ਅਮਰਜੀਤ ਪੰਨੂ
ਰਾਜਪੁਰਾ - ਮਾਨ ਸਰਕਾਰ ਵੱਲੋਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਹਰੇਕ ਵਿਅਕਤੀ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਗ਼ੈਰਕਾਨੂੰਨੀ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਰਾਜਪੁਰਾ ਦੇ ਨਵੇਂ ਆਏ ਐਸਡੀਐਮ ਹਿਮਾਂਸ਼ੂ ਗੁਪਤਾ ਨੇ ਪਿੰਡ ਦਮਨਹੇੜੀ ਨੇੜੇ ਮੁਕਤ ਸਕੂਲ ਦੇ ਬਾਹਰ ਪੁਲਸ ਪਾਰਟੀ ਨਾਲ ਨਾਕੇਬੰਦੀ ਕਰ ਕੇ ਸਕੂਲਾਂ ਤੋਂ ਆਉਂਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਬੱਸਾਂ ਦੇ ਕਾਗਜ਼ ਪੱਤਰ ਪੂਰੇ ਨਹੀਂ ਸਨ ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਜਿਨ੍ਹਾਂ ਦੇ ਡਰਾਈਵਰਾਂ ਦੇ ਪਾਸ ਉਹ ਵੀ ਕਾਗਜ਼ ਪੱਤਰ ਨਹੀਂ ਸੀ ਇਨ੍ਹਾਂ ਬੱਸਾਂ ਨੂੰ ਚਲਾਨ ਕੱਟ ਕੇ ਪੁਲਸ ਥਾਣੇ ਬੰਦ ਕਰ ਦਿੱਤਾ ਗਿਆ ਹੈ।
ਹਿਮਾਂਸ਼ੂ ਗੁਪਤਾ ਐਸਡੀਐਮ ਰਾਜਪੁਰਾ ਨੇ ਪੱਤਰਕਾਰ ਨੂੰ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਹੈ ਇਨ੍ਹਾਂ ਬੱਸਾਂ ਦੇ ਕਾਗਜ਼ ਪੱਤਰ ਨਹੀਂ ਸਨ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ ਅਤੇ ਜਿਹੜੀਆਂ ਬੱਸਾਂ ਦੇ ਕੋਲ ਪੁਲਸ ਵਿਭਾਗ ਪੱਤਰ ਨਹੀਂ ਸੀ ਉਨ੍ਹਾਂ ਨੂੰ ਥਾਣੇ ਬੰਦ ਕਰ ਦਿੱਤਾ ਗਿਆ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।