ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ
ਪੰਜਾਬ ਵਿਧਾਨ ਸਭਾ ਚੋਣਾਂ (Punjab Election 2022) ਦੇ ਮੱਦੇਨਜ਼ਰ ਫਿਰੋਜ਼ਪੁਰ ਦਿਹਾਤੀ ਤੋਂ ਨਵੇਂ ਉਮੀਦਵਾਰ ਦਾ ਐਲਾਨ ਕੀਤਾ ਹੈ। ਆਪ(AAP) ਨੇ ਰਜਨੀਸ਼ ਦਹੀਆ(Rajnish Dahiya ) ਫਿਰੋਜ਼ਪੁਰ ਦਿਹਾਤੀ(Ferozepur Rural) ਤੋਂ ਉਮੀਦਵਾਰ ਬਣਾਇਆ ਹੈ।
ਆਮ ਆਦਮੀ ਪਾਰਟੀ (ਆਪ) ਨੇ ਇਹ ਸੀਟੀ ਪਹਿਲਾਂ ਆਸ਼ੂ ਬੰਗੜ ਨੂੰ ਇਸੇ ਸੀਟ ਤੋਂ ਟਿਕਟ ਦਿੱਤੀ ਗਈ ਸੀ। ਪਰ ਸੋਮਵਾਰ ਨੂੰ ਉਨ੍ਹਾਂ ਦੇ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਹੁਣ 'ਆਪ' ਨੇ ਇਸ ਸੀਟ ਤੋਂ ਰਜਨੀਸ਼ ਦਹੀਆ ਨੂੰ ਮੈਦਾਨ 'ਚ ਉਤਾਰਿਆ ਹੈ।

'ਆਪ' ਉਮੀਦਵਾਰ ਆਸ਼ੂ ਬਾਂਗੜ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ 'ਆਪ' ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ 'ਆਪ' ਉਮੀਦਵਾਰਾਂ ਨਾਲ ਤੋਡ਼ਕੇ ਬਹੁਤ ਹੀ ਕਾਇਰਤਾ ਵਾਲਾ ਕੰਮ ਕਰ ਰਹੀ ਹੈ। ਸਾਜ਼ਿਸ਼ ਤਹਿਤ ਸਾਡੇ ਉਮੀਦਵਾਰਾਂ ਨੂੰ ਤੋੜਿਆ ਜਾ ਰਿਹਾ ਹੈ। ਕਾਂਗਰਸ ਨੇ ਸਾਡੇ ਕਈ ਉਮੀਦਵਾਰਾਂ ਤੱਕ ਪਹੁੰਚ ਕੀਤੀ ਹੈ ਅਤੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਹਰ ਤਰ੍ਹਾਂ ਦੇ ਲਾਲਚ ਦੇ ਰਹੇ ਹਨ।
'ਆਪ' ਵੱਲੋਂ ਜਾਰੀ ਨੰਬਰ 'ਤੇ ਜ਼ਬਰਦਸਤ ਹੁੰਗਾਰਾ, ਕਰੀਬ 22 ਲੱਖ ਲੋਕਾਂ ਨੇ ਦਿੱਤੀ ਮੁੱਖ ਮੰਤਰੀ ਦੇ ਚਿਹਰੇ 'ਤੇ ਰਾਇ
ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ 'ਆਪ' ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।