ਅਮਰਜੀਤ ਪੰਨੂ
ਪੰਜਾਬ ਵਿੱਚ ਆਮ ਪਾਰਟੀ ਦੀ ਜਿੱਤ ਤੋਂ ਬਾਅਦ ਆਮ ਜਨਤਾ ਨੂੰ ਭਰੋਸਾ ਹੋਇਆ ਹੈ ਕਿ ਹਰ ਜਗ੍ਹਾ ਤੇ ਇਨਸਾਫ਼ ਮਿਲੇਗਾ । ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਵੱਲੋਂ ਰਾਜਪੁਰਾ ਦੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ ਗਿਆ। ਵਿਧਾਇਕਾ ਮਿੱਤਲ ਨੇ ਜਦੋਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ ਅਤੇ ਹਸਪਤਾਲ ਵਿੱਚ ਜੋ ਵੀ ਕਮੀਆਂ ਹਨ ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕਾ ਨੇ ਨਰਸ ਨਰਸਿੰਗ ਸਟਾਫ ਦੀਆਂ ਮੁਸ਼ਕਲਾਂ ਨੂੰ ਸੁਣੀਆਂ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜਪੁਰਾ ਦੇ ਸਿਵਿਲ ਹੌਸਪਿਟਲ ਵਿੱਚ ਪੁਲੀਸ ਚੌਕੀ ਬਣਾ ਦਿੱਤੀ ਜਾਵੇਗੀ ਤਾਂ ਕੀ ਕਿਸੇ ਨੂੰ ਵੀ ਮੁਸ਼ਕਲ ਨਾ ਆਵੇ ਅਤੇ ਜੋ ਵੀ ਡਾਕਟਰਾਂ ਅਤੇ ਦਵਾਈਆਂ ਦੀ ਕਮੀ ਹੈ ਸਾਡੀ ਸਰਕਾਰ ਵੱਲੋਂ ਜਲਦੀ ਪੂਰੀ ਕਰ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿਵਲ ਹਸਪਤਾਲ ਰਾਜਪੁਰਾ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ, ਜਲਦੀ ਹੀ ਇਨ੍ਹਾਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ।
ਜਗਪਾਲ ਇੰਦਰ ਸਿੰਘ ਐਸਐਮਓ ਰਾਜਪੁਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਸਿਵਲ ਹਸਪਤਾਲ ਰਾਜਪੁਰਾ ਵਿਚ ਪਹੁੰਚੇ ਸਨ। ਜਿਨ੍ਹਾਂ ਦਾ ਬੁੱਕੇ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਅਸੀਂ ਆਪਣੇ ਹਸਪਤਾਲ ਦੀਆਂ ਕਵੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਸਾਰੀਆਂ ਕਮੀਆਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।