਸਾਲ ਸੀ। ਉਸਦਾ ਹਾਲੇ ਵਿਆਹ ਵੀ ਨਹੀਂ ਹੋਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।  ਅੰਮ੍ਰਿਤਪਾਲ ਸਿੰਘ  4-5 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਹੁਣ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ।  ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ  ਨੂੰ ਛੇਤੀ ਹੀ ਅਮਰੀਕਾ ਦੀ PR ਮਿਲਣ ਜਾ ਰਹੀ ਸੀ ਜਿਸ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਸੀ ਪਰ ਭੋਗ ਤੋਂ ਪਹਿਲਾਂ ਮਿਲੀ ਪੁੱਤ ਦੀ ਮੌ  ਦੀ ਖਬਰ ਮਿਲ ਗਈ।

Published by:Ashish Sharma
First published:

Tags: America, Death, Kapurthala, Road accident, USA