ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਗਿੱਲ ਡਿੰਪਾ ਨੇ ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ 'ਤੇ ਕਿਹਾ ਕਿ ਬਿਹਤਰ ਹੈ ਕਿ ਰਾਘਵ ਚੱਢਾ ਨੂੰ ਸਹੁੰ ਚੁਕਾ ਕੇ ਮੁੱਖ ਮੰਤਰੀ ਬਣਾ ਦੇਣਾ ਚਾਹੀਦਾ ਹੈ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਲੰਬੇ ਸਮੇਂ ਤੋਂ ਵੱਡੇ ਸੂਬੇ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹਨ। ਸਰਕਾਰ ਦਿੱਲੀ ਤੋਂ ਚੱਲ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣਿਆ ਹੈ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ। ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ।
ਸਾਂਸਦ ਗਿੱਲ ਨੇ ਕਿਹਾ ਕਿ ਇਹ ਟੈਕਸਟਾਈਲ ਪ੍ਰੋਜੈਕਟ ਸਹੀ ਹੈ ਪਰ ਸਥਾਨ ਗਲਤ ਸੀ। ਸਾਡੇ ਇੱਥੇ ਬਹੁਤ ਬੇਰੋਜ਼ਗਾਰੀ ਹੈ, ਇਸ ਪ੍ਰੋਜੈਕਟ ਨਾਲ ਸਾਡੇ ਬੱਚਿਆਂ ਨੂੰ ਨੌਕਰੀਆਂ ਮਿਲਣਗੀਆਂ, ਸਾਡੀ ਆਬਾਦੀ ਦਾ 1 ਪ੍ਰਤੀਸ਼ਤ ਪੰਜਾਬ ਛੱਡ ਕੇ ਜਾ ਰਿਹਾ ਹੈ। ਇਸ ਟੈਕਸਟਾਈਲ ਪ੍ਰੋਜੈਕਟ ਨੂੰ ਵਾਪਸ ਨਹੀਂ ਜਾਣ ਦੇਣਾ ਚਾਹੀਦਾ। ਇਹ ਪ੍ਰੋਜੈਕਟ ਗੋਇੰਦਵਾਲ ਸਾਹਿਬ ਲੱਗਾ ਦੇਣਾ ਚਾਹੀਦਾ ਹੈ। ਪੰਜਾਬ ਸਰਕਾਰ ਕੋਲ ਬਹੁਤ ਜ਼ਮੀਨ ਹੈ, ਉਦਯੋਗਿਕ ਪਾਰਕ ਹਨ, ਹਾਈਵੇਅ ਹਨ, ਰੇਲਵੇ ਹਨ, ਅੰਤਰਰਾਸ਼ਟਰੀ ਹਵਾਈ ਅੱਡਾ ਬਹੁਤ ਦੂਰ ਨਹੀਂ ਹੈ। ਮਾਝੇ ਨਾਲ ਸਰਕਾਰਾਂ ਨੇ ਹਮੇਸ਼ਾ ਹੀ ਵਿਤਕਰੇ ਵਾਲਾ ਵਿਵਹਾਰ ਕੀਤਾ ਹੈ। ਮਾਝੇ ਵਿੱਚ ਵੀ ਅਜਿਹੇ ਪ੍ਰੋਜੈਕਟ ਨਾਲ ਮਾਲਵੇ ਅਤੇ ਦੁਆਬੇ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ: ਰਾਜ ਸਭਾ ਮੈਂਬਰ ਰਾਘਵ ਚੱਢਾ ਬਣੇ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ...
ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਸਾਡਾ ਸੀ, ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਬਣਾ ਦਿੱਤਾ। ਚੰਡੀਗੜ੍ਹ ਨੂੰ ਛੱਡ ਕੇ ਕਿਤੇ ਵੀ ਨਵੀਂ ਰਾਜਧਾਨੀ ਬਣਾਉਣ ਲਈ ਕੇਂਦਰ ਹਰਿਆਣਾ ਦੀ ਮਦਦ ਕਰੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab Congress, Raghav Chadha