Home /News /punjab /

ਰਾਹੁਲ ਵੱਲੋਂ ਮੋਦੀ ਨੂੰ ਬਹਿਸ ਦੀ ਖੁੱਲ੍ਹੀ ਚੁਣੌਤੀ, ਪੰਜਾਬੀਆਂ ਲਈ ਵਾਅਦਿਆਂ ਦੀ ਝੜੀ

ਰਾਹੁਲ ਵੱਲੋਂ ਮੋਦੀ ਨੂੰ ਬਹਿਸ ਦੀ ਖੁੱਲ੍ਹੀ ਚੁਣੌਤੀ, ਪੰਜਾਬੀਆਂ ਲਈ ਵਾਅਦਿਆਂ ਦੀ ਝੜੀ

 • Share this:
  ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਪ੍ਰਚਾਰ ਲਈ ਖੰਨਾ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਖ਼ੂਬ ਰਗੜੇ ਲਾਏ। ਰਾਹੁਲ ਨੇ ਦਾਅਵਾ ਕੀਤਾ ਕਿ ਮੈਂ ਮੋਦੀ ਨੂੰ ਕਿਹਾ ਸੀ ਕਿ 15 ਮਿੰਟ ਮੇਰੇ ਨਾਲ ਡਿਬੇਟ ਕਰ ਲਓ, ਰਫਾਲ ਮੋਦੀ 'ਤੇ। ਚਾਰ ਸਵਾਲ ਪੁੱਛਾਂਗਾ, ਮੋਦੀ ਜੀ ਦੇਸ਼ ਨੂੰ ਚਿਹਰਾ ਨਹੀਂ ਦਿਖਾ ਸਕਣਗੇ।

  ਇਸ ਦੌਰਾਨ ਰਾਹੁਲ ਗਾਂਧੀ ਨੇ 1984 ਦੰਗਿਆਂ ਸਬੰਧੀ ਸੈਮ ਪਿਤ੍ਰੋਦਾ ਦੇ ਵਿਵਾਦਿਤ ਬਿਆਨ ਬਾਰੇ ਕਿਹਾ ਕਿ ਸੈਮ ਦੀ ਟਿੱਪਣੀ ਗਲਤ ਸੀ। ਉਨ੍ਹਾਂ ਨੂੰ ਦੇਸ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਮੈਂ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਸੀ ਕਿ ਉਹ ਦੇਸ਼ ਤੋਂ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ 22 ਲੱਖ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਕਾਂਗਰਸ ਸਰਕਾਰ ਆਉਣ 'ਤੇ ਇਕ ਸਾਲ ਦੇ ਅੰਦਰ ਭਰੀਆਂ ਜਾਣਗੀਆਂ। 10 ਲੱਖ ਨੌਜਵਾਨਾਂ ਨੂੰ ਪੰਚਾਇਤਾਂ ਵਿਚ ਰੁਜ਼ਗਾਰ ਦਿੱਤਾ ਜਾ ਸਕਦਾ ਹੈ। ਪੂਰਾ ਪੰਜਾਬ ਜਾਣਦਾ ਹੈ ਕਿ ਅਮਰਿੰਦਰ ਸਿੰਘ ਨੇ ਰੁਜ਼ਗਾਰ ਲਈ ਬਹੁਤ ਕੰਮ ਕੀਤਾ ਹੈ।

  ਪੰਜਾਬ ਦੇ ਕਿਸੇ ਨੌਜਵਾਨ ਨੇ ਕਾਰੋਬਾਰ ਕਰਨਾ ਹੈ ਤਾਂ ਉਨ੍ਹਾਂ ਨੂੰ ਕਿਤੋਂ ਵੀ ਇਜਾਜ਼ਤ ਲੈਣ ਦੀ ਲੋੜ ਨਹੀਂ। ਤਿੰਨ ਸਾਲ ਤੱਕ ਕਿਸੇ ਸਰਕਾਰੀ ਵਿਭਾਗ ਵਿਚ ਜਾਣ ਦੀ ਲੋੜ ਨਹੀਂ। ਮੈਂ ਨੌਜਵਾਨਾਂ ਨੂੰ ਜਾ ਕੇ ਪੁੱਛਿਆ ਤਾਂ ਉਨ੍ਹਾਂ ਨੇ ਮੈਨੂੰ ਕਿਹਾ ਕਿ ਅਸੀਂ ਕਾਰੋਬਾਰ ਖੋਲ੍ਹਣਾ ਚਾਹੁੰਦੇ ਹਾਂ ਪਰ ਸਰਕਾਰੀ ਦਫ਼ਤਰਾਂ ਵਾਲੇ ਚੱਕਰ ਲਗਵਾਉਂਦੇ ਹਨ।

  ਇਸ ਤੋਂ ਇਲਾਵਾ ਪੀਐਮ ਮੋਦੀ 'ਤੇ ਨਿਸ਼ਾਨਾ ਲਾਉਂਦਿਆਂ ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ ਅਮੀਰਾਂ ਨੂੰ ਫ਼ਾਇਦਾ ਪਹੁੰਚਾਇਆ ਹੈ। ਗ਼ਰੀਬਾਂ ਲਈ ਕੁਝ ਨਹੀਂ ਕੀਤਾ। ਮੋਦੀ ਦਾ ਗ਼ਰੀਬਾਂ ਦੇ ਖ਼ਾਤੇ ਵਿਚ 15-15 ਲੱਖ ਰੁਪਏ ਭੇਜਣ ਦਾ ਦਾਅਵਾ ਵੀ ਝੂਠਾ ਸਾਬਤ ਹੋਇਆ ਹੈ। ਮੋਦੀ ਸਰਕਾਰ ਨੇ ਨੋਟਬੰਦੀ ਤੇ ਗੱਬਰ ਸਿੰਘ ਟੈਕਸ ਲਾ ਕੇ ਸਭ ਤੋਂ ਵੱਡੀ ਗਲਤੀ ਕੀਤੀ। ਰਾਹੁਲ ਨੇ ਕਿਹਾ ਕਿ ਨੋਟਬੰਦੀ ਜੇ ਕਾਲੇ ਧਨ ਖ਼ਿਲਾਫ਼ ਲੜਾਈ ਸੀ ਤਾਂ ਗਰੀਬ ਲੋਕ ਲਾਈਨਾਂ ਵਿੱਚ ਖੜ੍ਹੇ ਕਿਉਂ ਦਿਖਾਈ ਦਿੱਤੇ।

  ਰਾਹੁਲ ਨੇ ਕਿਹਾ ਕਿ ਲੋਕਾਂ ਨੂੰ ਗ਼ਰੀਬੀ ਦੇ ਪੱਧਰ ਤੋਂ ਉੱਚਾ ਚੁੱਕਣ ਲਈ ਉਨ੍ਹਾਂ ਅਰਥਸ਼ਾਸਤਰੀ ਬੁਲਾਏ ਤੇ ਨਿਆਂ ਸਕੀਮ ਬਣਾਈ। ਉਨ੍ਹਾਂ ਦੱਸਿਆ ਕਿ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ 5 ਕਰੋੜ ਮਹਿਲਾਵਾਂ ਦੇ ਖ਼ਾਤੇ ਵਿੱਚ ਨਿਆਂ ਯੋਜਨਾ ਤਹਿਤ ਲੱਖਾਂ ਕਰੋੜ ਰੁਪਏ ਪਾਏ ਜਾਣਗੇ।
  First published:

  Tags: Lok Sabha Election 2019, Lok Sabha Polls 2019

  ਅਗਲੀ ਖਬਰ