Home /News /punjab /

ਵਿਦੇਸ਼ਾਂ 'ਚ ਵੱਸਦੇ ਪੰਜਾਬੀ ਇਸ ਵਾਰ ਝੂਠੇ ਇਨਕਲਾਬੀਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ: ਕੇਵਲ ਸਿੰਘ ਢਿੱਲੋਂ

ਵਿਦੇਸ਼ਾਂ 'ਚ ਵੱਸਦੇ ਪੰਜਾਬੀ ਇਸ ਵਾਰ ਝੂਠੇ ਇਨਕਲਾਬੀਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ: ਕੇਵਲ ਸਿੰਘ ਢਿੱਲੋਂ

 ਸ਼ਹਿਰ ਨਿਵਾਸੀਆਂ ਨਾਲ ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ।

ਸ਼ਹਿਰ ਨਿਵਾਸੀਆਂ ਨਾਲ ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ।

ਕਿਹਾ - ਆਮ ਆਦਮੀ ਪਾਰਟੀ ਨੇ ਐਨਆਰਆਈ ਪੰਜਾਬੀਆਂ ਦੀ ਕਮਾਈ ਲੁੱਟਣ ਦਾ ਧੰਦਾ ਤੋਰਿਆ

  • Share this:

ਬਰਨਾਲਾ -ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਦੇਸ਼ਾਂ ਵਿੱਚ ਬੈਠੇ ਐਨਆਰਆਈਜ਼ ਭਰਾਵਾਂ ਨੂੰ ਗੁੰਮਰਾਹ ਕਰਕੇ ਕਰੋੜਾਂ ਰੁਪਏ ਇਕੱਠੇ ਕਰ ਲਏ ਸਨ, ਪਰ ਇਸ ਵਾਰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਇਹਨਾਂ ਝੂਠੇ ਇਨਕਲਾਬੀਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਇਹ ਪ੍ਰਗਟਾਵਾ ਕੇਵਲ ਸਿੰਘ ਢਿੱਲੋਂ ਨੇ ਕੱਚਾ ਕਾਲਜ ਰੋਡ 'ਤੇ ਸ਼ਹਿਰ ਨਿਵਾਸੀਆਂ ਨਾਲ ਮੁਲਾਕਾਤ ਦੌਰਾਨ ਕੀਤਾ।

ਉਹਨਾਂ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਕਰੋੜਾਂ ਰੁਪਏ ਇਕੱਠੇ ਕਰ ਲਏ ਸਨ ਅਤੇ ਸਾਰੇ ਪੈਸੇ ਦਾ ਹਿਸਾਬ ਅਜੇ ਤੱਕ ਨਹੀਂ ਦਿੱਤਾ ਗਿਆ। ਹੁਣ ਇਸ ਪਾਰਟੀ ਵਲੋਂ ਮੁੜ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਤੋਂ ਫੰਡ ਮੰਗਣਾ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰੰਤੂ ਇਹਨਾਂ ਝੂਠੇ ਲੋਕਾਂ ਦਾ ਚਾਰ ਸਾਲਾਂ ਵਿੱਚ ਹੀ ਪਰਦਾਫਾਸ਼ ਹੋ ਚੁੱਕਿਆ ਹੈ ਅਤੇ ਆਮ ਆਦਮੀ ਪਾਰਟੀ ਛੱਡਣ ਵਾਲੇ ਨੇਤਾਵਾਂ ਨੇ ਇਹਨਾਂ ਦੀ ਪੋਲ ਖੋਲ੍ਹ ਦਿੱਤੀ ਹੈ।

ਸ.ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਵਿਦੇਸ਼ਾਂ ਵਿੱਚ ਵੱਸਦੇ ਲੋਕ ਹੱਡ ਤੋੜਵੀਂ ਮਿਹਨਤ ਕਰਕੇ ਕਮਾਈਆਂ ਕਰਕੇ ਆਪਣੇ ਕਾਰੋਬਾਰ ਸੈਟ ਕਰ ਰਹੇ ਹਨ। ਪਰ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਦੀ ਮਿਹਨਤ ਦੀ ਕਮਾਈ ਲੁੱਟਣ ਦਾ ਧੰਦਾ ਹੀ ਤੋਰ ਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਕਾਂਗਰਸ ਪਾਰਟੀ ਦੀ ਮੁੜ ਸਰਕਾਰ ਬਨਾਉਣ ਲਈ ਉਤਾਵਲੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਿੱਤ ਕੇ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਵੇਗੀ।

ਇਸ ਮੌਕੇ ਉਹਨਾਂ ਨਾਲ ਚੇਅਰਮੈਨ ਮੱਖਣ ਸ਼ਰਮਾ, ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਨਰਿੰਦਰ ਨੀਟਾ, ਆਦਿ ਵੀ ਹਾਜ਼ਰ ਸਨ।

Published by:Ashish Sharma
First published:

Tags: Barnala