ਪੰਜਾਬ 'ਚ 40 ਥਾਵਾਂ 'ਤੇ ਰੇਲ-ਰੋਕੋ ਪ੍ਰੋਗਰਾਮ ਨੂੰ ਮਿਲਿਆ ਭਰਵਾਂ ਹੁੰਗਾਰਾ

News18 Punjabi | News18 Punjab
Updated: February 18, 2021, 5:19 PM IST
share image
ਪੰਜਾਬ 'ਚ 40 ਥਾਵਾਂ 'ਤੇ ਰੇਲ-ਰੋਕੋ ਪ੍ਰੋਗਰਾਮ ਨੂੰ ਮਿਲਿਆ ਭਰਵਾਂ ਹੁੰਗਾਰਾ
ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ 'ਚ ਭਰਵਾਂ ਹੁੰਗਾਰਾ (ਤਸਵੀਰ : ਮਾਨਸਾ )

ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਲੋਕਾਂ ਨੂੰ ਅੰਦੋਲਨ ਮਜ਼ਬੂਤ ਕਰਨ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਅੱਜ ਦੇ ਸੱਦੇ ਨੂੰ ਲਾਮਿਸਾਲ ਕਾਮਯਾਬ ਕਰਨ ਅਤੇ ਸਾਂਝੀ ਕਿਸਾਨ ਲੀਡਰਸ਼ਿਪ ਤੇ ਬੇਅੰਤ ਭਰੋਸਾ ਜਤਾਉਣ ਲਈ ਦੇਸ਼ ਦੇ ਮਜ਼ਦੂਰਾਂ, ਕਿਸਾਨ ਤੇ ਹੋਰ ਮਿਹਨਤੀ ਵਰਗਾਂ ਅਤੇ ਇਨਸਾਫ਼ ਪਸੰਦ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਹੈ। 

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਥਾਵਾਂ 'ਤੇ ਵੱਡੀਆਂ-ਗਿਣਤੀਆਂ 'ਚ ਸ਼ਮੂਲੀਅਤ ਕਰਦਿਆਂ ਕੇਂਦਰ-ਸਰਕਾਰ ਦੇ ਕਿਸਾਨ-ਅੰਦੋਲਨ ਪ੍ਰਤੀ ਅਪਣਾਏ ਰੁਖ਼ ਖ਼ਿਲਾਫ਼ ਰੋਸ ਪ੍ਰਗਟਾਇਆ।


ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਵਿਖੇ ਕਰੀਬ 3 ਮਹੀਨਿਆਂ ਤੋੰ ਕਿਸਾਨ-ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਲੋਕ-ਰੋਹ ਹੋਰ ਤੇਜ਼ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਹਰ ਹਾਲ ਕਾਨੂੰਨ ਰੱਦ ਕਰਨੇ ਪੈਣਗੇ। ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਲੋਕਾਂ ਨੂੰ ਅੰਦੋਲਨ ਮਜ਼ਬੂਤ ਕਰਨ ਲਈ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਅੱਜ ਦੇ ਸੱਦੇ ਨੂੰ ਲਾਮਿਸਾਲ ਕਾਮਯਾਬ ਕਰਨ ਅਤੇ ਸਾਂਝੀ ਕਿਸਾਨ ਲੀਡਰਸ਼ਿਪ ਤੇ ਬੇਅੰਤ ਭਰੋਸਾ ਜਤਾਉਣ ਲਈ ਦੇਸ਼ ਦੇ ਮਜ਼ਦੂਰਾਂ, ਕਿਸਾਨ ਤੇ ਹੋਰ ਮਿਹਨਤੀ ਵਰਗਾਂ ਅਤੇ ਇਨਸਾਫ਼ ਪਸੰਦ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਆਵਾਮ ਵੱਲੋਂ ਦਿੱਤੇ ਜਾ ਰਹੇ ਬੇਮਿਸਾਲ ਸਹਿਯੋਗ ਅਤੇ ਚੌਤਰਫਾ ਸੰਗਰਾਮੀ ਸਰਗਰਮੀ ਤੋਂ ਇਹ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ ਕਿ ਕਿਸਾਨ ਅੰਦੋਲਨ ਅਵੱਸ਼ ਫਤਹਿਯਾਬ ਹੋਵੇਗਾ ਅਤੇ ਮੋਦੀ ਸਰਕਾਰ ਦੇ ਇਰਾਦੇ ਅਸਫਲ ਕੀਤੇ ਜਾਣਗੇ। ਤਸਵੀਰ : 1-ਬਰਨਾਲਾ, 2-ਮਾਨਸਾ
Published by: Sukhwinder Singh
First published: February 18, 2021, 5:19 PM IST
ਹੋਰ ਪੜ੍ਹੋ
ਅਗਲੀ ਖ਼ਬਰ