Home /News /punjab /

ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 1490 ਟਿਕਾਣਿਆਂ 'ਤੇ ਛਾਪੇ, ਕਈ ਹਿਰਾਸਤ 'ਚ ਲਏ

ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 1490 ਟਿਕਾਣਿਆਂ 'ਤੇ ਛਾਪੇ, ਕਈ ਹਿਰਾਸਤ 'ਚ ਲਏ

ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 1490 ਟਿਕਾਣਿਆਂ 'ਤੇ ਛਾਪੇ, ਕਈ ਹਿਰਾਸਤ 'ਚ ਲਏ (file photo)

ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ 1490 ਟਿਕਾਣਿਆਂ 'ਤੇ ਛਾਪੇ, ਕਈ ਹਿਰਾਸਤ 'ਚ ਲਏ (file photo)

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਕਰੀਬ 2000 ਪੁਲਿਸ ਮੁਲਾਜ਼ਮਾਂ ਦੀਆਂ 200 ਟੀਮਾਂ ਨੇ ਸੂਬੇ ਭਰ ਵਿੱਚ ਦੇਰ ਸ਼ਾਮ ਤੱਕ ਇਹ ਕਾਰਵਾਈ ਕੀਤੀ।

  • Share this:

ਪੰਜਾਬ ਪੁਲਿਸ (Punjab Police)  ਨੇ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi)  ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ (Goldie Brar) ਨਾਲ ਜੁੜੇ ਗੈਂਗਸਟਰਾਂ ਦੇ 1490 ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਕਈ ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਵੀ ਲਿਆ ਗਿਆ ਹੈ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਵੀ ਡਾਟਾ ਇਕੱਠਾ ਕੀਤਾ ਗਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਵਿੱਚ 2000 ਪੁਲਿਸ ਮੁਲਾਜ਼ਮਾਂ ਦੀਆਂ 200 ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਲੋਕਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।

ਇਸ ਪੁਲਿਸ ਆਪ੍ਰੇਸ਼ਨ ਦਾ ਮਕਸਦ ਭਾਰਤ ਅਤੇ ਵਿਦੇਸ਼ਾਂ ਵਿੱਚ ਮੌਜੂਦ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਨੂੰ ਤੋੜਨਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਕਰੀਬ 2000 ਪੁਲਿਸ ਮੁਲਾਜ਼ਮਾਂ ਦੀਆਂ 200 ਟੀਮਾਂ ਨੇ ਬੀਤੇ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਦੇਰ ਸ਼ਾਮ ਤੱਕ ਇਹ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਤਲਾਸ਼ੀ ਅਤੇ ਛਾਪੇਮਾਰੀ ਹਾਲ ਹੀ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਮਾਡਿਊਲਾਂ ਦੇ ਪਰਦਾਫਾਸ਼ ਦੌਰਾਨ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਸੀ। ਇਸ ਤੋਂ ਇਲਾਵਾ ਇਸ ਅਭਿਆਸ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।

ਹਥਿਆਰਾਂ ਦੇ ਲਾਇਸੈਂਸਾਂ ਦੀ ਵੀ ਜਾਂਚ ਕੀਤੀ


ਪੁਲਿਸ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਆਉਣ ਵਾਲੀ ਜਾਂਚ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਕੋਲੋਂ ਭੰਨਤੋੜ ਵਾਲਾ ਸਾਮਾਨ ਬਰਾਮਦ ਕੀਤਾ ਗਿਆ ਹੈ। ਜਿਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਦੇ ਘਰਾਂ ਦੀ ਤਲਾਸ਼ੀ ਵੀ ਲਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਵੱਲੋਂ ਹਥਿਆਰਾਂ ਦੇ ਲਾਇਸੰਸ ਵੀ ਚੈੱਕ ਕੀਤੇ ਗਏ ਅਤੇ ਲੋਕਾਂ ਤੋਂ ਅਸਲਾ ਲੈਣ ਸਬੰਧੀ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਵਿਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ, ਵਿਦੇਸ਼ ਤੋਂ ਬੈਂਕ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ।

Published by:Ashish Sharma
First published:

Tags: Goldy brar, Lawrence Bishnoi, Punjab Police