ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਸਹੂਲਤ ਮੁਹੱਈਆ ਕਰਵਾਉਣ ਸਬੰਧੀ ਰਾਹੁਲ ਵੱਲੋਂ ਕੈਪਟਨ ਸਰਕਾਰ ਦੀ ਸ਼ਲਾਘਾ

News18 Punjabi | News18 Punjab
Updated: October 6, 2020, 5:50 PM IST
share image
ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਸਹੂਲਤ ਮੁਹੱਈਆ ਕਰਵਾਉਣ ਸਬੰਧੀ ਰਾਹੁਲ ਵੱਲੋਂ ਕੈਪਟਨ ਸਰਕਾਰ ਦੀ ਸ਼ਲਾਘਾ
ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਸਹੂਲਤ ਮੁਹੱਈਆ ਕਰਵਾਉਣ ਸਬੰਧੀ ਰਾਹੁਲ ਵੱਲੋਂ ਕੈਪਟਨ ਸਰਕਾਰ ਦੀ ਸ਼ਲਾਘਾ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ ਡੇਢ ਸਾਲ ਵਿਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਸਬੰਧੀ ਆਪਣੀ ਸਰਕਾਰ ਦੇ ਫੈਸਲੇ ਨੂੰ ਵੀ ਦੁਹਰਾਇਆ, ਜਿਸ ਵਿਚ 50,000 ਭਰਤੀਆਂ ਮਾਰਚ, 2021 ਤੱਕ ਅਤੇ ਬਾਕੀ 50,000 ਭਰਤੀਆਂ ਇਸ ਦੇ ਕਾਰਜਕਾਲ ਦੇ ਅੰਤ ਤੱਕ ਕੀਤੀਆਂ ਜਾਣਗੀਆਂ।

ਉਹ ਪਟਿਆਲੇ ਤੋਂ ਛੇਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ 'ਤੇ ਇਕ ਵਰਚੁਅਲ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨਾਲ ਕਾਂਗਰਸ ਆਗੂ ਰਾਹੁਲ ਗਾਂਧੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਘਰ ਘਰ ਰੋਜ਼ਗਾਰ ਅਤੇ ਕਾਰੋਬਾਰ' ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਨ ਲਈ ਮਾਰਗ ਦਰਸ਼ਨ ਕਰਨ ਵਾਸਤੇ ਉਨ੍ਹਾਂ (ਸ੍ਰੀ ਰਾਹੁਲ ਗਾਂਧੀ) ਦਾ ਧੰਨਵਾਦ ਵੀ ਕੀਤਾ।

ਇਸ ਵਿਲੱਖਣ ਸਕੀਮ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੀ ਸਹੂਲਤ ਮੁਹੱਈਆ ਕਰਵਾਉਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸੀ ਅਗਵਾਈ ਦੀ ਸ਼ਲਾਘਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਹਰੇਕ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰੇ।
ਉਨ੍ਹਾਂ ਕਿਹਾ ਕਿ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਉਸੇ ਤਰ੍ਹਾਂ ਖੇਤੀਬਾੜੀ ਨੂੰ ਤਬਾਹ ਕੀਤਾ ਸੀ, ਜਿਵੇਂ ਉਹ ਹੁਣ ਖੇਤੀਬਾੜੀ ਨੂੰ ਤਹਿਸ-ਨਹਿਸ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਵਿਚ ਛੋਟੀਆਂ ਅਤੇ ਸੂਖਮ ਉਦਯੋਗਿਕ ਇਕਾਈਆਂ ਨੂੰ ਪ੍ਰਫੁੱਲਿਤ ਕਰਨਾ ਜਾਰੀ ਰੱਖਿਆ ਹੈ ਜੋ ਕਿ ਰੋਜ਼ਗਾਰ ਪੈਦਾ ਕਰਨ ਸਬੰਧੀ ਵੱਡੀ ਸੰਭਾਵਨਾ ਰੱਖਦੇ ਹਨ। ਉਨ੍ਹਾਂ ਦੱਸਿਆ ਕਿ ਮਾਈਕ੍ਰੋਸਾਫਟ ਵਰਗੀ ਵਿਸ਼ਵ ਪ੍ਰਸਿੱਧ ਕੰਪਨੀ ਨੇ ਵੀ ਇੱਕ ਛੋਟੀ ਜਿਹੀ ਕੰਪਨੀ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ ਸੀ ਅਤੇ ਪੰਜਾਬ ਦੀਆਂ ਇਹ ਛੋਟੀਆਂ ਇਕਾਈਆਂ ਵੀ ਨਵੀਨਤਾਕਾਰੀ ਅਤੇ ਮਿਹਨਤੀ ਨੌਜਵਾਨਾਂ ਦੀ ਅਗਵਾਈ ਵਿੱਚ ਵੱਡੀਆਂ ਕੰਪਨੀਆਂ ਬਣਨਗੀਆਂ।

ਕੈਪਟਨ ਅਮਰਿੰਦਰ ਨੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਉਨ੍ਹਾਂ ਦੀ ਸਰਕਾਰ ਨੇ ਸਕੀਮ ਦੇ ਤਹਿਤ ਪਿਛਲੇ 3.5 ਸਾਲਾਂ ਵਿੱਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਸੇਵਾਵਾਂ ਰਾਹੀਂ 13.42 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 50,000 ਸਰਕਾਰੀ ਅਤੇ 4.04 ਲੱਖ ਪ੍ਰਾਈਵੇਟ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ, ਇਸ ਤੋਂ ਇਲਾਵਾ ਲਗਭਗ 8.80 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਹੂਲਤਾਵਾਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਮਾਈਕਰੋਸੌਫਟ ਵਰਗੇ ਉੱਘੇ ਬਹੁ-ਰਾਸ਼ਟਰੀ ਕਾਰਪੋਰੇਟ ਅਤੇ ਟ੍ਰਾਈਡੈਂਟ, ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ), ਬਠਿੰਡਾ ਸਮੇਤ ਭਾਰਤ ਦੀਆਂ ਹੋਰ ਪ੍ਰਾਈਵੇਟ ਕੰਪਨੀਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
Published by: Gurwinder Singh
First published: October 6, 2020, 5:50 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading