Illegal mining : ਪਹਿਲੇ ਹੱਲੇ ਹੀ ਆਪ MLA ਦੀ ਨਾਜਾਇਜ਼ ਮਾਈਨਿੰਗ ਵਾਲੀ ਜਗ੍ਹਾ 'ਤੇ ਰੈਡ, ਮੌਕੇ ਤੋਂ ਮੁਲਜ਼ਮ ਕਾਬੂ..

Illegal mining -ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਬਣਦੇ ਹੀ ਹਰਕਤ ਵਿੱਚ ਨਜ਼ਰ ਆ ਰਹੇ ਹਨ। ਬੀਤੀ ਸ਼ਾਮ ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸਤੀ ਵਿੱਚ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਦੇ ਕੋਲ ਰੇਤ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਜਿਸ ਦੀ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨੂੰ ਮਿਲੀ ਤਾਂ ਉਹ ਪੁਲਿਸ ਅਤੇ ਮਾਈਨਿੰਗ ਅਧਿਕਾਰੀਆਂ ਦੇ ਨਾਲ ਮੌਕੇ 'ਤੇ ਪਹੁੰਚੇ।

ਬੀਤੀ ਸ਼ਾਮ ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸਤੀ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਰੇਡ ਦੌਰਾਨ ਨਵ-ਨਿਯੁਕਤ ਆਪ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ।

 • Share this:
  ਫਾਜ਼ਿਲਕਾ : ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਦੇ ਨਵ-ਨਿਯੁਕਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੁਲਿਸ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਰੇਡ ਤੋਂ ਬਾਅਦ ਰੇਤ ਦੀ ਮਾਈਨਿੰਗ ਕਰ ਰਹੇ ਲੋਕ ਮੌਕੇ ਤੋਂ ਫਰਾਰ ਹੋ ਗਏ। ਪਰ ਵਿਧਾਇਕ ਅਤੇ ਪੰਜਾਬ ਪੁਲਿਸ ਨੇ ਪਿੱਛਾ ਕਰਕੇ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਅਤੇ ਉਸ ਦਾ ਡਰਾਈਵਰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।

  ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਬਣਦੇ ਹੀ ਹਰਕਤ ਵਿੱਚ ਨਜ਼ਰ ਆ ਰਹੇ ਹਨ। ਬੀਤੀ ਸ਼ਾਮ ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸਤੀ ਵਿੱਚ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਦੇ ਕੋਲ ਰੇਤ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਜਿਸ ਦੀ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨੂੰ ਮਿਲੀ ਤਾਂ ਉਹ ਪੁਲਿਸ ਅਤੇ ਮਾਈਨਿੰਗ ਅਧਿਕਾਰੀਆਂ ਦੇ ਨਾਲ ਮੌਕੇ 'ਤੇ ਪਹੁੰਚੇ। ਪਰ ਵਾਹਨਾਂ ਨੂੰ ਆਉਂਦੇ ਦੇਖ ਮਾਈਨਿੰਗ ਕਰਨ ਵਾਲੇ ਲੋਕ ਭੱਜਣ ਲੱਗੇ ਪਰ ਰੇਤ ਦੀ ਇੱਕ ਟਰੈਕਟਰ ਟਰਾਲੀ ਨਾਲ ਇੱਕ ਵਿਅਕਤੀ ਕਾਬੂ ਆ ਗਿਆ।

  ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਿਧਾਇਕ ਨੇ ਪੁਲੀਸ ਫੋਰਸ ਨੂੰ ਛਾਪੇਮਾਰੀ ਲਈ ਬੁਲਾਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸਰਹੱਦੀ ਖੇਤਰ 'ਚ ਛਾਪੇਮਾਰੀ ਕੀਤੀ ਤਾਂ ਸਰਹੱਦ ਦੇ ਨੇੜੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ। ਇੱਕ ਵਿਅਕਤੀ ਟਰੈਕਟਰ ਟਰਾਲੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

  ਮਾਈਨਿੰਗ ਅਧਿਕਾਰੀ ਨੇ ਦੱਸਿਆ ਕਿ ਵਿਧਾਇਕ ਨੇ ਪਹਿਲਾਂ ਹੀ ਫੜੀ ਗਈ ਨਜਾਇਜ਼ ਖੱਡ ਦਾ ਹਾਲ ਚਾਲ ਪੁੱਛਿਆ ਹੈ। ਮਾਈਨਿੰਗ ਦੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜੇਕਰ ਐਮ.ਐਲ.ਏ ਇਸੇ ਤਰ੍ਹਾਂ ਨਾਲ ਰੇਡ ਕਰਦੇ  ਰਹੇ ਤਾਂ ਇਸ ਸਰਹੱਦੀ ਖੇਤਰ ਵਿੱਚ ਹੋ ਰਹੀ ਮਾਈਨਿੰਗ ਨੂੰ ਰੋਕਿਆ ਜਾਵੇਗਾ।

  ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 2-3 ਦਿਨਾਂ ਤੋਂ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲ ਰਹੀ ਸੀ। ਜਿਸ 'ਤੇ ਪਹੁੰਚ ਕੇ ਕੁਝ ਲੋਕ ਭੱਜ ਗਏ ਅਤੇ ਇਕ ਟਰੈਕਟਰ ਟਰਾਲੀ ਚਾਲਕ ਨੇ ਪੁਲਸ 'ਤੇ ਟਰਾਲੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਨੇ ਉਸਦਾ ਪਿੱਛਾ ਕਰਦਿਆਂ ਫੜ ਲਿਆ। ਉਨ੍ਹਾਂ ਕਿਹਾ ਕਿ ਉਹ ਸਖ਼ਤ ਚੇਤਾਵਨੀ ਦਿੰਦੇ ਹਨ। ਕਿ ਇਸ ਤਰ੍ਹਾਂ ਦੇ ਕੰਮ ਕਰਨ ਵਾਲੇ ਲੋਕ ਬਿਹਤਰ ਹੋ ਜਾਣ। ਸਰਹੱਦੀ ਖੇਤਰ ਵਿੱਚ ਇਸ ਤਰ੍ਹਾਂ ਰੇਤ ਦੀ ਨਾਜਾਇਜ਼ ਮਾਈਨਿੰਗ ਦੇਸ਼ ਦੀ ਸੁਰੱਖਿਆ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।
  Published by:Sukhwinder Singh
  First published: