ਅਮਰਜੀਤ ਸਿੰਘ ਪੰਨੂ
ਰਾਜਪੁਰਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲੀਸ ਨੂੰ ਹੁਕਮ ਦਿੱਤੇ ਗਏ ਹਨ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਿਪਟਿਆ ਜਾਵੇ। ਰਾਜਪੁਰਾ ਥਾਣਾ ਸਦਰ ਅਧੀਨ ਅਧੀਨ ਪੈਂਦੇ ਬਸੰਤਪੁਰਾ ਪੁਲੀਸ ਚੌਕੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਤੇ ਗੁਰਮੀਤ ਸਿੰਘ ਵੱਲੋਂ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅੰਬਾਲਾ ਸਾਈਡ ਤੋਂ ਆਉਂਦੀ ਕਾਰ ਨੂੰ ਰੋਕਿਆ ਗਿਆ ਤਾਂ ਜਿਸ ਵਿੱਚ ਇੱਕ ਨਾਈਜੀਰੀਅਨ ਔਰਤ ਬੈਠੀ ਸੀ। ਪੁਲਿਸ ਨੇ ਸ਼ੱਕ ਪੈਣ ਤੇ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ ਕਰੋੜਾਂ ਰੁਪਏ ਮੁੱਲ ਦੀ 700 ਗਰਾਮ ਹੈਰੋਇਨ ਬਰਾਮਦ ਕੀਤੀ ਗਈ । ਪੁਲਿਸ ਨੇ ਹੋਰ ਪੁੱਛ ਪੜਤਾਲ ਕਰਨ ਲਈ ਰਾਜਪੁਰਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਸੱਤ ਦਿਨ ਦਾ ਪੁਲੀਸ ਰਿਮਾਂਡ ਹਾਸਿਲ ਕੀਤਾ । ਥਾਣਾ ਸਦਰ ਰਾਜਪੁਰਾ ਵਿਖੇ ਦੋਸ਼ਣ ਖ਼ਿਲਾਫ਼ ਨਸ਼ਾ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ।
ਥਾਣਾ ਸਦਰ ਰਾਜਪੁਰਾ ਦੇ ਮੁੱਖ ਅਫ਼ਸਰ ਗੁਰਪ੍ਰੀਤ ਸਿੰਘ ਹਾਂਡਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋਸ਼ਣ ਖਿਲਾਫ ਧਾਰਾ 21-61-85ਨਸ਼ਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਸੱਤ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਦੋਸ਼ੀ ਦਾ ਨਾਮ ਅ ਕੁੱਸਾ ਜੌਰਡਨ ਵਾਸੀ ਦਿੱਲੀ ਪਤਾ ਦੱਸਿਆ ਗਿਆ ਹੈ । ਪੁਲੀਸ ਰਿਮਾਂਡ ਦੌਰਾਨ ਪਤਾ ਕੀਤਾ ਜਾਵੇਗਾ ਕੀ ਇਹ ਔਰਤ ਕਿੰਨੀ ਕੁ ਦੇਰ ਤੋਂ ਹੈਰੋਇਨ ਦੇ ਕਾਰੋਬਾਰੀ ਜੁੜੀ ਹੋਈ ਹੈ ਅਤੇ ਹੋਰ ਕਿਸ ਕਿਸ ਵਿਅਕਤੀ ਦਾ ਇਸ ਕਾਰੋਬਾਰ ਨਾਲ ਸਬੰਧਤ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heroin, Punjab Police, Rajpura